Tuesday, December 24, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਤਾਪਮਾਨ ਚ ਗਿਰਾਵਟ ਕਾਰਨ ਐਡਵਾਈਜ਼ਰੀ ਜਾਰੀ

ਤਾਪਮਾਨ ਚ ਗਿਰਾਵਟ ਕਾਰਨ ਐਡਵਾਈਜ਼ਰੀ ਜਾਰੀ

ਫਿਰੋਜ਼ਪੁਰ: ਭਾਰਤ ਦੇ ਪਹਾੜੀ ਖੇਤਰਾਂ ‘ਚ ਬਰਫ਼ਬਾਰੀ ਹੋਣ ਕਾਰਨ ਪੰਜਾਬ ਦੇ ਰਾਤ ਦੇ ਤਾਪਮਾਨ ‘ਚ ਲਗਾਤਾਰ ਗਿਰਾਵਟ ਦਰਜ ਹੋਣ ਕਰਕੇ ਠੰਡ ਦਾ ਪ੍ਰਕੋਪ ਵੱਧ ਰਿਹਾ ਹੈ। ਪਿਛਲੇ ਕਈ ਦਿਨਾਂ ਤੋਂ ਕੜਾਕੇ ਦੀ ਪੈ ਰਹੀ ਠੰਡ ਨੂੰ ਮੁੱਖ ਰੱਖਦੇ ਹੋਏ ਮੌਸਮ ਵਿਭਾਗ ਵੱਲੋਂ ਵੀ ਪੰਜਾਬ ਦੇ ਕਈ ਜ਼ਿਲ੍ਹਿਆ ‘ਚ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਮੌਸਮ ‘ਚ ਬੀਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ। ਇਸ ਸਬੰਧੀ ਸਿਵਲ ਸਰਜਨ ਫਿਰੋਜ਼ਪੁਰ ਡਾ. ਰਾਜਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸੀਤ ਲਹਿਰ ਨਾਲ ਜ਼ਿਆਦਾਤਰ ਬਜ਼ੁਰਗ ਅਤੇ ਛੋਟੇ ਬੱਚੇ ਜ਼ਿਆਦਾ ਪ੍ਰਭਾਵਿਤ ਹੁੰਦੇ ਹਨ।ਉਨ੍ਹਾਂ ਨੂੰ ਸਰਦੀ ਲੱਗਣ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਹੋ ਸਕਦੀਆਂ ਹਨ। ਇਸ ਲਈ ਬਜ਼ੁਰਗ ਅਤੇ ਦਿਲ ਦੇ ਰੋਗਾਂ ਦੇ ਮਰੀਜ਼ ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਜ਼ਿਆਦਾ ਠੰਡ ਅਤੇ ਧੁੰਦ ਹੋਣ ‘ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨ। ਛੋਟੇ ਬੱਚਿਆਂ ਨੂੰ ਇਸ ਮੌਸਮ ‘ਚ ਨਿਮੋਨੀਆ ਹੋਣ ਦਾ ਖ਼ਤਰਾ ਜ਼ਿਆਦਾ ਰਹਿੰਦਾ ਹੈ ਅਤੇ ਠੰਡ ਲੱਗਣ ਨਾਲ ਛੋਟੇ ਬੱਚਿਆਂ ਨੂੰ ਬੁਖ਼ਾਰ, ਉਲਟੀ, ਦਸਤ ਵੀ ਲੱਗ ਸਕਦੇ ਹਨ। ਇਸ ਲਈ ਬੱਚਿਆਂ ਦੀ ਸੰਭਾਲ ਵੱਲ ਖ਼ਾਸ ਧਿਆਨ ਦਿੰਦੇ ਹੋਏੇ ਸਰਦੀ ਤੋਂ ਬਚਾਅ ਲਈ ਛੋਟੇ ਬੱਚਿਆਂ ਨੂੰ ਪੂਰੀ ਤਰ੍ਹਾਂ ਸਰੀਰ ਢੱਕਣ ਵਾਲੇ ਗਰਮ ਕੱਪੜੇ ਪਾਉਣ ਦੇ ਨਾਲ ਸਿਰ ‘ਤੇ ਟੋਪੀ ਅਤੇ ਪੈਰਾਂ ‘ਚ ਜੁਰਾਬਾਂ ਜ਼ਰੂਰ ਪਾਈਆਂ ਜਾਣ। ਸਰਦੀ ਦੇ ਮੌਸਮ ‘ਚ ਘਰਾਂ ‘ਚ ਬੰਦ ਕਮਰੇ ‘ਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ, ਕਿਉਂਕਿ ਅੱਗ ਬਲਣ ਨਾਲ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ, ਜਿਸ ਨਾਲ ਬੰਦ ਕਮਰੇ ‘ਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋ ਕਿ ਸਾਡੇ ਲਈ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ।