Thursday, January 9, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਕਿਸਾਨਾਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਦਾ ਇੱਕ ਹੋਰ ਐਲਾਨ, ਕਿਸਾਨਾਂ ਨਾਲ...

ਕਿਸਾਨਾਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਦਾ ਇੱਕ ਹੋਰ ਐਲਾਨ, ਕਿਸਾਨਾਂ ਨਾਲ ਵਿਚਾਰ ਕਰਕੇ ਲਾਗੂ ਕੀਤੀ ਜਾਵੇਗੀ ਨਵੀਂ ਖੇਤੀਬਾੜੀ ਨੀਤੀ

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕਿਸਾਨਾਂ ਵਿਚਾਲੇ ਅੱਜ ਮੀਟਿੰਗ ਹੋਈ। ਇਸ ਦੌਰਾਨ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਨਵੀਂ ਖੇਤੀ ਨੀਤੀ ਇਸ ਦਿਸ਼ਾ ਵਿੱਚ ਸਕਾਰਾਤਮਕ ਪਹਿਲ ਹੋਵੇਗੀ।

ਦਰਅਸਲ ਬੀਕੇਯੂ (ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਨੀਤੀ ਦਾ ਖਰੜਾ ਤਿਆਰ ਹੈ, ਪਰ ਇਸ ਨੂੰ ਕਿਸਾਨਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਹੀ ਅੰਤਿਮ ਰੂਪ ਦਿੱਤਾ ਜਾਵੇਗਾ। 30 ਸਤੰਬਰ ਤੱਕ ਖਰੜਾ ਕਿਸਾਨਾਂ ਨਾਲ ਸਾਂਝਾ ਕੀਤਾ ਜਾਵੇਗਾ ਅਤੇ ਨੀਤੀ ਬਾਰੇ ਉਨ੍ਹਾਂ ਦੇ ਸੁਝਾਅ ਮੰਗੇ ਜਾਣਗੇ। ਕਿਸਾਨਾਂ ਦੇ ਸੁਝਾਵਾਂ ਨੂੰ ਨੀਤੀ ਵਿੱਚ ਸ਼ਾਮਲ ਕੀਤਾ ਜਾਵੇਗਾ ਕਿਉਂਕਿ ਸੂਬਾ ਸਰਕਾਰ ਅਨਾਜ ਉਤਪਾਦਕਾਂ ‘ਤੇ ਕੁਝ  ਥੋਪਣਾ ਨਹੀਂ ਚਾਹੁੰਦੀ, ਸਗੋਂ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਉਨ੍ਹਾਂ ਨਾਲ ਸਲਾਹ ਕਰਨ ਲਈ ਵਚਨਬੱਧ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਹਿਕਾਰੀ ਬੈਂਕਾਂ ਦੇ ਕਰਜ਼ੇ ਮੋੜਨ ਲਈ ਜਦੋ-ਜਹਿਦ ਕਰ ਰਹੇ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨਾਂ ਨੂੰ ਲੋੜੀਂਦੀ ਰਾਹਤ ਦੇਣ ਲਈ ਯਕਮੁਸ਼ਤ ਨਿਪਟਾਰਾ ਸਕੀਮ (ਓ.ਟੀ.ਐਸ.) ਸ਼ੁਰੂ ਕਰਨ ‘ਤੇ ਵੀ ਵਿਚਾਰ ਕਰ ਰਹੀ ਹੈ।

ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਸਬੰਧਿਤ ਅਧਿਕਾਰੀਆਂ ਨੂੰ ਲੋੜਵੰਦ ਵਿਅਕਤੀਆਂ ਨੂੰ ਦਿੱਤੇ ਜਾਣ ਵਾਲੇ ਪੰਜ ਮਰਲੇ ਦੇ ਪਲਾਟਾਂ ਦੇ ਕੇਸਾਂ ਦਾ ਨਿਪਟਾਰਾ ਕਰਨ ਦੇ ਨਾਲ-ਨਾਲ ਸੂਬੇ ਭਰ ਵਿੱਚ ਪੰਜ ਮਰਲੇ ਦੇ ਪਲਾਟਾਂ ਨੂੰ ਤਿੰਨ ਤੋਂ ਛੇ ਮਹੀਨਿਆਂ ਦੇ ਅੰਦਰ-ਅੰਦਰ ਨਾਜ਼ਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ। ਨਾਲ ਹੀ ਮੁੱਖ ਮੰਤਰੀ ਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਵਫ਼ਦ ਨੂੰ ਡੇਅਰੀ ਪਸ਼ੂਆਂ ਦੀ ਮੌਤ ਦੇ ਮੁਆਵਜ਼ੇ, ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗਣ, ਪਾਣੀ ਦੇ ਪ੍ਰਦੂਸ਼ਣ ਅਤੇ ਬੁੱਢੇ ਨਾਲੇ ਆਦਿ ਵਰਗੇ ਮੁੱਦਿਆਂ ਨੂੰ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ ਵੀ ਦਿੱਤਾ।