Saturday, December 28, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਸਭ ਫੜੇ ਜਾਣਗੇ, ਸੋਨੇ ਅਤੇ ਲੋਹੇ ਦੇ ਕਾਰੋਬਾਰ ’ਚ ਹਜ਼ਾਰਾਂ ਕਰੋੜਾਂ ਦੀ...

ਸਭ ਫੜੇ ਜਾਣਗੇ, ਸੋਨੇ ਅਤੇ ਲੋਹੇ ਦੇ ਕਾਰੋਬਾਰ ’ਚ ਹਜ਼ਾਰਾਂ ਕਰੋੜਾਂ ਦੀ ਹੇਰਾਫੇਰੀ,  ਜਾਣੋ ਕਿਵੇਂ ਬਣਾਏ ਮੋਟੇ ਪੈਸੇ

 

ਆਮ ਆਦਮੀ ਦੀ ਪਾਰਟੀ ਦੀ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਜਿੱਥੇ ਲੋਕ ਭਲਾਈ ਦੇ ਕੰਮਾਂ ਲਈ ਵਚਨਬੱਧ ਹੈ ਤਾਂ ਉੱਥੇ ਹੀ ਦੋ ਨੰਬਰ ਦੀ ਕਮਾਈ ਜਾਂ ਟੈਕਸ ਚੋਰੀ ਜਾਂ ਹੋਰ ਅਪਰਾਧਾਂ ਤੇ ਵਾਰਦਾਤਾਂ ਨੂੰ ਰੋਕਣ ਲਈ ਵੀ ਸਖ਼ਤ ਕਾਰਵਾਈ ਕਰ ਰਹੀ ਹੈ। ਦਰਅਸਲ ਪੰਜਾਬ ਦੇ ਕਰ ਵਿਭਾਗ ਨੇ ਸੂਬੇ ਦੇ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਕਾਰਵਾਈ ਕਰਦੇ ਹੋਏ ਸੋਨੇ ਦੇ ਕਾਰੋਬਾਰ ਅਤੇ ਲੋਹੇ ਦੇ ਕਾਰੋਬਾਰ ’ਚ ਹਜ਼ਾਰਾਂ ਕਰੋੜਾਂ ਦੇ ਘੌਟਾਲੇ ਦਾ ਪਰਦਾਫਾਸ਼ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਦਿੱਤੀ ਗਈ।

ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸੂਬੇ ਦੇ ਕਰ ਵਿਭਾਗ ਦੇ ਇਨਫੋਰਸਮੈਂਟ ਵਿੰਗ ਨੇ ਜਾਂਚ ਕਰਦ ਹੋਏ ਹਜ਼ਾਰਾਂ ਕਰੋੜ ਰੁਪਏ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੋਨੇ ਦਾ ਕਾਰੋਬਾਰ ਕਰਨ ਵਾਲੀਆਂ ਦੋ ਫਰਮਾਂ ਵੱਲੋਂ 860 ਕਰੋੜ ਰੁਪਏ ਦੇ ਜਾਅਲੀ ਬਿੱਲ ਤਿਆਰ ਕਰਨ, ਜਦੋਕਿ ਲੋਹੇ ਦਾ ਕਾਰੋਬਾਰ ਕਰਨ ਵਾਲੀਆਂ 303 ਫਰਮਾਂ ਵੱਲੋਂ 4044 ਕਰੋੜ ਰੁਪਏ ਦੇ ਜਾਅਲੀ ਬਿੱਲ ਬਣਾਉਣ ਦਾ ਖੁਲਾਸਾ ਹੋਇਆ ਹੈ। ਇਸ ਤੋਂ ਇਲਾਵਾ, 68 ਫਰਮਾਂ ਨੇ ਆਪਣੀਆਂ ਫਰਮਾਂ ਨੂੰ ਦੂਜਿਆਂ ਦੇ ਨਾਂ ‘ਤੇ ਰਜਿਸਟਰ ਕਰਵਾ ਕੇ 533 ਕਰੋੜ ਰੁਪਏ ਦਾ ਫਰਜ਼ੀ ਬਿਲਿੰਗ ਦਾ ਧੰਦਾ ਕੀਤਾ।

