Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਅਕਾਲੀ ਦਲ ਨੇ ਖਿੱਚੀ 2027 ਚੋਣਾਂ ਦੀ ਤਿਆਰੀ! ਇਸ ਹਲਕੇ ਤੋਂ ਥਾਪਿਆ...

ਅਕਾਲੀ ਦਲ ਨੇ ਖਿੱਚੀ 2027 ਚੋਣਾਂ ਦੀ ਤਿਆਰੀ! ਇਸ ਹਲਕੇ ਤੋਂ ਥਾਪਿਆ ਨਵਾਂ ਹਲਕਾ ਇੰਚਾਰਜ

 

 

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਕਰ ਦਿੱਤੀ ਹੈ। ਇਸੇ ਲੜੀ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਹਲਕਾ ਖਰੜ ਤੋਂ ਨਵਾਂ ਹਲਕਾ ਇੰਚਾਰਜ ਥਾਪ ਦਿੱਤਾ ਗਿਆ ਹੈ। ਪਾਰਟੀ ਨੇ ਇਸ ਹਲਕੇ ਦੀ ਜ਼ਿੰਮੇਵਾਰੀ ਰਵਿੰਦਰ ਸਿੰਘ ਖੇੜਾ ਨੂੰ ਸੌਂਪ ਦਿੱਤੀ ਹੈ।

 

ਇਸ ਦਾ ਐਲਾਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਰਵਿੰਦਰ ਸਿੰਘ ਖੇੜਾ ਨੂੰ ਖਰੜ ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਥਾਪਿਆ ਗਿਆ ਹੈ। ਰਵਿੰਦਰ ਸਿੰਘ ਖੇੜਾ ਯੂਥ ਅਕਾਲੀ ਦਲ ਦੇ ਸਕੱਤਰ ਵੀ ਹਨ। ਸੁਖਬੀਰ ਨੇ ਖੇੜਾ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਲੋਕਾਂ ਨਾਲ ਜ਼ਮੀਨੀ ਪੱਧਰ ‘ਤੇ ਸੰਪਰਕ ਨੂੰ ਜਾਰੀ ਰੱਖਣ ਲਈ ਵੀ ਕਿਹਾ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਖੇੜਾ ਇਲਾਕੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਤਾਕਤ ਨੂੰ ਹੋਰ ਵਧਾਉਣਗੇ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ।