Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਅਕਾਲੀ ਦਲ ਨੇ ਕੰਚਨਪ੍ਰੀਤ ਕੌਰ ਨੂੰ ਤਰਨਤਾਰਨ ਤੋਂ ਨਿਯੁਕਤ ਕੀਤਾ ਹਲਕਾ ਇੰਚਾਰਜ

ਅਕਾਲੀ ਦਲ ਨੇ ਕੰਚਨਪ੍ਰੀਤ ਕੌਰ ਨੂੰ ਤਰਨਤਾਰਨ ਤੋਂ ਨਿਯੁਕਤ ਕੀਤਾ ਹਲਕਾ ਇੰਚਾਰਜ

 

ਤਰਨਤਾਰਨ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਕ ਅਹਿਮ ਨਿਯੁਕਤੀ ਦਾ ਐਲਾਨ ਕਰਦਿਆਂ ਕੰਚਨਪ੍ਰੀਤ ਕੌਰ ਨੂੰ ਤਰਨਤਾਰਨ ਵਿਧਾਨ ਸਭਾ ਹਲਕੇ ਦਾ ਨਵਾਂ ‘ਹਲਕਾ ਇੰਚਾਰਜ’ ਨਿਯੁਕਤ ਕੀਤਾ ਹੈ। ਸੁਖਬੀਰ ਬਾਦਲ ਨੇ ਆਪਣੇ ਟਵੀਟ ਰਾਹੀਂ ਕੰਚਨਪ੍ਰੀਤ ਕੌਰ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੀ ਇੱਕ ਨੌਜਵਾਨ, ਉਤਸ਼ਾਹੀ ਅਤੇ ਦਲੇਰ ਮੈਂਬਰ ਦੱਸਿਆ। ਉਨ੍ਹਾਂ ਜ਼ਿਕਰ ਕੀਤਾ ਕਿ ਹਾਲ ਹੀ ਵਿੱਚ ਹੋਈ ਤਰਨਤਾਰਨ ਜ਼ਿਮਨੀ ਚੋਣ ਦੌਰਾਨ, ਸਰਕਾਰੀ ਦਬਾਅ ਦੇ ਬਾਵਜੂਦ ਕੰਚਨਪ੍ਰੀਤ ਨੇ ਆਪਣੀ ਮਾਤਾ, ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਲਈ ਬਹੁਤ ਦਲੇਰੀ ਅਤੇ ਜ਼ੋਰ-ਸ਼ੋਰ ਨਾਲ ਚੋਣ ਪ੍ਰਚਾਰ ਕੀਤਾ ਸੀ।

ਪਾਰਟੀ ਪ੍ਰਧਾਨ ਅਨੁਸਾਰ, ਕੰਚਨਪ੍ਰੀਤ ਕੌਰ ਦੀ ਅਟੱਲ ਲਗਨ ਅਤੇ ਹਿੰਮਤ ਨਾਲ ਤਰਨਤਾਰਨ ਹਲਕੇ ਵਿੱਚ ਜ਼ਮੀਨੀ ਪੱਧਰ ‘ਤੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ। ਸੁਖਬੀਰ ਬਾਦਲ ਨੇ ਕਿਹਾ ਇਸ ਨਵੀਂ ਭੂਮਿਕਾ ਵਿੱਚ ਕੰਚਨਪ੍ਰੀਤ ਕੌਰ  ਦੀ ਸਫਲਤਾ ਅਤੇ ਤਾਕਤ ਦੀ ਕਾਮਨਾ ਕਰਦੇ ਹਾਂ ਕਿ ਉਹ ਉਸੇ ਨਿਡਰ ਭਾਵਨਾ ਨਾਲ ਅਗਵਾਈ ਕਰਦੀ ਰਹੇ।