ਅੰਮ੍ਰਿਤਸਰ : ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਆਪਣੇ ਪ੍ਰੈੱਸ ਬਿਆਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਭਾਈ ਮੋਦੀ, ਸਾਬਕਾ ਕੇਂਦਰੀ ਰੇਲ ਮੰਤਰੀ ਪਿਊਸ਼ ਗੋਇਲ, ਮੌਜੂਦਾ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ 2017 ਵਿੱਚ ਸੰਸਦ ਵਿੱਚ ਮੰਗ ਕੀਤੀ ਸੀ ਕਿ ਅੰਮ੍ਰਿਤਸਰ-ਜੰਮੂ ਬੁਲੇਟ ਟਰੇਨ ਦਿੱਲੀ, ਅੰਮ੍ਰਿਤਸਰ ਅਤੇ ਕਟੜਾ ਲਈ ਚਲਾਈ ਜਾਵੇ ਅਤੇ ਇਹ ਪ੍ਰੋਜੈਕਟ 2018 ਵਿੱਚ ਪਾਸ ਹੋ ਗਿਆ ਸੀ ਅਤੇ 2020 ਵਿੱਚ ਟੈਂਡਰ ਜਾਰੀ ਕੀਤਾ ਗਿਆ ਸੀ, ਹੁਣ ਇਸ ਦਾ ਕੰਮ ਸ਼ੁਰੂ ਹੋਣ ਜਾ ਰਿਹਾ ਹੈ। ਉਨ੍ਹਾਂ ਨੇ ਸੰਸਦ ਦਲ ਦਫਤਰ ਵਿਚ ਰਹਿਣ ਦੌਰਾਨ ਅੰਮ੍ਰਿਤਸਰ-ਦਿੱਲੀ ਅਤੇ ਅੰਮ੍ਰਿਤਸਰ-ਕਟੜਾ ਸਪੀਡ ਰੇਲ ਕੋਰੀਡੋਰ ਪ੍ਰਾਜੈਕਟ ‘ਤੇ ਕੰਮ ਸ਼ੁਰੂ ਕਰਨ ਲਈ ਉਚੇਚੇ ਤੌਰ ‘ਤੇ ਉਪਰਾਲੇ ਕੀਤੇ ਗਏ ਸਨ, ਜਿਸ ਨੂੰ ਹੁਣ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਮਨਜ਼ੂਰੀ ਦੇ ਕੇ ਕੰਮ ਸ਼ੁਰੂ ਕਰ ਦਿੱਤਾ ਹੈ।