Sunday, January 5, 2025

Become a member

Get the best offers and updates relating to Liberty Case News.

― Advertisement ―

spot_img
spot_img
HomeINDIAਕਿਸਾਨਾਂ ਦੀ ਸਥਿਤੀ ਨੂੰ ਲੈ ਕੇ ਖੇਤੀਬਾੜੀ ਮੰਤਰੀ ਨੇ ਆਤਿਸ਼ੀ ਨੂੰ ਲਿਖੀ...

ਕਿਸਾਨਾਂ ਦੀ ਸਥਿਤੀ ਨੂੰ ਲੈ ਕੇ ਖੇਤੀਬਾੜੀ ਮੰਤਰੀ ਨੇ ਆਤਿਸ਼ੀ ਨੂੰ ਲਿਖੀ ਚਿੱਠੀ

 

ਨਵੀਂ ਦਿੱਲੀ- ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਦਿੱਲੀ ‘ਚ ਕਿਸਾਨਾਂ ਦੀ ਸਥਿਤੀ ‘ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਹੈ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਕੇਂਦਰ ਦੀਆਂ ਯੋਜਨਾਵਾਂ ਨੂੰ ਲਾਗੂ ਕਰਕੇ ਕਿਸਾਨਾਂ ਨੂੰ ਰਾਹਤ ਦੇਣੀ ਚਾਹੀਦੀ ਹੈ। ਚੌਹਾਨ ਨੇ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੂੰ ਲਿਖੀ ਚਿੱਠੀ ‘ਚ ਦੋਸ਼ ਲਾਇਆ ਹੈ ਕਿ ਦਿੱਲੀ ਦੀ ‘ਆਪ’ ਸਰਕਾਰ ਕਿਸਾਨਾਂ ਪ੍ਰਤੀ ਬਹੁਤ ਉਦਾਸੀਨ ਹੈ ਅਤੇ ਆਮ ਆਦਮੀ ਪਾਰਟੀ ਦਿੱਲੀ ਸਰਕਾਰ ਨੂੰ ਕਿਸਾਨਾਂ ਪ੍ਰਤੀ ਕੋਈ ਹਮਦਰਦੀ ਨਹੀਂ ਹੈ।

ਉਨ੍ਹਾਂ ਕਿਹਾ ਕਿ ਦਿੱਲੀ ਵਿਚ ਤਤਕਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਤਿਸ਼ੀ ਨੇ ਕਦੇ ਵੀ ਕਿਸਾਨਾਂ ਦੇ ਹਿੱਤ ਵਿਚ ਯੋਗ ਫੈਸਲੇ ਨਹੀਂ ਲਏ। ਇਹ ਚਿੱਠੀ ਬੁੱਧਵਾਰ ਨੂੰ ਲਿਖੀ ਗਈ ਸੀ ਅਤੇ ਵੀਰਵਾਰ ਨੂੰ ਇਸ ਦੀ ਕਾਪੀ ਇੱਥੇ ਜਾਰੀ ਕੀਤੀ ਗਈ। ਚੌਹਾਨ ਨੇ ਕਿਹਾ ਕਿ ਦਿੱਲੀ ‘ਚ ‘ਆਪ’ ਦੀ ਸਰਕਾਰ 10 ਸਾਲਾਂ ਤੋਂ ਸੱਤਾ ‘ਚ ਰਹੀ ਹੈ ਪਰ ਸਾਬਕਾ ਮੁੱਖ ਮੰਤਰੀ ਨੇ ਕਿਸਾਨਾਂ ਨਾਲ ਹਮੇਸ਼ਾ ਧੋਖਾ ਕੀਤਾ ਹੈ। ਕੇਂਦਰ ਸਰਕਾਰ ਦੀ ਕਿਸਾਨ ਹਿਤੈਸ਼ੀ ਸਕੀਮਾਂ ਨੂੰ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲਾਗੂ ਨਹੀਂ ਕੀਤਾ। ਇਸ ਕਾਰਨ ਦਿੱਲੀ ਦੇ ਕਿਸਾਨ ਕੇਂਦਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਵਾਂਝੇ ਰਹਿ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੀ ‘ਆਪ’ ਸਰਕਾਰ ਦਾ ਕਿਸਾਨਾਂ ਪ੍ਰਤੀ ਗੈਰ-ਜ਼ਿੰਮੇਵਾਰਾਨਾ ਰਵੱਈਆ ਹੈ। ਕਿਸਾਨ ਸੰਗਠਿਤ ਬਾਗਬਾਨੀ ਮਿਸ਼ਨ, ਰਾਸ਼ਟਰੀ ਖੇਤੀ ਵਿਕਾਸ ਯੋਜਨਾ, ਬੀਜ ਗ੍ਰਾਮ ਪ੍ਰੋਗਰਾਮ ਸਮੇਤ ਕਈ ਸਕੀਮਾਂ ਦਾ ਲਾਭ ਨਹੀਂ ਲੈ ਪਾ ਰਹੇ ਹਨ।