ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ। ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਆਖਿਆ ਹੈ ਕਿ ਅਕਾਲੀ ਦਲ ਪੰਜਾਬ ਵਿਚ ਹੋਣ ਵਾਲੀਆਂ ਪੰਜ ਨਗਰ-ਨਿਗਮ ਅਤੇ 43 ਕੌਂਸਲਾਂ ਦੀ ਚੋਣ ਲੜੇਗਾ। ਇਥੇ ਇਹ ਵੀ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਵਿਚ ਹੋਈਆਂ ਜ਼ਿਮਨੀ ਚੋਣਾਂ ਤੋਂ ਅਕਾਲੀ ਦਲ ਨੇ ਪੈਰ ਪਛਾਂਹ ਖਿੱਚ ਲਏ ਸਨ, ਇਨ੍ਹਾਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਹੋਈ ਸੀ।
ਹੁਣ ਜਦੋਂ ਅਕਾਲੀ ਦਲ ਨੇ ਨਗਰ ਨਿਗਮ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ ਤਾਂ ਚੋਣਾਂ ਵਿਚ ਅਕਾਲੀ ਦਲ ਦੀ ਕੀ ਭੂਮਿਕਾ ਰਹਿੰਦੀ ਹੈ ਇਹ ਦੇਖਣਾ ਹੋਵੇਗਾ ਕਿਉਂਕਿ ਜਿਹੜਾ ਅਕਾਲੀ ਦਲ ਸਰਗਰਮ ਸਿਆਸਤ ਤੋਂ ਬਿਲਕੁਲ ਦੂਰ ਨਜ਼ਰ ਆ ਰਿਹਾ ਸੀ, ਹੁਣ ਉਸ ਨੇ ਚੋਣਾਂ ਦੇ ਮੈਦਾਨ ਵਿਚ ਨਿੱਤਰਣ ਦਾ ਐਲਾਨ ਕਰ ਦਿੱਤਾ ਹੈ।