Thursday, December 26, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਹੜਤਾਲ ’ਤੇ ਚੱਲ ਰਹੇ ਆੜਤੀਆਂ ਨੇ ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ...

ਹੜਤਾਲ ’ਤੇ ਚੱਲ ਰਹੇ ਆੜਤੀਆਂ ਨੇ ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਹੜਤਾਲ ਲਈ ਵਾਪਸ

 

ਹੜਤਾਲ ’ਤੇ ਚੱਲ ਰਹੇ ਆੜਤੀਆਂ ਨਾਲ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਵਿਚਾਰ-ਵਟਾਂਦਰੇ ਲਈ ਮੀਟਿੰਗ ਸੱਦੀ, ਜਿਸ ਤੋਂ ਬਾਅਦ ਆੜ੍ਹਤੀਆਂ ਨੇ ਆਪਣੀ ਹੜਤਾਲ ਵਾਪਸ ਲੈਣ ਦਾ ਫੈਸਲਾ ਕੀਤਾ।

ਦਰਅਸਲ ਮੁੱਖ ਮੰਤਰੀ ਨੇ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਵਿਜੈ ਕਾਲੜਾ ਦੀ ਅਗਵਾਈ ਹੇਠ ਆੜ੍ਹਤੀਆਂ ਦੇ ਵਫ਼ਦ ਨਾਲ ਮੁਲਾਕਤ ਕੀਤੀ ਤੇ ਮੰਗਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਆੜ੍ਹਤੀਆਂ ਦੀਆਂ ਜਾਇਜ਼ ਮੰਗਾਂ ਉਤੇ ਹਮਦਰਦੀ ਨਾਲ ਵਿਚਾਰ ਕਰਨ ਲਈ ਵਚਨਬੱਧਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਦੀਆਂ ਜ਼ਿਆਦਾਤਰ ਮੰਗਾਂ ਕੇਂਦਰ ਸਰਕਾਰ ਨਾਲ ਸਬੰਧਤ ਹਨ ਪਰ ਕੇਂਦਰ ਸਰਕਾਰ ਇਨ੍ਹਾਂ ਮੰਗਾਂ ਪ੍ਰਤੀ ਉਦਾਸੀਨ ਹੈ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆੜ੍ਹਤੀਆਂ ਦੀ ਆਵਾਜ਼ ਬਣੇਗੀ ਅਤੇ ਕੇਂਦਰ ਕੋਲ ਉਨ੍ਹਾਂ ਦੇ ਮਸਲੇ ਜ਼ੋਰਦਾਰ ਢੰਗ ਨਾਲ ਉਠਾਏਗੀ। ਜਨਵਰੀ 2025 ਤੱਕ ਆੜ੍ਹਤੀਆਂ ਦੇ ਨੁਕਸਾਨ ਦੀ ਪੂਰਤੀ ਲਈ ਹਰੇਕ ਕੋਸ਼ਿਸ਼ ਕੀਤੀ ਜਾਵੇਗੀ, ਕਿਉਂਕਿ ਆੜ੍ਹਤੀਆਂ ਨੂੰ 192 ਕਰੋੜ ਰੁਪਏ ਦਾ ਵੱਡਾ ਨੁਕਸਾਨ ਹੋ ਰਿਹਾ ਹੈ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਆੜ੍ਹਤੀਆਂ ਨਾਲ ਹਰੇਕ 50 ਦਿਨਾਂ ਬਾਅਦ ਮੀਟਿੰਗ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਦੇ ਮਸਲੇ ਹੱਲ ਹੋ ਸਕਣ। ਇਸ ਤੋਂ ਇਲਾਵਾ ਭਗਵੰਤ ਮਾਨ ਨੇ ਕੇਂਦਰ ਸਰਕਾਰ ਕੋਲ ਲੰਬਿਤ ਪਏ ਆੜ੍ਹਤੀਆਂ ਦੇ ਈ.ਪੀ.ਐਫ. ਦੇ 50 ਕਰੋੜ ਰੁਪਏ ਦੀ ਅਦਾਇਗੀ ਦਾ ਮਸਲਾ ਵੀ ਭਾਰਤ ਸਰਕਾਰ ਕੋਲ ਉਠਾਉਣ ਦੀ ਗੱਲ ਕਹੀ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਖ਼ਰੀਦ ਪ੍ਰਕਿਰਿਆ ਦੀ ਨਿਗਰਾਨੀ ਲਈ ਉਹ ਖ਼ੁਦ ਮੰਡੀਆਂ ਦਾ ਦੌਰਾ ਕਰਨਗੇ। ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੇ ਜਾਣ ਵਾਲੇ 185 ਲੱਖ ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੇ ਜਾਣ ਦੀ ਉਮੀਦ ਹੈ। ਸੂਬੇ ਵਿੱਚ ਇਸ ਸਮੇਂ 32 ਲੱਖ ਹੈਕਟੇਅਰ ਰਕਬਾ ਝੋਨੇ ਦੀ ਕਾਸ਼ਤ ਹੇਠ ਹੈ ਅਤੇ ਪੰਜਾਬ ਵੱਲੋਂ 185 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਰੱਖਿਆ ਗਿਆ ਹੈ। ਭਾਰਤ ਸਰਕਾਰ ਨੇ ਇਸ ਸੀਜ਼ਨ ‘ਏ’ ਗ੍ਰੇਡ ਦੇ ਝੋਨੇ ਲਈ ਘੱਟੋ-ਘੱਟ ਸਮਰਥਨ ਮੁੱਲ 2320 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਖ਼ਰੀਦ ਏਜੰਸੀਆਂ ਜਿਵੇਂ ਕਿ ਪਨਗ੍ਰੇਨ, ਮਾਰਕਫੈੱਡ, ਪਨਸਪ, ਵੇਅਰ ਹਾਊਸਿੰਗ ਕਾਰਪੋਰੇਸ਼ਨ, ਕੇਂਦਰੀ ਖਰੀਦ ਏਜੰਸੀ ਐੱਫ.ਸੀ.ਆਈ. ਨਾਲ ਮਿਲ ਕੇ ਭਾਰਤ ਸਰਕਾਰ ਦੁਆਰਾ ਨਿਰਧਾਰਿਤ ਮਾਪਦੰਡਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ‘ਤੇ ਝੋਨੇ ਦੀ ਖ਼ਰੀਦ ਕਰਨਗੀਆਂ