ਲੁਧਿਆਣਾ -ਪੰਜਾਬ ਦੇ ਪੁਲਸ ਥਾਣਿਆਂ ‘ਤੇ ਖ਼ਤਰੇ ਦੇ ਬੱਦਲ ਮੰਡਰਾਉਣ ਲੱਗੇ ਹਨ। ਪੰਜਾਬ ’ਚ ਪਿਛਲੇ 10 ਦਿਨਾਂ ’ਚ ਪੁਲਸ ਥਾਣਿਆਂ ਨੂੰ ਨਿਸ਼ਾਨਾ ਬਣਾਉਣ ਦੀਆਂ ਹੋਈਆਂ 4 ਘਟਨਾਵਾਂ ਗੰਭੀਰ ਚਿੰਤਾ ਦਾ ਵਿਸ਼ਾ ਹੈ। ਖ਼ਾਸ ਕਰਕੇ ਇਨ੍ਹਾਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਅੱਤਵਾਦੀਆਂ ਵੱਲੋਂ ਸੋਸ਼ਲ ਮੀਡੀਆ ’ਤੇ ਇਸ ਦੀ ਜ਼ਿੰਮੇਵਾਰੀ ਲੈਣਾ ਅਤੇ ਮੁਲਜ਼ਮਾਂ ਦਾ ਕਾਨੂੰਨ ਦੀ ਗ੍ਰਿਫ਼ਤ ’ਚ ਨਾ ਆਉਣਾ ਹੋਰ ਵੀ ਚੁਣੌਤੀ ਭਰਿਆ ਹੈ।
ਚੰਡੀਗੜ੍ਹ ’ਚ ਦੋ ਨਾਈਟ ਕਲੱਬ ਦੇ ਬਾਹਰ ਹੋਏ ਧਮਾਕਿਆਂ ਦੀ ਘਟਨਾ ਤੋਂ ਬਾਅਦ ਪੰਜਾਬ ਵਿਚ ਖ਼ਾਸ ਕਰਕੇ ਅੰਮ੍ਰਿਤਸਰ ਦਿਹਾਤੀ ਅਤੇ ਨਵਾਂਸ਼ਹਿਰ ਇਲਾਕੇ ’ਚ ਪੁਲਸ ਥਾਣੇ ਅਤੇ ਚੌਂਕੀ ਨੂੰ ਨਿਸ਼ਾਨਾ ਬਣਾਉਣ ਲਈ ਧਮਾਕਾਖੇਜ ਸਮੱਗਰੀ ਰੱਖਣ ਅਤੇ ਗ੍ਰੇਨੇਡ ਨਾਲ ਹਮਲਾ ਕਰਨ ਦੀਆਂ ਘਟਨਾਵਾਂ ਨੇ ਪੰਜਾਬ ਪੁਲਸ ਅਤੇ ਦੂਜੀਆਂ ਜਾਂਚ ਏਜੰਸੀਆਂ ਨੂੰ ਚੌਕਸ ਕਰ ਦਿੱਤਾ ਹੈ।