Saturday, December 28, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦਾ ਐਕਸ਼ਨ, ਬੱਚੇ ਨੂੰ ਕੁੱਟਣ ਵਾਲੇ...

ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦਾ ਐਕਸ਼ਨ, ਬੱਚੇ ਨੂੰ ਕੁੱਟਣ ਵਾਲੇ ਅਧਿਆਪਕ ’ਤੇ ਕੀਤੀ ਕਾਰਵਾਈ

 

ਸਕੂਲਾਂ ’ਚ ਬੱਚਿਆਂ ’ਤੇ ਤਸ਼ੱਦਦ ਕਰਨ ਵਾਲੇ ਅਧਿਆਪਕਾਂ ਖ਼ਿਲਾਫ਼ ਹੁਣ ਪੰਜਾਬ ਸਰਕਾਰ ਸਖ਼ਤੀ ਵਾਲੇ ਮੂਡ ’ਚ ਨਜ਼ਰ ਆ ਰਹੀ ਹੈ। ਪੰਜਾਬ ਸਰਕਾਰ ਦੇ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਹੁਣ ਪ੍ਰਾਇਮਰੀ ਸਕੂਲ ਦੇ ਇੱਕ ਅਧਿਆਪਕ ਖ਼ਿਲਾਫ਼ ਐਕਸ਼ਨ ਲੈਣ ਲਈ ਆਦੇਸ਼ ਜਾਰੀ ਕਰ ਦਿੱਤੇ ਹਨ। ਫਿਲੋਰ ਦੇ ਪਿੰਡ ਲਸਾੜਾ ਦੇ ਪ੍ਰਾਈਮਰੀ ਸਕੂਲ ਵਿੱਚ ਇੱਕ ਅਧਿਆਪਕ ਵੱਲੋਂ ਬੱਚਿਆਂ ਨੂੰ ਹੋਮਵਰਕ ਨਾ ਕਰਨ ਕਰਕੇ ਉਨ੍ਹਾਂ ਨਾਲ ਬੇਰਹਿਮੀ ਨਾਲ ਕੁੱਟਮਾਰ ਦੀਆਂ ਖ਼ਬਰਾਂ ਸਾਹਮਣੇ ਆਉਣ ਤੋਂ ਬਾਅਦ ਵਿਭਾਗ ਨੇ ਸੂ ਮੋਟੋ ਨੋਟਿਸ ਲਿਆ ਅਤੇ ਜਲੰਧਰ ਦਿਹਾਤੀ ਦੇ SSP ਨੂੰ ਚਿੱਠੀ ਲਿਖ ਕੇ ਅਧਿਆਪਕ ਖ਼ਿਲਾਫ਼ ਬਣਦੀ ਕਾਰਵਾਈ ਕਰਨ ਲਈ ਕਿਹਾ ਹੈ। ਇਸ ਪੱਤਰ ਵਿੱਚ ਪੁਲਿਸ ਵੱਲੋਂ ਕੀਤੀ ਕਾਰਵਾਈ ਦੀ ਰਿਪੋਰਟ 30 ਜੁਲਾਈ 2024 ਤੱਕ ਦੇਣ ਲਈ ਲਿਖਿਆ ਗਿਆ ਹੈ।

ਇਸ ਮਾਮਲੇ ਸਬੰਧੀ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਮੀਡੀਆ ਵਿੱਚ ਦੀਆਂ ਖਬਰਾਂ ਅਨੁਸਾਰ ਫਿਲੌਰ ਦੇ ਨਜ਼ਦੀਕੀ ਪਿੰਡ ਲਸਾੜਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਪੜ੍ਹਦੇ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਹੈ ਕਿ ਬੱਚਿਆਂ ਵੱਲੋਂ ਹੋਮਵਰਕ ਪੂਰਾ ਨਾ ਕਰਨ ‘ਤੇ ਉਥੋਂ ਦੇ ਅਧਿਆਪਕ ਨੇ ਬੱਚਿਆਂ ਨੂੰ ਥੱਪੜ ਮਾਰੇ ਅਤੇ ਡੰਡਿਆਂ ਨਾਲ ਕੁੱਟਿਆ। ਇਸ ਘਟਨਾ ਵਿੱਚ 8 ਸਾਲ ਦੇ ਬੱਚੇ ਅਤੇ 10 ਸਾਲ ਦੇ ਬੱਚੇ ਸ਼ਾਮਲ ਹਨ। ਇਸ ਸਬੰਧੀ ਜ਼ਿਲ੍ਹਾ ਪੁਲਿਸ ਕਪਤਾਨ ਜਲੰਧਰ (ਦਿਹਾਤੀ) ਨੂੰ ਮਾਮਲੇ ਦੀ ਛਾਣਬੀੜ ਕਰਕੇ ਰਿਪੋਰਟ 30 ਜੁਲਾਈ ਤੱਕ ਪੇਸ਼ ਕਰਨ ਲਈ ਲਿਖਿਆ ਗਿਆ ਹੈ। ਉਹਨਾਂ ਦੱਸਿਆ ਕਿ ਪੁਲਿਸ ਵੱਲੋਂ ਰਿਪੋਰਟ ਪ੍ਰਾਪਤ ਹੋਣ ’ਤੇ ਰੂਲਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।