Wednesday, December 25, 2024

Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪੁੱਤ ਨੂੰ ਅਮਰੀਕਾ ਭੇਜਣ ਦੇ ਨਾਂ 'ਤੇ ਏਜੰਟ ਨੇ ਮਾਰੀ 25 ਲੱਖ...

ਪੁੱਤ ਨੂੰ ਅਮਰੀਕਾ ਭੇਜਣ ਦੇ ਨਾਂ ‘ਤੇ ਏਜੰਟ ਨੇ ਮਾਰੀ 25 ਲੱਖ ਦੀ ਠੱਗੀ, ਅੱਕ ਕੇ ਮਾਂ ਨੇ ਜੋ ਕੀਤਾ, ਬੱਸ ਪੈ ਗਈਆਂ ਭਾਜੜਾਂ

ਸ਼ੇਰਪੁਰ- ਟਰੈਵਲ ਏਜੰਟਾਂ ਵੱਲੋਂ ਭੋਲੇ-ਭਾਲੇ ਲੋਕਾਂ ਨਾਲ ਠੱਗੀਆਂ ਮਾਰਨ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਅਜਿਹਾ ਹੀ ਇਕ ਹੋਰ ਮਾਮਲਾ ਸੰਗਰੂਰ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ, ਜਿੱਥੇ ਨੌਜਵਾਨ ਨੂੰ ਅਮਰੀਕਾ ਭੇਜਣ ਦੇ ਨਾਂ ’ਤੇ ਇਕ ਟਰੈਵਲ ਏਜੰਟ ਨੇ ਕਰੀਬ 25 ਲੱਖ ਰੁਪਏ ਦੀ ਠੱਗੀ ਮਾਰ ਲਈ।

ਇਸ ਤੋਂ ਬਾਅਦ ਪਰਚਾ ਦਰਜ ਹੋਣ ਮਗਰੋਂ ਵੀ ਕੋਈ ਹੱਲ ਨਾ ਹੋਇਆ, ਜਿਸ ਕਾਰਨ ਕਿਰਨਜੀਤ ਕੌਰ ਪਤਨੀ ਗੁਰਬਾਜ ਸਿੰਘ ਵਾਸੀ ਵਜ਼ੀਦਕੇ ਖੁਰਦ (ਬਰਨਾਲਾ) ਬਲਾਕ ਸ਼ੇਰਪੁਰ ਦੇ ਪਿੰਡ ਰੰਗੀਆਂ ਵਿਖੇ (ਜ਼ਹਿਰੀਲੀ ਦਵਾਈ) ਦੀਆਂ ਸ਼ੀਸ਼ੀਆਂ ਨਾਲ ਲੈ ਕੇ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਈ।ਕਿਰਨਜੀਤ ਕੌਰ ਨੇ ਦੱਸਿਆ ਕਿ ਇਕ ਏਜੰਟ ਵੱਲੋਂ ਉਸ ਦੇ ਲੜਕੇ ਗਗਨਦੀਪ ਸਿੰਘ (27) ਨੂੰ ਅਮਰੀਕਾ ਭੇਜਣ ਬਦਲੇ ਕਰੀਬ 42 ਲੱਖ ਰੁਪਏ ਵਿਚ ਸਾਡੇ ਨਾਲ ਗੱਲ ਤੈਅ ਕੀਤੀ ਸੀ, ਜਿਸ ਨੂੰ ਅਸੀਂ ਕਰੀਬ 23 ਲੱਖ ਰੁਪਏ ਬੈਂਕ ਖਾਤੇ ਰਾਹੀਂ, ਕਰੀਬ ਡੇਢ ਦੋ ਲੱਖ ਰੁਪਏ ਨਕਦ ਅਤੇ ਇਕ ਲੱਖ ਰੁਪਏ ਦੇ ਡਾਲਰ ਦੇ ਚੁੱਕੇ ਹਾਂ। ਇਸ ਦੇ ਬਾਵਜੂਦ ਏਜੰਟ ਨੇ ਮੇਰਾ ਲੜਕਾ ਅਮਰੀਕਾ ਨਹੀਂ ਭੇਜਿਆ।

ਉਸ ਨੇ ਅੱਗੇ ਦੱਸਿਆ ਕਿ ਏਜੰਟ ਨੇ ਸੋਚੀ ਸਮਝੀ ਸਾਜਿਸ਼ ਤਹਿਤ ਸਾਡੇ ਨਾਲ ਕਰੀਬ 25 ਲੱਖ ਰੁਪਏ ਦੀ ਠੱਗੀ ਮਾਰ ਲਈ ਹੈ ਤੇ ਇਹ ਉਕਤ ਏਜੰਟ ਖੁਦ ਵਿਦੇਸ਼ ਭੱਜ ਗਿਆ ਹੈ, ਜਿਸ ਸਬੰਧੀ ਇਸ ਦੇ ਖਿਲਾਫ ਐੱਸ.ਐੱਸ.ਪੀ. ਬਰਨਾਲਾ ਨੂੰ ਵੀ ਸ਼ਿਕਾਇਤ ਕੀਤੀ ਗਈ ਸੀ ਪਰ ਸਾਡੀ ਕੋਈ ਸੁਣਵਾਈ ਨਹੀਂ ਹੋਈ ਤੇ ਸਾਨੂੰ ਅੱਜ ਤੱਕ ਇਨਸਾਫ਼ ਨਹੀਂ ਮਿਲਿਆ ਹੈ।