ਇੱਕ ਮਾਮਲੇ ’ਚ ਚੀਮਾ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਸੋਨੇ ਦਾ ਕਾਰੋਬਾਰ ਕਰਨ ਵਾਲੀ ਇੱਕ ਫਰਮ ਨੇ ਸੋਨੇ ਦੀ ਵਿਕਰੀ ਅਤੇ ਖਰੀਦ ਲਈ 336 ਕਰੋੜ ਰੁਪਏ ਦੇ ਜਾਅਲੀ ਬਿੱਲ ਬਣਾਏ। ਜਿਨ੍ਹਾਂ ਦੋ ਫਰਮਾਂ ਤੋਂ ਉਕਤ ਫਰਮ ਨੇ ਸੋਨਾ ਖਰੀਦਿਆ ਸੀ, ਉਨ੍ਹਾਂ ਦੀ ਰਜਿਸਟ੍ਰੇਸ਼ਨ ਰੱਦ ਕਰ ਹੋ ਚੁੱਕੀ ਸੀ ਅਤੇ ਇੰਨ੍ਹਾਂ ਫਰਮਾਂ ਵੱਲੋਂ ਅੱਗੋਂ ਸੋਨੇ ਦੀ ਕੋਈ ਖਰੀਦ ਨਹੀਂ ਕੀਤੀ ਗਈ ਸੀ। ਇਸੇ ਤਰ੍ਹਾਂ ਲੁਧਿਆਣਾ ’ਚ ਇੱਕ ਫਰਮ ਵੱਲੋਂ 424 ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਨਾਲ ਸੋਨੇ ਦੀ ਵਿਕਰੀ-ਖਰੀਦ ਕੀਤੀ ਗਈ। ਉਕਤ ਫਰਮ ਨੇ ਵੀ ਜਿਨ੍ਹਾਂ ਦੋ ਫਰਮਾਂ ਤੋਂ ਸੋਨੇ ਦੀ ਖਰੀਦਦਾਰੀ ਦਿਖਾਈ ਹੈ, ਉਨ੍ਹਾਂ ਦੀ ਰਜਿਸਟ੍ਰੇਸ਼ਨ ਰੱਦ ਹੋ ਚੁੱਕੀ ਹੈ।

ਇਸ ਤੋਂ ਇਲਾਵਾ ਲੋਹੇ ਦੀ ਜਾਅਲੀ ਵਿਕਰੀ-ਖਰੀਦ ਬਾਰੇ ਉਨ੍ਹਾਂ ਦੱਸਿਆ ਕਿ ਇਨ੍ਹਾਂ ਫਰਮਾਂ ਵਿੱਚੋਂ 11 ਫਰਮਾਂ ਪੰਜਾਬ ਨਾਲ, 86 ਫਰਮਾਂ ਹੋਰਨਾਂ ਸੂਬਿਆਂ ਤੋਂ ਅਤੇ 206 ਫਰਮਾਂ ਕੇਂਦਰ ਸਰਕਾਰ ਕੋਲ ਰਜਿਸਟਰਡ ਹਨ। ਕੇਂਦਰ ਅਤੇ ਪੰਜਾਬ ਕੋਲ ਰਜਿਸਟਰਡ 217 ਫਰਮਾਂ ਕੋਲ 89.7 ਕਰੋੜ ਰੁਪਏ ਦਾ ਆਈਟੀਸੀ ਬਕਾਇਆ ਸੀ, ਜਿਸ ਨੂੰ ਕੇਂਦਰ ਅਤੇ ਸੂਬਾ ਸਰਕਾਰ ਨੇ ਰੋਕ ਦਿੱਤਾ ਹੈ। ਇਸ ਮਾਮਲੇ ਵਿੱਚ ਕੁੱਲ 707 ਕਰੋੜ ਰੁਪਏ ਦੀ ਜਾਅਲੀ ਆਈ.ਟੀ.ਸੀ. ਦਾ ਦਾਅਵਾ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਦੇ ਕਰ ਵਿਭਾਗ ਨੇ ਸਾਰੀਆਂ 11 ਫਰਮਾਂ ਵਿਰੁੱਧ ਕਾਰਵਾਈ ਕਰਕੇ ਉਨ੍ਹਾਂ ਦੀ ਰਜਿਸਟ੍ਰੇਸ਼ਨ ਰੱਦ ਜਾਂ ਮੁਅੱਤਲ ਕਰ ਦਿੱਤੀ ਹੈ ਅਤੇ ਕਾਨੂੰਨ ਅਨੁਸਾਰ ਕਾਰਵਾਈ ਜਾਰੀ ਹੈ।

ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵੱਲੋਂ ਕਰ ਚੋਰੀ ਨੂੰ ਰੋਕਣ ਲਈ ਪੰਜਾਬ ਟੈਕਸ ਵਿਭਾਗ ਸੂਬੇ ਵਿੱਚ ਜੀ.ਐਸ.ਟੀ. ਰਜਿਸਟ੍ਰੇਸ਼ਨ ਨੂੰ ‘ਆਧਾਰ’ ਅਧਾਰਤ ਬਾਇਓ ਮੈਟ੍ਰਿਕ ਪ੍ਰਮਾਣਿਕਤਾ ਨਾਲ ਜੋੜਿਆ ਜਾ ਰਿਹਾ ਹੈ ਤਾਂ ਜੋ ਦੂਜਿਆਂ ਦੇ ਨਾਂ ‘ਤੇ ਰਜਿਸਟਰੇਸ਼ਨ ਕਰਵਾਉਣ ਵਾਲੇ ਵਿਅਕਤੀਆਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਸਮੇਂ ਸਿਰ ਫੜਿਆ ਜਾ ਸਕੇ।