ਮੋਗਾ ਦੇ ਬੇਰੀਆ ‘ਚ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਦੇਰ ਰਾਤ ਅਣਪਛਾਤਿਆਂ ਨੇ ਇੱਕ ਨੌਜਵਾਨ ’ਤੇ ਹਮਲਾ ਕਰ ਦਿੱਤਾ। ਤੇਜ਼ਧਾਰ ਹਥਿਆਰਾਂ ਦੇ ਹਮਲਿਆਂ ’ਚ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਉਸ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ, ਇਲਾਜ਼ ਦੌਰਾਨ ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ 21 ਸਾਲਾਂ ਹਰਵਿੰਦਰ ਵੱਜੋਂ ਹੋਈ ਹੈ ਜੋ ਸੈਲੂਨ ਦਾ ਕੰਮ ਕਰਦਾ ਸੀ।
ਘਟਨਾ ਦੀ ਜਾਣਕਾਰੀ ਮ੍ਰਿਤਕ ਨੌਜਵਾਨ ਦੇ ਪਿਤਾ ਸੁਰਜੀਤ ਸਿੰਘ ਅਤੇ ਮਾਤਾ ਆਸ਼ਾ ਰਾਣੀ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਬੇਟਾ ਹਰਵਿੰਦਰ ਆਪਣੀ ਸੈਲੂਨ ਦੀ ਦੁਕਾਨ ਬੰਦ ਕਰਕੇ ਘਰ ਨੂੰ ਪਰਤ ਰਿਹਾ ਸੀ ਤਾਂ ਰਸਤੇ ਵਿੱਚ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਗੰਭੀਰ ਜ਼ਖ਼ਮਾਂ ਦੀ ਹਾਲਤ ’ਚ ਨੌਜਵਾਨ ਨੂੰ ਨਿੱਜੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ। ਇਸ ਦੌਰਾਨ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਨੌਜਵਾਨ ਦੀ ਮੌਤ ਹੋ ਗਈ।
ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੂਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ 6 ਲੋਕਾਂ ਵਿਰੁੱਧ ਮਾਮਲਾ ਦਰਜ਼ ਕੀਤਾ ਗਿਆ ਹੈ। ਫਿਲਹਾਲ ਪੁਲਿਸ ਅਧਿਕਾਰੀਆਂ ਵੱਲੋਂ ਕੁੱਝ ਵਿਅਕਤੀਆਂ ਨੂੰ ਹਿਰਾਸਤ ’ਚ ਲੈ ਕੇ ਪੁੱਛ-ਗਿੱਛ ਕੀਤੀ ਜਾ ਰਹੀ ਹੈ।