Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਬੰਬ ਸੁੱਟਣ ਅਤੇ ਵੀਡੀਓ ਬਣਾਉਣ ਵਾਲੇ ਮੁਲਜ਼ਮ...

ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਬੰਬ ਸੁੱਟਣ ਅਤੇ ਵੀਡੀਓ ਬਣਾਉਣ ਵਾਲੇ ਮੁਲਜ਼ਮ ਗ੍ਰਿਫ਼ਤਾਰ

 

 

ਚੰਡੀਗੜ੍ਹ/ਜਲੰਧਰ : ਪੰਜਾਬ ਭਾਜਪਾ ਦੇ ਚੰਡੀਗੜ੍ਹ ਸਥਿਤ ਦਫ਼ਤਰ ਦੇ ਬਾਹਰ ਹੋਏ ਧਮਾਕੇ ਦੇ ਮਾਮਲੇ ਵਿਚ ਪੰਜਾਬ ਪੁਲਸ ਨੇ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।  ਮੁਲਜ਼ਮਾਂ ਕੋਲੋਂ ਇਕ ਪਿਸਟਲ ਵੀ ਬਰਮਾਦ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿਚੋਂ ਇਕ ਮੁਲਜ਼ਮ ਨੇ ਬੰਬ ਸੁੱਟਿਆ ਸੀ ਤੇ ਦੂਸਰੇ ਨੇ ਇਸ ਘਟਨਾ ਦੀ ਵੀਡੀਓ ਬਣਾਈ ਸੀ।

 

ਮੁਲਜ਼ਮਾਂ ਦੀ ਪਛਾਣ ਅਮਨਪ੍ਰੀਤ ਸਿੰਘ ਤੇ ਗੁਰਤੇਜ ਸਿੰਘ ਵਾਸੀ ਮੋਰਿੰਡਾ ਵਜੋਂ ਹੋਈ ਹੈ। ਦੋਸ਼ ਲਗਾਇਆ ਗਿਆ ਹੈ ਕਿ ਅਮਨਪ੍ਰੀਤ ਸਿੰਘ ਨੇ ਹੀ ਭਾਜਪਾ ਦਫ਼ਤਰ ਦੇ ਬਾਹਰ ਬੰਬ ਸੁੱਟਿਆ ਸੀ ਤੇ ਗੁਰਤੇਜ ਸਿੰਘ ਨੇ ਇਸ ਦੀ ਵੀਡੀਓ ਬਣਾਈ ਸੀ। ਦੱਸ ਦਈਏ ਕਿ ਇਸ ਤੋਂ ਪੁਲਸ ਨੇ ਇਸ ਮਾਮਲੇ ਵਿਚ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ, ਉਨ੍ਹਾਂ ਤੋਂ ਇਕ ਹੈਂਡ ਗ੍ਰੇਨੇਡ, ਇਕ .30 ਬੋਰ ਦੀ ਜਿਗਾਨਾ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਹੋਏ ਸਨ।

 

ਡੀ. ਜੀ. ਪੀ. ਗੌਰਵ ਯਾਦਵ ਨੇ ਸ਼ਨੀਵਾਰ ਨੂੰ ਦੱਸਿਆ ਸੀ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪਿੰਡ ਮਾਜਰੀ (ਐੱਸ. ਬੀ. ਐੱਸ. ਨਗਰ) ਦੇ ਬਲਵਿੰਦਰ ਲਾਲ ਉਰਫ਼ ਸ਼ੰਮੀ, ਪਿੰਡ ਭਰਾਪੁਰ (ਐੱਸ. ਬੀ. ਐੱਸ. ਨਗਰ) ਦੇ ਜਸਵੀਰ ਸਿੰਘ ਉਰਫ਼ ਜੱਸੀ, ਪਿੰਡ ਸੁਜਾਵਲਪੁਰ (ਐੱਸ. ਬੀ. ਐੱਸ. ਨਗਰ) ਦੇ ਚਰਨਜੀਤ ਸਿੰਘ ਉਰਫ਼ ਚੰਨੀ, ਪਿੰਡ ਠਾਣਾ (ਸ਼ਿਮਲਾ) ਦੇ ਰੂਬਲ ਚੌਹਾਨ ਅਤੇ ਧੂਰੀ (ਸੰਗਰੂਰ) ਦੇ ਮਨਦੀਪ ਉਰਫ਼ ਅਭਿਜੋਤ ਸ਼ਰਮਾ ਵਜੋਂ ਹੋਈ ਹੈ।

 

ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਇਸ ਮਾਡਿਊਲ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ. ਐੱਸ. ਆਈ. ਦੀ ਹਮਾਇਤ ਹਾਸਲ ਸੀ ਅਤੇ ਇਹ ਪੁਰਤਗਾਲ ਅਤੇ ਜਰਮਨੀ ਵਿਚ ਬੈਠੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ ਸੀ। ਮੁਲਜ਼ਮ ਇਕ ਸੰਗਠਿਤ ਨੈੱਟਵਰਕ ਦਾ ਹਿੱਸਾ ਸਨ, ਜਿਸ ਵਿਚ ਹਮਲੇ ਨੂੰ ਅੰਜਾਮ ਦੇਣ ਲਈ ਕਈ ਕੱਟ-ਆਊਟ ਅਤੇ ਸਬ-ਮਾਡਿਊਲ ਸ਼ਾਮਲ ਸਨ। ਹਮਲੇ ਵਿਚ ਸ਼ਾਮਲ 2 ਮੁੱਖ ਮੁਲਜ਼ਮਾਂ ਦੀ ਪਛਾਣ ਵੀ ਕਰ ਲਈ ਗਈ ਹੈ।