Monday, January 6, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਪੰਜਾਬ ਨੇ ਪਛਾੜੇ ਸਾਰੇ ਸੂਬੇ ਤੇ ਕੇਂਦਰ ਸ਼ਾਸਤ ਪ੍ਰਦੇਸ਼, ਸ਼ਿਕਾਇਤਾਂ ਦੇ ਹੱਲ...

ਪੰਜਾਬ ਨੇ ਪਛਾੜੇ ਸਾਰੇ ਸੂਬੇ ਤੇ ਕੇਂਦਰ ਸ਼ਾਸਤ ਪ੍ਰਦੇਸ਼, ਸ਼ਿਕਾਇਤਾਂ ਦੇ ਹੱਲ ’ਚ ਹਾਸਿਲ ਕੀਤਾ ਪਹਿਲਾ ਨੰਬਰ

 

ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ‘ਚੋਂ ਪੰਜਾਬ ਨੇ ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਦੇਸ਼ ਭਰ ‘ਚ ਮੋਹਰੀ ਸੂਬਾ ਬਣ ਕੇ ਇੱਕ ਹੋਰ ਮਹੱਤਵਪੂਰਨ ਮੀਲ ਪੱਥਰ ਹਾਸਿਲ ਕੀਤਾ ਹੈ। ਇਸ ਵਿਸ਼ੇਸ਼ ਪ੍ਰਾਪਤੀ ਦਾ ਦਾਅਵਾ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਦੇ ਮੰਤਰੀ ਅਮਨ ਅਰੋੜਾ ਨੇ ਕੀਤਾ। ਉਨ੍ਹਾਂ ਆਖਿਆ ਕਿ ਇਹ ਦਰਜਾਬੰਦੀ ਭਾਰਤ ਸਰਕਾਰ ਵੱਲੋਂ ਵਿਕਸਤ ਕੀਤੇ ਸ਼ਿਕਾਇਤ ਨਿਵਾਰਣ ਇੰਡੈਕਸ ਦੇ ਆਧਾਰ ’ਤੇ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਇੰਡੈਕਸ ਵਿੱਚ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਚੋਣ ਦੋ ਮੁੱਖ ਪਹਿਲੂਆਂ ਦੇ ਆਧਾਰ ਤੇ ਕੀਤੀ ਜਾਂਦੀ ਹੈ, ਜਿਸ ਵਿੱਚ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਅਤੇ ਨਿਪਟਾਰੇ ਦੀ ਗੁਣਵੱਤਾ ਸ਼ਾਮਿਲ ਹੈ। ਇਸ ਇੰਡੈਕਸ ਲਈ 1 ਜਨਵਰੀ, 2024 ਤੋਂ 30 ਜੂਨ, 2024 ਤੱਕ ਦੀ ਮਿਆਦ ਦਾ ਡਾਟਾ ਵਰਤਿਆ ਗਿਆ ਹੈ। ਇੰਡੈਕਸ ਲਈ ਸਖ਼ਤ ਮਾਪਦੰਡ ਤਿਆਰ ਕੀਤੇ ਗਏ ਸਨ ਜਿਸ ਵਿੱਚ 30 ਦਿਨਾਂ ਦੇ ਅੰਦਰ ਸ਼ਿਕਾਇਤਾਂ ਦੇ ਨਿਪਟਾਰੇ ਦੀ ਫ਼ੀਸਦ, ਸ਼ਿਕਾਇਤਾਂ ਦੇ ਹੱਲ ਦੀ ਫ਼ੀਸਦ ਅਤੇ ਨਾਗਰਿਕ ਫੀਡਬੈਕ ਸ਼ਾਮਲ ਹਨ। ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚੋਂ ਪ੍ਰਾਪਤ 20,000 ਤੋਂ ਵੱਧ ਸ਼ਿਕਾਇਤਾਂ ਵਿੱਚੋਂ 62.27 ਫੀਸਦ ਸਕੋਰ ਦੀ ਪ੍ਰਾਪਤੀ ਨਾਲ ਪੰਜਾਬ ਨੇ ਸਿਖਰਲਾ ਸਥਾਨ ਪ੍ਰਾਪਤ ਕੀਤਾ ਹੈ।

ਇਸ ਦੇ ਨਾਲ ਹੀ ਅਮਨ ਅਰੋੜਾ ਨੇ ਨਾਗਰਿਕਾਂ ਦੀਆਂ ਸਾਰੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਸਮਰਪਿਤ ਭਾਵਨਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸ਼ਿਕਾਇਤਾਂ ਦੇ ਨਿਪਟਾਰੇ ਦੀ ਸਖ਼ਤ ਨਿਗਰਾਨੀ ਨੂੰ ਉੱਚ ਪੱਧਰ ‘ਤੇ ਯਕੀਨੀ ਬਣਾਇਆ ਜਾ ਰਿਹਾ ਹੈ। ਕੋਈ ਵੀ ਨਾਗਰਿਕ ਸਰਕਾਰ ਦੇ ਪੋਰਟਲ https://connect.punjab.gov.in ਰਾਹੀਂ ਜਾਂ ਟੋਲ-ਫ੍ਰੀ ਨੰਬਰ 1100 ‘ਤੇ ਕਾਲ ਕਰਕੇ ਜਾਂ ਕਿਸੇ ਵੀ ਸੇਵਾ ਕੇਂਦਰ ‘ਤੇ ਪਹੁੰਚ ਕਰਕੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।