Sunday, August 24, 2025

Become a member

Get the best offers and updates relating to Liberty Case News.

― Advertisement ―

spot_img
spot_img
HomeBig Newsਕਾਮੇਡੀ ਦੇ ਇਕ ਯੁੱਗ ਦਾ ਹੋ ਗਿਆ ਅੰਤ ! ਸਪੁਰਦ-ਏ-ਖ਼ਾਕ ਹੋਏ ਜਸਵਿੰਦਰ...

ਕਾਮੇਡੀ ਦੇ ਇਕ ਯੁੱਗ ਦਾ ਹੋ ਗਿਆ ਅੰਤ ! ਸਪੁਰਦ-ਏ-ਖ਼ਾਕ ਹੋਏ ਜਸਵਿੰਦਰ ਭੱਲਾ

 

ਐਂਟਰਟੇਨਮੈਂਟ- ਪੰਜਾਬੀ ਇੰਡਸਟਰੀ ਦੇ ਮਸ਼ਹੂਰ ਕਾਮੇਡੀਅਨ ਜਸਵਿੰਦਰ ਭੱਲਾ ਪੰਜ ਤੱਤਾਂ ‘ਚ ਵਿਲੀਨ ਹੋ ਗਏ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਮੋਹਾਲੀ ਦੇ ਬਲੌਂਗੀ ਸ਼ਮਸ਼ਾਨਘਾਟ ‘ਚ ਹੋਇਆ। ਉਨ੍ਹਾਂ ਦੇ ਚਾਹੁਣ ਵਾਲਿਆਂ ਅਤੇ ਪਰਿਵਾਰ ਨੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਆਖਰੀ ਵਿਦਾਈ ਦਿੱਤੀ। ਤੁਹਾਨੂੰ ਦੱਸ ਦੇਈਏ ਕਿ ਜਸਵਿੰਦਰ ਸਿੰਘ ਭੱਲਾ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ। ਉਨ੍ਹਾਂ ਨੇ 65 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ। ਕਾਮੇਡੀਅਨ ਦੀ ਮੌਤ ਦਾ ਕਾਰਨ ਬ੍ਰੇਨ ਸਟ੍ਰੋਕ ਸੀ। ਜਸਵਿੰਦਰ ਭੱਲਾ ਦੇ ਦੇਹਾਂਤ ਨਾਲ ਪਾਲੀਵੁੱਡ ਇੰਡਸਟਰੀ ਦੇ ਨਾਲ-ਨਾਲ ਬਾਲੀਵੁੱਡ ‘ਚ ਵੀ ਸੋਗ ਦੀ ਲਹਿਰ ਦੌੜ ਗਈ।

ਅਦਾਕਾਰ ਅਕਸ਼ੈ ਕੁਮਾਰ ਨੇ ਸੋਸ਼ਲ ਮੀਡੀਆ ‘ਤੇ ਦੁੱਖ ਪ੍ਰਗਟ ਕੀਤਾ ਅਤੇ ਲਿਖਿਆ ਕਿ ਭੱਲਾ ਸਾਹਿਬ ਦਾ ਵਿਛੋੜਾ ਪੰਜਾਬੀ ਫਿਲਮ ਇੰਡਸਟਰੀ ਲਈ ਇੱਕ ਵੱਡਾ ਘਾਟਾ ਹੈ। ਉਨ੍ਹਾਂ ਨੇ ਪੰਜਾਬੀ ਵਿੱਚ ਇੱਕ ਭਾਵੁਕ ਸੰਦੇਸ਼ ਲਿਖਿਆ- ‘ਤੁਸੀ ਬਹੁਤ ਯਾਦ ਆਓਗੇ ਭੱਲਾ ਜੀ।’
ਇਸ ਮੌਕੇ ਸਿੱਧੂ ਪਰਿਵਾਰ ਨੇ ਦੁੱਖ ਸਾਂਝਾ ਕਰਦਿਆਂ ਲਿਖਿਆ ਕਿ ਜਸਵਿੰਦਰ ਭੱਲਾ ਜੀ ਦੇ ਅਚਾਨਕ ਸਦੀਵੀ ਵਿਛੋੜੇ ਨਾਲ ਮਨ ਬੇਹੱਦ ਉਦਾਸ ਹੈ। ਉਹ ਇੱਕ ਪ੍ਰਤਿਭਾਸ਼ਾਲੀ ਅਦਾਕਾਰ ਅਤੇ ਫਿਲਮੀਂ ਸਫਰ ਦੇ ਸਤਿਕਾਰਯੋਗ ਹਿੱਸੇਦਾਰ ਸਨ। ਉਹਨਾਂ ਦੀ ਕਲਾ ਅਤੇ ਯੋਗਦਾਨ ਸਦਾ ਯਾਦ ਰਹੇਗੀ ਅਤੇ ਉਹਨਾਂ ਨੂੰ ਹਮੇਸ਼ਾਂ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ, ਵਾਹਿਗੁਰੂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਅਤੇ ਜਸਵਿੰਦਰ ਭੱਲਾ ਜੀ ਨੂੰ ਆਪਣੇ ਚਰਨਾ ਵਿਚ ਨਿਵਾਸ ਬਖਸ਼ਣ।