ਚੰਡੀਗੜ੍ਹ : ਸਰਕਾਰ ਵੱਲੋਂ ਸੂਬੇ ‘ਚ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਆਮ ਚੋਣਾਂ 5 ਅਕਤੂਬਰ ਤੋਂ ਪਹਿਲਾਂ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਸੂਬੇ ਦੇ ਸਾਰੇ ਐਡੀਸ਼ਨਲ ਡਿਪਟੀ ਕਮਿਸ਼ਨਰਾਂ (ADC) ਨੂੰ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ। ਇਸ ਸਬੰਧੀ ਵਿਭਾਗ ਨੇ ਇਕ ਚਿੱਠੀ ਜਾਰੀ ਕਰਕੇ ਸੂਬੇ ਭਰ ਦੇ ਅਧਿਕਾਰੀਆਂ ਨੂੰ ਚੋਣ ਤਿਆਰੀਆਂ ਦੀ ਰਿਪੋਰਟ ਤੁਰੰਤ ਭੇਜਣ ਦੀ ਹਦਾਇਤ ਦਿੱਤੀ ਹੈ। ਚੋਣ ਹਲਕੇ ਬਲਾਕਾਂ ਦੇ ਨਵੇਂ ਪੁਨਰਗਠਨ ਦੇ ਅਧਾਰ ‘ਤੇ ਤੈਅ ਕੀਤੇ ਜਾਣਗੇ, ਜਿਸ ਲਈ ਨਕਸ਼ਿਆਂ ਦੀ ਪੜਤਾਲ ਅਤੇ ਨਵੇਂ ਹਲਕਿਆਂ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।