Become a member

Get the best offers and updates relating to Liberty Case News.

― Advertisement ―

spot_img
spot_img
HomeBig Newsਪੰਜਾਬ ਚੋਣਾਂ ਲਈ ‘ਆਪ’ ਦੀਆਂ ਤਿਆਰੀਆਂ ਤੇਜ਼, ਉਮੀਦਵਾਰਾਂ ਦੀ ਪਹਿਲੀ ਸੂਚੀ ’ਤੇ...

ਪੰਜਾਬ ਚੋਣਾਂ ਲਈ ‘ਆਪ’ ਦੀਆਂ ਤਿਆਰੀਆਂ ਤੇਜ਼, ਉਮੀਦਵਾਰਾਂ ਦੀ ਪਹਿਲੀ ਸੂਚੀ ’ਤੇ ਹੋਵੇਗੀ ਚਰਚਾ!

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਪਾਰਟੀ ਵੱਲੋਂ ਦਿੱਲੀ ਵਿੱਚ ਇੱਕ ਅਹਿਮ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਵਿੱਚ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਮੀਟਿੰਗ ਦਾ ਮੁੱਖ ਏਜੰਡਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਹੋਵੇਗਾ। ਇਸ ਦੌਰਾਨ ਵੱਖ-ਵੱਖ ਹਲਕਿਆਂ ਤੋਂ ਸੰਭਾਵੀ ਉਮੀਦਵਾਰਾਂ ਦੇ ਨਾਵਾਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ। ਸੂਤਰਾਂ ਮੁਤਾਬਕ, ਪਾਰਟੀ 15 ਨਵੰਬਰ ਤੋਂ ਪਹਿਲਾਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਸਕਦੀ ਹੈ। ਹਾਲਾਂਕਿ, ਇਸ ਸਬੰਧੀ ਅਜੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ।

ਚੋਣ ਰਣਨੀਤੀ ਅਤੇ ਸੀਟਾਂ ਦੇ ਸਮੀਕਰਨਾਂ ’ਤੇ ਵੀ ਹੋਵੇਗੀ ਚਰਚਾ

ਮੀਟਿੰਗ ਦੌਰਾਨ ਉਮੀਦਵਾਰਾਂ ਦੀ ਚੋਣ ਦੇ ਨਾਲ-ਨਾਲ ਚੋਣ ਪ੍ਰਬੰਧਨ, ਹਲਕਾਵਾਰ ਰਣਨੀਤੀ ਅਤੇ ਪਾਰਟੀ ਦੀਆਂ ਅਗਲੀਆਂ ਸਿਆਸੀ ਸਰਗਰਮੀਆਂ ਬਾਰੇ ਵੀ ਚਰਚਾ ਹੋਣ ਦੀ ਉਮੀਦ ਹੈ। ਇਸ ਮੀਟਿੰਗ ਨੂੰ ਪੰਜਾਬ ਚੋਣਾਂ ਲਈ ‘ਆਪ’ ਦੀਆਂ ਤਿਆਰੀਆਂ ਦੇ ਅਹਿਮ ਪੜਾਅ ਵਜੋਂ ਦੇਖਿਆ ਜਾ ਰਿਹਾ ਹੈ।

ਪੰਜਾਬ ਵਿਧਾਨ ਸਭਾ ਵਿੱਚ ਕੁੱਲ 117 ਸੀਟਾਂ ਹਨ। ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸਾਰੀਆਂ 117 ਸੀਟਾਂ ’ਤੇ ਚੋਣ ਲੜੀ ਸੀ ਅਤੇ 92 ਸੀਟਾਂ ’ਤੇ ਜਿੱਤ ਹਾਸਲ ਕੀਤੀ ਸੀ। ਬਾਕੀ 25 ਸੀਟਾਂ ’ਤੇ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਇਸ ਤੋਂ ਬਾਅਦ ਨਵੰਬਰ 2024 ਵਿੱਚ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਈਆਂ ਜ਼ਿਮਨੀ ਚੋਣਾਂ ਵਿੱਚ ‘ਆਪ’ ਨੇ ਤਿੰਨ ਸੀਟਾਂ ਜਿੱਤੀਆਂ, ਜਦਕਿ ਇੱਕ ਸੀਟ ਕਾਂਗਰਸ ਦੇ ਖਾਤੇ ਵਿੱਚ ਗਈ। ਇਸ ਨਾਲ ਵਿਧਾਨ ਸਭਾ ਵਿੱਚ ‘ਆਪ’ ਦੀਆਂ ਸੀਟਾਂ ਦੀ ਗਿਣਤੀ ਵਧ ਕੇ 94 ਹੋ ਗਈ।

ਨਵੰਬਰ 2025 ਵਿੱਚ ਤਰਨਤਾਰਨ ਵਿਧਾਨ ਸਭਾ ਸੀਟ ’ਤੇ ਹੋਈ ਜ਼ਿਮਨੀ ਚੋਣ ਵਿੱਚ ਵੀ ‘ਆਪ’ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ 12,091 ਵੋਟਾਂ ਦੇ ਫ਼ਰਕ ਨਾਲ ਜਿੱਤ ਦਰਜ ਕੀਤੀ ਸੀ। ਜੁਲਾਈ 2024 ਤੋਂ ਨਵੰਬਰ 2025 ਤੱਕ ਹੋਈਆਂ ਸੱਤ ਜ਼ਿਮਨੀ ਚੋਣਾਂ ਵਿੱਚ ‘ਆਪ’ ਨੇ ਛੇ ਸੀਟਾਂ ਜਿੱਤੀਆਂ, ਜਦਕਿ ਇੱਕ ਸੀਟ ’ਤੇ ਪਾਰਟੀ ਨੂੰ ਹਾਰ ਮਿਲੀ।

ਹੁਣ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਲੀਡਰਸ਼ਿਪ ਵੱਲੋਂ ਉਮੀਦਵਾਰਾਂ ਦੀ ਚੋਣ ਅਤੇ ਚੋਣ ਰਣਨੀਤੀ ਨੂੰ ਅੰਤਿਮ ਰੂਪ ਦੇਣ ਲਈ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ।