Sunday, December 29, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਵਿਰੁੱਧ ਚੋਣ ਕਮਿਸ਼ਨ...

ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਵਿਰੁੱਧ ਚੋਣ ਕਮਿਸ਼ਨ ਦੀ ਕਾਰਵਾਈ, ਕਾਨੂੰਨ ਉਲੰਘਣਾ ਦੇ ਲੱਗੇ ਦੋਸ਼

 

ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਵਿਰੁੱਧ ਕਾਰਵਾਈ ਕਰਦਿਆਂ ਭਾਰਤੀ ਚੋਣ ਕਮਿਸ਼ਨ ਨੇ ਇੰਨ੍ਹਾਂ ਉਮੀਦਵਾਰਾਂ ਨੂੰ ਅਯੋਗ ਐਲਾਨਿਆ ਹੈ। ਦਰਅਸਲ 6 ਉਮੀਦਵਾਰਾਂ ਵੱਲੋਂ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮੇਂ ਸੀਮਾ ਅੰਦਰ ਆਪਣੇ ਚੋਣ ਖਰਚੇ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ ਗਿਆ, ਜਿਸ ਕਰਕੇ ਅਗਲੇ 3 ਸਾਲ ਤੱਕ ਇਹ 6 ਉਮੀਦਵਾਰ ਚੋਣ ਨਹੀਂ ਲੜ ਸਕਣਗੇ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਦਿੱਤੀ ਗਈ।

ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਹ ਸਾਰੇ 6 ਉਮੀਦਵਾਰ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਹਨ। ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਮੁਤਾਬਕ ਬਟਾਲਾ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਸੁੱਚਾ ਸਿੰਘ ਨੂੰ 15 ਜੁਲਾਈ 2024 ਨੂੰ ਅਯੋਗ ਕਰਾਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਕਾਦੀਆਂ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਪ੍ਰੇਮ ਸਿੰਘ ਅਤੇ ਹਰਦੀਪ ਸਿੰਘ ਗੁਰਦਾਸਪੁਰ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਸੰਨੀ, ਕਰਨਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਵੀ ਭਾਰਤੀ ਚੋਣ ਕਮਿਸ਼ਨ ਨੇ ਅਗਲੇ 3 ਸਾਲ ਤੱਕ ਚੋਣ ਲੜਨ ਦੇ ਅਯੋਗ ਐਲਾਨਿਆ ਹੈ।