Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਹੜ੍ਹਾਂ ਦੌਰਾਨ ਪਸ਼ੂ ਪਾਲਣ ਵਿਭਾਗ ਨੇ 3.19 ਲੱਖ ਤੋਂ ਵੱਧ ਪਸ਼ੂਆਂ ਦਾ...

ਹੜ੍ਹਾਂ ਦੌਰਾਨ ਪਸ਼ੂ ਪਾਲਣ ਵਿਭਾਗ ਨੇ 3.19 ਲੱਖ ਤੋਂ ਵੱਧ ਪਸ਼ੂਆਂ ਦਾ ਕੀਤਾ ਮੁਫ਼ਤ ਇਲਾਜ

 

 

ਚੰਡੀਗੜ੍ਹ : ਪੰਜਾਬ ਦੇ ਪਸ਼ੂ-ਪਾਲਣ ਵਿਭਾਗ ਨੇ ਮੌਜੂਦਾ ਸਾਲ ਦੌਰਾਨ ਵੱਖ-ਵੱਖ ਖੇਤਰਾਂ ‘ਚ ਪ੍ਰਾਪਤੀਆਂ ਦਰਜ ਕਰਨ ਦੇ ਨਾਲ-ਨਾਲ ਹੜ੍ਹਾਂ ਦੌਰਾਨ ਰਾਜ ਦੇ ਪਸ਼ੂਧਨ ਦੀ ਸੁਰੱਖਿਆ ਲਈ ਮਿਸਾਲੀ ਕੰਮ ਕੀਤੇ ਹਨ। ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ 12 ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ‘ਚ ਪਸ਼ੂ-ਧਨ ਨੂੰ ਬਚਾਉਣ ਲਈ ਫੌਰੀ ਅਤੇ ਸਰਗਰਮ ਭੂਮਿਕਾ ਨਿਭਾਈ। ਉਨ੍ਹਾਂ ਦੱਸਿਆ ਕਿ 713 ਪ੍ਰਭਾਵਿਤ ਪਿੰਡਾਂ ‘ਚ 492 ਰੈਪਿਡ-ਰਿਸਪਾਂਸ ਵੈਟਰਨਰੀ ਟੀਮਾਂ ਤਾਇਨਾਤ ਕੀਤੀਆਂ ਗਈਆਂ। ਇਸ ਤੋਂ ਇਲਾਵਾ 24 ਘੰਟੇ ਐਮਰਜੈਂਸੀ ਗਰਿੱਡ ਸਥਾਪਿਤ ਕੀਤਾ ਗਿਆ ਅਤੇ 3.19 ਲੱਖ ਤੋਂ ਵੱਧ ਪਸ਼ੂਆਂ ਨੂੰ ਮੁਫ਼ਤ ਡਾਕਟਰੀ ਇਲਾਜ ਪ੍ਰਦਾਨ ਕੀਤਾ ਗਿਆ।

 

ਉਨ੍ਹਾਂ ਕਿਹਾ ਕਿ ਸਾਡੀਆਂ ਟੀਮਾਂ ਨੇ ਜ਼ਮੀਨੀ ਪੱਧਰ ‘ਤੇ ਅਣਥੱਕ ਮਿਹਨਤ ਕੀਤੀ, ਨਾ ਸਿਰਫ ਇਲਾਜ ਕੀਤਾ, ਸਗੋਂ ਬੀਮਾਰੀਆਂ ਨੂੰ ਫੈਲਣ ਤੋਂ ਵੀ ਰੋਕਿਆ ਤਾਂ ਜੋ ਸਾਡੀ ਪੇਂਡੂ ਆਰਥਿਕਤਾ ਦੀ ਰੀੜ੍ਹ ਪਸ਼ੂ ਧਨ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਖੁੱਡੀਆਂ ਨੇ ਕਿਹਾ ਕਿ ਹੜ੍ਹ ਦੇ ਪ੍ਰਭਾਵ ਨੂੰ ਘਟਾਉਣ ਦੇ ਯਤਨਾਂ ‘ਚ ਇਲਾਜ ਅਤੇ ਰੋਕਥਾਮ ਦੋਵੇਂ ਸ਼ਾਮਲ ਸਨ। ਪਸ਼ੂਆਂ ‘ਚ ਗਲਘੋਟੂ ਦੀ ਬੀਮਾਰੀ ਤੋਂ ਬਚਾਅ ਲਈ 2.53 ਲੱਖ ਤੋਂ ਵੱਧ ਪਸ਼ੂਧਨ ਨੂੰ ਮੁਫ਼ਤ ਬੂਸਟਰ ਖ਼ੁਰਾਕ ਲਗਾਈ ਗਈ। ਇਸ ਤੋਂ ਇਲਾਵਾ ਵਿਭਾਗ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਗੈਰ-ਸਰਕਾਰੀ ਸੰਗਠਨਾਂ ਨਾਲ ਤਾਲਮੇਲ ਕਰਕੇ, ਪਸ਼ੂਆਂ ਲਈ ਅਹਿਮ ਪ੍ਰਬੰਧਾਂ ਦਾ ਇੰਤਜ਼ਾਮ ਕੀਤਾ, ਜਿਸ ‘ਚ 20,000 ਕੁਇੰਟਲ ਤੋਂ ਵੱਧ ਫੀਡ, 16,000 ਕੁਇੰਟਲ ਤੋਂ ਵੱਧ ਸਾਈਲੇਜ, ਹਜ਼ਾਰਾਂ ਕੁਇੰਟਲ ਚਾਰਾ ਅਤੇ ਤੂੜੀ, 234 ਕੁਇੰਟਲ ਖਣਿਜ ਮਿਸ਼ਰਣ, ਡੀਵਰਮਰ ਦੀਆਂ 68 ਹਜ਼ਾਰ ਤੋਂ ਵੱਧ ਖ਼ੁਰਾਕਾਂ ਅਤੇ 194 ਕਿਲੋਗ੍ਰਾਮ ਪੋਟਾਸ਼ੀਅਮ ਪਰਮੇਂਗਨੇਟ ਦਿੱਤਾ ਗਿਆ। ਇਸ ਤੋਂ ਇਲਾਵਾ ਪਸ਼ੂ ਪਾਲਕਾਂ ਨੂੰ ਆਫ਼ਤ ਦੌਰਾਨ ਮਾਰਗ ਦਰਸ਼ਨ ਕਰਨ ਲਈ 1,619 ਜਾਗਰੂਕਤਾ ਕੈਂਪ ਵੀ ਲਗਾਏ ਗਏ।