ਜਲੰਧਰ – ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਨੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਤਣਾਅਪੂਰਨ ਸਥਿਤੀ ਦੇ ਮੱਦੇਨਜ਼ਰ ਇਕ ਵਾਰ ਫਿਰ ਲੋਕਾਂ ਦੀ ਮਦਦ ਲਈ ਹੱਥ ਵਧਾਏ ਹਨ। ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਨਿਰਦੇਸ਼ਾਂ ‘ਤੇ ਜੰਮੂ-ਕਸ਼ਮੀਰ ਤੋਂ ਇਲਾਵਾ ਰਾਜਸਥਾਨ ਅਤੇ ਪੰਜਾਬ ਦੇ ਸਾਰੇ ਸਤਿਸੰਗ ਘਰਾਂ ਦੇ ਦਰਵਾਜ਼ੇ ਜੰਗ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਲਈ ਖੋਲ੍ਹ ਦਿੱਤੇ ਗਏ ਹਨ।
ਐਮਰਜੈਂਸੀ ਦੀ ਸਥਿਤੀ ਵਿੱਚ ਲੋਕ ਸਤਿਸੰਗ ਘਰਾਂ ਵਿੱਚ ਆ ਕੇ ਰਹਿ ਸਕਦੇ ਹਨ। ਉਨ੍ਹਾਂ ਨੂੰ ਉੱਥੇ ਰਿਹਾਇਸ਼ ਅਤੇ ਖਾਣ-ਪੀਣ ਸਹੂਲਤ ਵੀ ਮਿਲੇਗੀ। ਇਸ ਦੀ ਸ਼ੁਰੂਆਤ ਜੰਮੂ ਦੇ ਰਾਧਾ ਸੁਆਮੀ ਸਤਿਸੰਗ ਘਰ ਤੋਂ ਸ਼ੁਰੂ ਹੋ ਚੁੱਕੀ ਹੈ। ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਅਮਰ ਅਬਦੁੱਲਾ ਅਤੇ ਕੈਬਨਿਟ ਮੰਤਰੀ ਸਤੀਸ਼ ਸ਼ਰਮਾ ਨੇ ਵੀ ਸਤਿਸੰਗ ਘਰ ਦਾ ਦੌਰਾ ਕੀਤਾ ਅਤੇ ਸ਼ਰਨਾਰਥੀਆਂ ਨਾਲ ਮੁਲਾਕਾਤ ਕੀਤੀ। ਜ਼ਿਕਰਯੋਗ ਹੈ ਕਿ ਕੋਰੋਨਾ ਕਾਲ ਦੌਰਾਨ ਵੀ ਡੇਰਾ ਬਿਆਸ ਨੇ ਦੇਸ਼ ਭਰ ਵਿੱਚ ਸਥਿਤ ਸਤਿਸੰਗ ਘਰਾਂ ਦੇ ਦਰਵਾਜ਼ੇ ਖੋਲ੍ਹ ਦਿੱਤੇ ਸਨ ਅਤੇ ਰੋਜ਼ਾਨਾ ਲੱਖਾਂ ਲੋਕਾਂ ਨੂੰ ਮੁਫ਼ਤ ਲੰਗਰ ਛਕਾਇਆ ਸੀ।