ਅੰਮ੍ਰਿਤਸਰ- ਅੰਮ੍ਰਿਤਸਰ ਪੁਲਸ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ, ਜਿਸ ‘ਚ ਕਾਊਂਟਰ ਇੰਟੈਲੀਜੈਂਸ ਇੱਕ ਅਪਰੇਸ਼ਨ ਦੌਰਾਨ ਪੰਜਾਬ ਵਿੱਚ ਛੇ ਲੋਕਾਂ ਨੂੰ ਗ੍ਰਿਫਤਾਰ ਕਰਕੇ ਇੱਕ ਵੱਡੇ ਕਤਲ ਨੂੰ ਨਾਕਾਮ ਕਰ ਦਿੱਤਾ। ਇਸ ਬਾਰੇ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਹੈ।ਡੀ. ਜੀ. ਪੀ. ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਖੁਫੀਆ ਜਾਣਕਾਰੀ ਦੇ ਅਧਾਰ ‘ਤੇ ਇੱਕ ਅਪਰੇਸ਼ਨ ਦੌਰਾਨ ਪੰਜਾਬ ਵਿੱਚ ਛੇ ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਵੱਡੇ ਕਤਲ ਨੂੰ ਨਾਕਾਮ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਸਤੰਬਰ 2024 ‘ਚ ਰਾਜਸਥਾਨ ਵਿੱਚ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ (2022), ਸੁਖਮੀਤ ਸਿੰਘ ਡਿਪਟੀ (2021) ਅਤੇ ਹਾਈਵੇ ਕਿੰਗ ਹੋਟਲ ਗੋਲੀਬਾਰੀ ਵਿੱਚ ਸ਼ਾਮਲ ਸਨ। ਇਨ੍ਹਾਂ ਮੁਲਜ਼ਮਾਂ ਕੋਲੋਂ 6 ਆਧੁਨਿਕ ਹਥਿਆਰ ਤੇ 40 ਲਾਈਵ ਰਾਊਂਡ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੀ. ਐੱਸ. ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਇਕ ਐੱਫ. ਆਈ. ਆਰ. ਦਰਜ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਸੰਗਠਿਤ ਅਪਰਾਧ ਨੈੱਟਵਰਕ ਨੂੰ ਖ਼ਤਮ ਕਰਨ ਅਤੇ ਰਾਜ ਭਰ ‘ਚ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਵਿੱਚ ਦ੍ਰਿੜ ਹੈ।