Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਅੰਮ੍ਰਿਤਪਾਲ ਸਿੰਘ ਦੀ ਕੋਰਟ 'ਚ ਪੇਸ਼ੀ, ਅੰਮ੍ਰਿਤਸਰ ਪੁਲਸ ਨੂੰ ਮਿਲਿਆ 2 ਦਿਨ...

ਅੰਮ੍ਰਿਤਪਾਲ ਸਿੰਘ ਦੀ ਕੋਰਟ ‘ਚ ਪੇਸ਼ੀ, ਅੰਮ੍ਰਿਤਸਰ ਪੁਲਸ ਨੂੰ ਮਿਲਿਆ 2 ਦਿਨ ਦਾ ਰਿਮਾਂਡ

ਅੰਮ੍ਰਿਤਸਰ – ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਡਿਬਰੂਗੜ੍ਹ ਜੇਲ੍ਹ ਤੋਂ ਅਜਨਾਲਾ ਅਦਾਲਤ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਕਰਵਾਈ ਗਈ। ਅਦਾਲਤ ਵੱਲੋਂ ਅੰਮ੍ਰਿਤਸਰ ਪੁਲਸ ਨੂੰ 2 ਦਿਨ ਦਾ ਰਿਮਾਂਡ ਦਿੱਤਾ ਗਿਆ ਹੈ, ਜਿਸ ਨਾਲ ਹੁਣ ਪੁਲਸ ਵੱਲੋਂ ਜਾਂਚ ਪ੍ਰਕਿਰਿਆ ਹੋਰ ਤੇਜ਼ ਕਰ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਨਾਲ ਸੰਬੰਧਿਤ ਮਾਮਲੇ ‘ਚ ਡਿਬਰੂਗੜ੍ਹ ਜੇਲ੍ਹ ਤੋਂ ਹੀ ਪੁੱਛਗਿੱਛ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਸ ਕਾਰ ਦੀ ਵੀ ਰਿਕਵਰੀ ਕੀਤੀ ਜਾਣੀ ਹੈ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਲਿਆਂਦਾ ਗਿਆ ਸੀ। ਪੁਲਸ ਵੱਲੋਂ ਕਿਹਾ ਜਾ ਰਿਹਾ ਹੈ ਕਿ ਰਿਮਾਂਡ ਦੌਰਾਨ ਇਸ ਮਾਮਲੇ ‘ਚ ਹੋਰ ਅਹਿਮ ਖੁਲਾਸੇ ਹੋ ਸਕਦੇ ਹਨ। ਰਿਮਾਂਡ ਸਮਾਪਤ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੱਸ ਦੇਈਏ ਕਿ ਸਰਕਾਰ ਵੱਲੋਂ ਹਾਈ ਕੋਰਟ ਨੂੰ ਅਪੀਲ ਕੀਤੀ ਗਈ ਸੀ ਕਿ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਨਾ ਲਿਆਂਦਾ ਜਾਵੇ, ਕਿਉਂਕਿ ਇਸ ਨਾਲ ਸੂਬੇ ਦਾ ਮਾਹੌਲ ਪ੍ਰਭਾਵਿਤ ਹੋ ਸਕਦਾ ਹੈ।

ਕੀ ਹੈ ਪੂਰਾ ਮਾਮਲਾ?

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਮਰਥਕਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਨਾਲ ਸ੍ਰੀ ਪਾਲਕੀ ਸਾਹਿਬ ਦੀ ਸ਼ਰਨ ਲੈਂਦਿਆਂ ਆਪਣੇ ਸਾਥੀ ਲਵਪ੍ਰੀਤ ਸਿੰਘ ਉਰਫ਼ ਤੂਫਾਨ ਨੂੰ ਛੁਡਾਉਣ ਲਈ ਅਜਨਾਲਾ ਪੁਲਸ ਸਟੇਸ਼ਨ ‘ਤੇ ਹਮਲਾ ਕੀਤਾ ਸੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਤੋੜ ਦਿੱਤੇ ਸਨ ਅਤੇ ਪੁਲਸ ਮੁਲਾਜ਼ਮਾਂ ਨਾਲ ਵੀ ਝੜਪ ਹੋਈ ਸੀ। ਇਸ ਮਾਮਲੇ ‘ਚ ਅੰਮ੍ਰਿਤਪਾਲ ਸਿੰਘ ਸਮੇਤ ਕੁੱਲ 41 ਲੋਕਾਂ ਖਿਲਾਫ ਕਤਲ ਦੀ ਕੋਸ਼ਿਸ਼, ਸਰਕਾਰੀ ਕਰਮਚਾਰੀਆਂ ‘ਤੇ ਹਮਲਾ, ਅਪਰਾਧਿਕ ਸਾਜ਼ਿਸ਼ ਅਤੇ ਦੰਗੇ ਵਰਗੀਆਂ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਹੈ। ਪੁਲਸ ਮੁਤਾਬਕ ਅੰਮ੍ਰਿਤਪਾਲ ਸਿੰਘ ਇਸ ਕੇਸ ਦਾ ਮੁੱਖ ਮੁਲਜ਼ਮ ਹੈ।