ਸਮਰਾਲਾ : ਸਮਰਾਲਾ ਪੁਲਸ ਸਟੇਸ਼ਨ ਵਿਚ ਤਾਇਨਾਤ SHO ਦਵਿੰਦਰ ਪਾਲ ਸਿੰਘ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਉਹ ਕਿਸੇ ਵਿਆਹ ਸਮਾਗਮ ਤੋਂ ਪਰਤ ਰਹੇ ਸੀ, ਪਰ ਰਾਹ ਵਿਚ ਹੀ ਉਨ੍ਹਾਂ ਨਾਲ ਇਹ ਭਾਣਾ ਵਾਪਰ ਗਿਆ।
ਜਾਣਕਾਰੀ ਮੁਤਾਬਕ ਦਵਿੰਦਰ ਪਾਲ ਸਿੰਘ ਬੀਤੀ ਰਾਤ ਅਮਲੋਹ ਤੋਂ ਕਿਸੇ ਵਿਆਹ ਦੇ ਸਮਾਗਮ ਤੋਂ ਬਾਅਦ ਆਪਣੇ ਘਰ ਮੰਡੀ ਗੋਬਿੰਦਗੜ੍ਹ ਜਾ ਰਹੇ ਸਨ। ਜਦੋਂ ਉਹ ਆਪਣੀ ਇਨੋਵਾ ਕਾਰ ਦੇ ਵਿਚ ਸਵਾਰ ਹੋ ਕੇ ਅਮਲੋਹ ਤੋਂ ਭੱਦਲ ਸੂਆ ਰੋਡ ‘ਤੇ ਪਹੁੰਚੇ ਤਾਂ ਕੁਝ ਦੂਰ ਅੱਗੇ ਜਾ ਕੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਮੌਕੇ ‘ਤੇ ਪਹੁੰਚੀ ਅਤੇ ਨੇੜਲੇ ਹਸਪਤਾਲ ਦੇ ਵਿਚ ਲਿਜਾਇਆ ਗਿਆ। ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।