Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਅੰਮ੍ਰਿਤਪਾਲ ਸਿੰਘ ਦੇ ਭਰਾ ਦੀ ਵਧੀਆਂ ਮੁਸ਼ਕਿਲਾਂ, ਅਦਾਲਤ ਨੇ 14 ਦਿਨਾਂ ਤੱਕ...

ਅੰਮ੍ਰਿਤਪਾਲ ਸਿੰਘ ਦੇ ਭਰਾ ਦੀ ਵਧੀਆਂ ਮੁਸ਼ਕਿਲਾਂ, ਅਦਾਲਤ ਨੇ 14 ਦਿਨਾਂ ਤੱਕ ਵਧਾਈ ਨਿਆਂਇਕ ਹਿਰਾਸਤ

 

ਖਡੂਰ ਸਾਹਿਬ ਸੀਟ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਅਤੇ ਉਸਦੇ ਸਾਥੀ ਲਵਪ੍ਰੀਤ ਸਿੰਘ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜਿਆ ਗਿਆ ਹੈ। ਦਰਅਸਲ ਹਰਪ੍ਰੀਤ ਸਿੰਘ ਅਤੇ ਉਸਦੇ ਸਾਥਾ ਲਵਪ੍ਰੀਤ ਸਿੰਘ ਦੀ ਦੋ ਦਿਨਾਂ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਮੁੜ ਕੋਰਟ ਵਿਚ ਪੇਸ਼ ਕੀਤਾ ਗਿਆ ਸੀ, ਜਿੱਥੋਂ ਅਦਾਲਤ ਨੇ ਦੋਵਾਂ ਦੀ ਨਿਆਂਇਕ ਹਿਰਾਸਤ 14 ਦਿਨਾਂ ਤੱਕ ਵਧਾ ਦਿੱਤੀ ਹੈ।

ਦੱਸ ਦਈਏ ਕਿ 11 ਜੁਲਾਈ ਦੀ ਸ਼ਾਮ ਨੂੰ ਹਰਪ੍ਰੀਤ ਸਿੰਘ ਨੂੰ ਉਸ ਦੇ ਸਾਥੀ ਲਵਪ੍ਰੀਤ ਸਮੇਤ ਨਸ਼ੀਲੇ ਪਦਾਰਥਾਂ ਦੇ ਨਾਲ  ਫਿਲੌਰ ਹਾਈਵੇਅ ਤੋਂ ਫਿਲੌਰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ। ਇਸ ਸਬੰਧੀ ਜਲੰਧਰ ਦੇ ਐੱਸ. ਐੱਸ. ਪੀ. ਅੰਕੁਰ ਗੁਪਤਾ ਵੱਲੋਂ ਜਾਣਕਾਰੀ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਸੀ ਕਿ ਇਸ ਮਾਮਲੇ ਵਿੱਚ ਕੁੱਲ੍ਹ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਤਿੰਨਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ਼ ਕੀਤਾ ਗਿਆ ਹੈ।

SSP ਅੰਕੁਰ ਗੁਪਤਾ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਫਿਲੌਰ ਪੁਲਿਸ ਨੇ ਨੈਸ਼ਨਲ ਹਾਈਵੇਅ ਦੇ ਸਾਈਡ ‘ਤੇ ਨਾਕਾਬੰਦੀ ਕੀਤੀ ਹੋਈ ਸੀ, ਇਸ ਦੌਰਾਨ ਸ਼ੱਕ ਦੇ ਆਧਾਰ ’ਤੇ ਜਦੋਂ ਇੱਕ ਕਰੇਟਾ ਗੱਡੀ ਦੀ ਤਲਾਸ਼ੀ ਲਈ ਗਈ ਤਾਂ ਚਾਰ ਗ੍ਰਾਮ ਆਈਸ ਨਾਲ ਪਾਣੀ, 20 ਰੁਪਏ ਦਾ ਨੋਟ, ਇੱਕ ਲਾਈਟਰ ਤੇ 1 ਮੋਬਾਈਲ ਫੋਨ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਨਵੇਂ ਕਾਨੂੰਨ ਅਨੁਸਾਰ ਵੀਡੀਓਗ੍ਰਾਫੀ ਵੀ ਕੀਤੀ ਗਈ ਹੈ। ਹਰਪ੍ਰੀਤ ਸਿੰਘ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਕਰੀਬ 3 ਸਾਲਾਂ ਤੋਂ ਨਸ਼ੇ ਦਾ ਸੇਵਨ ਕਰ ਰਿਹਾ ਹੈ।