ਚੰਡੀਗੜ੍ਹ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਸ਼ੁੱਕਰਵਾਰ ਨੂੰ ਪਾਰਟੀ ਦੇ ਆਗੂਆਂ, ਮੰਤਰੀਆਂ ਤੇ ਵਿਧਾਇਕਾਂ ਨਾਲ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣਗੇ। ਇਹ ਜਾਣਕਾਰੀ ਪਾਰਟੀ ਦਫ਼ਤਰ ਚੰਡੀਗੜ੍ਹ ਤੋਂ ਜਾਰੀ ਬਿਆਨ ’ਚ ਮੀਡੀਆ ਨੂੰ ਦਿੱਤੀ ਗਈ।
ਅਮਨ ਅਰੋੜਾ ਨਾਲ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਕੁਲਦੀਪ ਸਿੰਘ ਧਾਲੀਵਾਲ, ਡਾ. ਬਲਜੀਤ ਕੌਰ, ਬਰਿੰਦਰ ਗੋਇਲ, ਗੁਰਮੀਤ ਸਿੰਘ ਖੁੱਡੀਆਂ, ਡਾ. ਰਵਜੋਤ, ਮੋਹਿੰਦਰ ਭਗਤ, ਤਰੁਨਪ੍ਰੀਤ ਸਿੰਘ ਸੌਂਦ ਤੇ ਹਰਦੀਪ ਸਿੰਘ ਮੁੰਡੀਆਂ ਹਾਜ਼ਰ ਰਹਿਣਗੇ। ਇਸ ਮੌਕੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ, ਪਾਰਟੀ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਕੁਲਵੰਤ ਸਿੰਘ, ਜਸਵੀਰ ਸਿੰਘ ਰਾਜਾ ਗਿੱਲ, ਕਰਮਵੀਰ ਸਿੰਘ ਘੁੰਮਣ, ਬ੍ਰਹਮ ਸ਼ੰਕਰ ਜਿੰਪਾ, ਜੈ ਕਿਸ਼ਨ ਸਿੰਘ ਰੌੜੀ, ਸੰਤੋਸ਼ ਕਟਾਰੀਆ, ਰਮਨ ਅਰੋੜਾ, ਇੰਦਰਜੀਤ ਕੌਰ ਮਾਨ, ਬਲਕਾਰ ਸਿੰਘ, ਲਖਬੀਰ ਸਿੰਘ ਰਾਏ, ਗੁਰਿੰਦਰ ਸਿੰਘ ਗੈਰੀ ਵੜਿੰਗ, ਰੁਪਿੰਦਰ ਸਿੰਘ ਹੈਪੀ, ਜਗਤਾਰ ਸਿੰਘ, ਰਜਿੰਦਰ ਪਾਲ ਕੌਰ ਛੀਨਾ, ਸਰਬਜੀਤ ਕੌਰ ਮਾਣੂੰਕੇ, ਅਮਨਦੀਪ ਕੌਰ ਅਰੋੜਾ, ਗੁਰਦਿੱਤ ਸਿੰਘ ਸੇਖੋਂ ਤੇ ਸੀਨੀਅਰ ਆਗੂ ਦੀਪਕ ਬਾਲੀ ਵੀ ਸ਼ਾਮਲ ਹੋਣਗੇ।