ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਦੇ ਅਹੁਦੇ ਨੂੰ ਛੱਡਣ ਦੀ ਇੱਛਾ ਜਤਾਈ ਸੀ। ਇਸ ਦੇ ਨਾਲ ਹੀ ਨਗਰ ਨਿਗਮ ਚੋਣਾਂ ਨੂੰ ਦੇਖਦੇ ਹੋਏ ਪਾਰਟੀ ਨੇ ਨਵੇਂ ਪ੍ਰਧਾਨ ਦੀ ਚੋਣ ਪ੍ਰਕਿਰਿਆ ਨੂੰ ਅੰਤਿਮ ਰੂਪ ਦੇਣਾ ਸ਼ੁਰੂ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੀ ਪਾਰਟੀ ਨੂੰ ਫੁਲ ਟਾਈਮ ਲਈ ਪ੍ਰਧਾਨ ਚਾਹੀਦਾ ਹੈ। ਪ੍ਰਧਾਨ ਅਜਿਹਾ ਹੋਣਾ ਚਾਹੀਦਾ ਹੈ, ਜੋ ਪਾਰਟੀ ਲਈ ਸਮਰਪਿਤ ਹੋਵੇ, ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰੇ ਅਤੇ ਪਾਰਟੀ ਦੇ ਆਗੂ ਵੀ ਉਸ ਨਾਲ ਸਹਿਮਤੀ ਰੱਖਦੇ ਹੋਣ।
ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਸਾਰੀਆਂ ਗੱਲਾਂ ਨੂੰ ਮੁੱਖ ਰੱਖਦਿਆਂ ਪਾਰਟੀ ਨੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਪੰਜਾਬ ਦੇ ਪ੍ਰਧਾਨ ਅਹੁਦੇ ਦੀ ਜ਼ਿੰਮੇਵਾਰੀ ਸੌਂਪਣ ਦਾ ਫ਼ੈਸਲਾ ਲਿਆ ਹੈ। ਪਾਰਟੀ ਦਾ ਮੰਨਣਾ ਹੈ ਕਿ ਅਮਨ ਅਰੋੜਾ ਹਿੰਦੂ ਚਿਹਰਾ ਹਨ ਅਤੇ ਲੋਕਾਂ ‘ਚ ਉਨ੍ਹਾਂ ਦੀ ਪਹੁੰਚ ਹੈ।