ਲੁਧਿਆਣਾ : ਸਪੈਸ਼ਲ ਸੈੱਲ ਦੀ ਟੀਮ ਨੇ ਸ਼ਰਾਬ ਸਮੱਗਲਿੰਗ ਕਰਨ ਦੇ ਦੋਸ਼ ’ਚ ਕਾਬੂ ਕੀਤੇ ਗਏ 2 ਸ਼ਰਾਬ ਸਮੱਗਲਰਾਂ ਦੀ ਪੁੱਛਗਿੱਛ ਤੋਂ ਬਾਅਦ ਇਕ ਹੋਰ ਖਤਰਨਾਕ ਸ਼ਰਾਬ ਸਮੱਗਲਰ ਨੂੰ ਕਾਬੂ ਕੀਤਾ ਹੈ। ਪੁਲਸ ਨੇ ਕਾਬੂ ਕੀਤੇ ਗਏ ਤੀਜੇ ਮੁਲਜ਼ਮ ਦੀ ਪਛਾਣ ਪਿੰਡ ਜੁਗਿਆਣਾ ਦੇ ਰਹਿਣ ਵਾਲੇ ਜਗਵੰਤ ਸਿੰਘ ਉਰਫ ਜੱਗਾ ਵਜੋਂ ਕੀਤੀ ਹੈ। ਪੁਲਸ ਨੇ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ 50 ਨਾਜਾਇਜ਼ ਸ਼ਰਾਬ ਦੀਆਂ ਪੇਟੀਆਂ ਬਰਾਮਦ ਕੀਤੀਆਂ ਹਨ। ਜ਼ਿਕਰਯੋਗ ਹੈ ਕਿ ਪੁਲਸ ਨੇ ਅਮਨਦੀਪ ਸਿੰਘ ਪੁੱਤਰ ਸ਼ਰਵਣ ਕੁਮਾਰ ਨੂੰ ਉਸ ਸਮੇਂ ਕਾਬੂ ਕੀਤਾ ਸੀ, ਜਦੋਂ ਉਹ ਛੋਟੇ ਟੈਂਪੂ ’ਚ ਨਾਜਾਇਜ਼ ਸ਼ਰਾਬ ਦੀਆਂ 10 ਪੇਟੀਆਂ ਲੈ ਕੇ ਜਾ ਰਹੇ ਸਨ। ਏ. ਡੀ. ਸੀ. ਪੀ. ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਇੰਸ. ਨਵਦੀਪ ਸਿੰਘ ਦੀ ਟੀਮ ਨੇ ਮੁਲਜ਼ਮਾਂ ਖਿਲਾਫ ਥਾਣਾ ਸਾਹਨੇਵਾਲ ’ਚ ਕੇਸ ਦਰਜ ਕੀਤਾ ਗਿਆ ਸੀ।