Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਅਮਨ ਅਰੋੜਾ ਤੇ ਤਰੁਣਪ੍ਰੀਤ ਸੌਂਦ ਵਲੋਂ ਸ਼ਹੀਦੀ ਸਮਾਗਮਾਂ ਲਈ ਗੁਜਰਾਤ ਦੇ CM...

ਅਮਨ ਅਰੋੜਾ ਤੇ ਤਰੁਣਪ੍ਰੀਤ ਸੌਂਦ ਵਲੋਂ ਸ਼ਹੀਦੀ ਸਮਾਗਮਾਂ ਲਈ ਗੁਜਰਾਤ ਦੇ CM ਨੂੰ ਦਿੱਤਾ ਸੱਦਾ

 

ਚੰਡੀਗੜ੍ਹ/ਗਾਂਧੀਨਗਰ : ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਅੱਜ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬੇ ਭਰ ਵਿੱਚ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

 

ਪੰਜਾਬ ਦੇ ਉੱਚ-ਪੱਧਰੀ ਵਫ਼ਦ ਦੀ ਅਗਵਾਈ ਕਰਦਿਆਂ ਅਮਨ ਅਰੋੜਾ ਨੇ ਗਾਂਧੀਨਗਰ ਵਿਖੇ ਗੁਜਰਾਤ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਕਰਵਾਏ ਜਾ ਰਹੇ ਮਹੀਨਾ ਭਰ ਚੱਲਣ ਵਾਲੇ ਸੂਬੇ ਪੱਧਰੀ ਯਾਦਗਾਰੀ ਪ੍ਰੋਗਰਾਮਾਂ ਬਾਰੇ ਵਿਸਤ੍ਰਿਤ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਸ਼ਹਾਦਤ ਸਿੱਖ ਇਤਿਹਾਸ ਵਿੱਚ ਭਾਰਤ ਦੇ ਧਰਮ ਨਿਰਪੱਖ ਤਾਣੇ-ਬਾਣੇ ਦਾ ਨੀਂਹ ਪੱਥਰ ਹੈ ਅਤੇ ਸਾਰਿਆਂ ਲਈ ਧਾਰਮਿਕ ਆਜ਼ਾਦੀ ਦੀ ਰਾਖੀ ਕਰਨ ਦਾ ਵਿਸ਼ਵਵਿਆਪੀ ਸਿਧਾਂਤ ਹੈ।

 

ਗੁਜਰਾਤ ਦੇ ਮੁੱਖ ਮੰਤਰੀ ਨੂੰ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਹੋਣ ਸਬੰਧੀ ਸੱਦਾ ਦਿੰਦਿਆਂ ਅਮਨ ਅਰੋੜਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਮਨੁੱਖੀ ਅਧਿਕਾਰਾਂ,  ਮਾਨਵੀ ਕਦਰਾਂ ਕੀਮਤਾਂ ਅਤੇ ਧਾਰਮਿਕ ਆਜ਼ਾਦੀ ਦਾ ਪ੍ਰਤੀਕ ਹੈ, ਜੋ ਮਨੁੱਖਤਾ ਲਈ ਇੱਕ ਚਾਨਣ ਮੁਨਾਰਾ ਹੈ।