Become a member

Get the best offers and updates relating to Liberty Case News.

― Advertisement ―

spot_img
spot_img
HomeBig Newsਅੰਮ੍ਰਿਤਸਰ 'ਚ 3 ਗੈਰ-ਕਾਨੂੰਨੀ ਕਾਲੋਨੀਆਂ 'ਤੇ ਚੱਲਿਆ ਬੁਲਡੋਜ਼ਰ, ਏਡੀਏ ਦੀ ਵੱਡੀ ਕਾਰਵਾਈ

ਅੰਮ੍ਰਿਤਸਰ ‘ਚ 3 ਗੈਰ-ਕਾਨੂੰਨੀ ਕਾਲੋਨੀਆਂ ‘ਤੇ ਚੱਲਿਆ ਬੁਲਡੋਜ਼ਰ, ਏਡੀਏ ਦੀ ਵੱਡੀ ਕਾਰਵਾਈ

ਪੰਜਾਬ ਸਰਕਾਰ ਦੇ ਨਿਰਦੇਸ਼ਾਂ ‘ਤੇ ਅੰਮ੍ਰਿਤਸਰ ਵਿਕਾਸ ਅਥਾਰਟੀ (ਏਡੀਏ) ਨੇ ਤਿੰਨ ਗੈਰ-ਕਾਨੂੰਨੀ ਕਾਲੋਨੀਆਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਬੁਲਡੋਜ਼ਰ ਚਲਾਇਆ। ਇਹ ਕਾਰਵਾਈ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ (ਆਈਏਐਸ) ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਇਤ (ਪੀਸੀਐਸ) ਦੇ ਹੁਕਮਾਂ ‘ਤੇ ਥਾਣਾ ਕੰਬੋ ਪੁਲਿਸ ਦੀ ਮੌਜੂਦਗੀ ਵਿੱਚ ਕੀਤੀ ਗਈ।

ਏਡੀਏ ਦੀ ਟੀਮ ਨੇ ਪਿੰਡ ਕੰਬੋ (ਰਾਮਤੀਰਥ ਰੋਡ), ਪਿੰਡ ਖੈਰਾਬਾਦ (ਮੀਰਾਂਕੋਟ ਚੌਂਕ–ਰਾਮਤੀਰਥ ਰੋਡ) ਅਤੇ ਪਿੰਡ ਦਾਲਮ (ਅਜਨਾਲਾ ਰੋਡ) ਵਿੱਚ ਬਣ ਰਹੀਆਂ ਗੈਰ-ਮਨਜ਼ੂਰਸ਼ੁਦਾ ਕਾਲੋਨੀਆਂ ਵਿੱਚ ਕੀਤੇ ਗਏ ਨਿਰਮਾਣਾਂ ਨੂੰ ਢਾਹ ਦਿੱਤਾ।

ਜ਼ਿਲ੍ਹਾ ਟਾਊਨ ਪਲਾਨਰ ਨੇ ਦੱਸਿਆ ਕਿ ਪਾਪਰਾ ਐਕਟ-1995 ਤਹਿਤ ਕਾਲੋਨੀ ਡਿਵੈਲਪਰਾਂ ਨੂੰ ਪਹਿਲਾਂ ਹੀ ਨੋਟਿਸ ਜਾਰੀ ਕਰਕੇ ਨਿਰਮਾਣ ਰੋਕਣ ਲਈ ਕਿਹਾ ਗਿਆ ਸੀ। ਨੋਟਿਸਾਂ ਦੇ ਬਾਵਜੂਦ ਕੰਮ ਜਾਰੀ ਰਹਿਣ ਕਾਰਨ 3 ਜੁਲਾਈ 2026 ਨੂੰ ਢਾਹੁਣ ਦੇ ਹੁਕਮ ਜਾਰੀ ਕੀਤੇ ਗਏ, ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ।

ਏਡੀਏ ਮੁਤਾਬਕ ਪਿੰਡ ਕੰਬੋ ਅਤੇ ਪਿੰਡ ਦਾਲਮ ਵਿੱਚ ਪਹਿਲਾਂ ਵੀ ਗੈਰ-ਕਾਨੂੰਨੀ ਨਿਰਮਾਣ ਹਟਾਏ ਗਏ ਸਨ, ਪਰ ਮੁੜ ਕੰਮ ਸ਼ੁਰੂ ਹੋਣ ‘ਤੇ ਫਿਰ ਤੋਂ ਬੁਲਡੋਜ਼ਰ ਚਲਾਇਆ ਗਿਆ। ਅਥਾਰਟੀ ਨੇ ਸਪੱਸ਼ਟ ਕੀਤਾ ਕਿ ਗੈਰ-ਕਾਨੂੰਨੀ ਕਾਲੋਨੀਆਂ ਖ਼ਿਲਾਫ਼ ਮੁਹਿੰਮ ਅੱਗੇ ਵੀ ਜਾਰੀ ਰਹੇਗੀ।