Saturday, January 18, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjabਔਰਤਾਂ ਤੋਂ ਬਾਅਦ ਹੁਣ ਵਿਦਿਆਰਥੀ ਵੀ ਕਰਨਗੇ ਬੱਸਾਂ ਵਿੱਚ FREE ਸਫ਼ਰ

ਔਰਤਾਂ ਤੋਂ ਬਾਅਦ ਹੁਣ ਵਿਦਿਆਰਥੀ ਵੀ ਕਰਨਗੇ ਬੱਸਾਂ ਵਿੱਚ FREE ਸਫ਼ਰ

 

 

ਵੈਬ  : ਆਮ ਆਦਮੀ ਪਾਰਟੀ ਵਲੋਂ ਪੰਜਾਬ ਅਤੇ ਦਿੱਲੀ ਵਿੱਚ ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸੇ ਵਿਚਾਲੇ ਪਾਰਟੀ ਵਲੋਂ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ‘ਆਪ’ ਨੇ ਕਿਹਾ ਕਿ ਹੁਣ ਔਰਤਾਂ ਨੂੰ ਹੀ ਨਹੀਂ ਸਗੋਂ ਵਿਦਿਆਰਥੀਆਂ ਨੂੰ ਵੀ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਜਲਦ ਮਿਲੇਗੀ। ਇਸ ਸੰਬੰਧੀ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ (AAP) ਦੇ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੇ ਦਿੱਲੀ ਚੋਣਾਂ ਦੇ ਪ੍ਰਚਾਰ ਦੌਰਾਨ ਦਿੱਲੀ ਦੇ ਲੋਕਾਂ ਨਾਲ ਇੱਕ ਹੋਰ ਚੋਣ ਵਾਅਦਾ ਕੀਤਾ ਹੈ। ਉਨ੍ਹਾਂ ਦੇ ਵਾਅਦੇ ਮੁਤਾਬਕ ਔਰਤਾਂ ਤੋਂ ਬਾਅਦ ਉਨ੍ਹਾਂ ਨੇ ਹੁਣ ਦਿੱਲੀ ਦੇ ਵਿਦਿਆਰਥੀਆਂ ਨੂੰ ਵੀ ਮੁਫ਼ਤ ਬੱਸ ਸੇਵਾ ਦੇਣ ਦਾ ਐਲਾਨ ਕੀਤਾ ਹੈ।

ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ, “ਅਸੀਂ ਵਿਦਿਆਰਥੀਆਂ ਲਈ ਆਵਾਜਾਈ ਨੂੰ ਸੌਖਾ ਬਣਾਉਣਾ ਚਾਹੁੰਦੇ ਹਾਂ। ਜੇ ‘ਆਪ’ ਚੋਣ ਜਿੱਤਦੀ ਹੈ, ਤਾਂ ਅਸੀਂ ਦਿੱਲੀ ਵਿੱਚ ਵਿਦਿਆਰਥੀਆਂ ਲਈ ਬੱਸ ਯਾਤਰਾ ਮੁਫ਼ਤ ਕਰਨ ਲਈ ਇੱਕ ਮਾਡਲ ‘ਤੇ ਕੰਮ ਕਰ ਰਹੇ ਹਾਂ। ਵਿਦਿਆਰਥਣਾਂ ਨੂੰ ਪਹਿਲਾਂ ਹੀ ਮੁਫ਼ਤ ਬੱਸ ਯਾਤਰਾ ਮਿਲ ਰਹੀ ਹੈ।

ਕੇਜਰੀਵਾਲ ਨੇ ਕਿਹਾ, “ਮੈਂ ਪ੍ਰਧਾਨ ਮੰਤਰੀ ਮੋਦੀ ਨੂੰ ਇੱਕ ਪੱਤਰ ਲਿਖ ਕੇ ਮੈਟਰੋ ਵਿੱਚ ਵਿਦਿਆਰਥੀਆਂ ਨੂੰ 50 ਪ੍ਰਤੀਸ਼ਤ ਛੋਟ ਦੇਣ ਦੀ ਬੇਨਤੀ ਕੀਤੀ ਹੈ। ਦਿੱਲੀ ਮੈਟਰੋ ਕੇਂਦਰ ਸਰਕਾਰ ਅਤ ਦਿੱਲੀ ਸਰਕਾਰ ਦਾ ਸਾਂਝਾ ਉੱਦਮ ਹੈ। ਸਾਨੂੰ ਉਮੀਦ ਹੈ ਕਿ ਉਹ ਇਸ ਜਨ ਭਲਾਈ ਯੋਜਨਾ ਲਈ ਸਹਿਮਤ ਹੋਣਗੇ।” ਕੇਂਦਰ ਅਤੇ ਦਿੱਲੀ ਸਰਕਾਰ ਵਿਦਿਆਰਥੀਆਂ ਲਈ ਰਿਆਇਤਾਂ ਲਈ 50:50 ਦਾ ਯੋਗਦਾਨ ਪਾ ਸਕਦੇ ਹਨ। ਫਿਲਹਾਲ ਇਸ ਯੋਜਨਾ ਦਾ ਐਲਾਨ ਆਪ ਕਨਵੀਨਰ ਵਲੋਂ ਬੇਸ਼ਕ ਦਿੱਲੀ ਦੇ ਵਿਦਿਆਰਥੀਆਂ ਲਈ ਇਸ ਯੋਜਨਾ ਦਾ ਐਲਾਨ ਕੀਤਾ ਗਿਆ ਹੈ ਪਰ ਇਹ ਯੋਜਨਾ ਦਿੱਲੀ ਦੀਆਂ ਚੋਣਾਂ ਤੋਂ ਬਾਅਦ ਹੀ ਲਾਗੂ ਹੋਣ ਦੇ ਆਸਾਰ ਹਨ।