Sunday, January 12, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਪੰਜਾਬ ਸਰਕਾਰ ਦਾ ਕਿਸਾਨਾਂ ਲਈ ਇੱਕ ਹੋਰ ਐਲਾਨ, ਸੋਲਰ ਪੰਪ ਲਗਾਉਣ ਲਈ...

ਪੰਜਾਬ ਸਰਕਾਰ ਦਾ ਕਿਸਾਨਾਂ ਲਈ ਇੱਕ ਹੋਰ ਐਲਾਨ, ਸੋਲਰ ਪੰਪ ਲਗਾਉਣ ਲਈ ਕਿਸਾਨਾਂ ਨੂੰ ਮਿਲੇਗੀ ਸਬਸਿਡੀ

ਪੰਜਾਬ ਵਿੱਚ ਖੇਤੀਬਾੜੀ ਵਾਸਤੇ ਸੂਰਜੀ ਊਰਜਾ ਦੀ ਵਰਤੋਂ ਲਈ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ 20,000 ਸੋਲਰ ਪੰਪਾਂ (ਸਰਫੇਸ ਅਤੇ ਸਬਮਰਸੀਬਲ) ਲਈ ਅਰਜ਼ੀਆਂ ਮੰਗੀਆਂ ਹਨ। ਸੰਗਰੂਰ ’ਚ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੋਲਰ ਪੰਪ ਲਗਾਉਣ ਦੇ ਇੱਛੁਕ ਕਿਸਾਨ www.pmkusum.peda.gov.in ਉਤੇ 9 ਸਤੰਬਰ ਤੋਂ 30 ਸਤੰਬਰ, 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਕਿਸਾਨ 3, 5, 7.5 ਅਤੇ 10 ਐਚ.ਪੀ. ਦੀ ਸਮਰੱਥਾ ਵਾਲੇ ਸੋਲਰ ਪੰਪਾਂ ਵਾਸਤੇ ਅਪਲਾਈ ਕਰ ਸਕਦੇ ਹਨ। ਸੋਲਰ ਪੰਪ ਲਗਾਉਣ ਲਈ ਜਨਰਲ ਸ਼੍ਰੇਣੀ ਦੇ ਕਿਸਾਨਾਂ ਲਈ 60 ਫੀਸਦ ਅਤੇ ਅਨੁਸੂਚਿਤ ਜਾਤੀ (ਐਸ.ਸੀ.) ਦੇ ਕਿਸਾਨਾਂ ਲਈ 80 ਫੀਸਦ ਸਬਸਿਡੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ 2000 ਅਤੇ ਗ੍ਰਾਮ ਪੰਚਾਇਤਾਂ ਲਈ 3000 ਸੋਲਰ ਪੰਪ ਰਾਖਵੇਂ ਰੱਖੇ ਹਨ।

ਉਨ੍ਹਾਂ ਦੱਸਿਆ ਕਿ ਡਾਰਕ ਜ਼ੋਨ (ਧਰਤੀ ਹੇਠਲੇ ਪਾਣੀ ਦੀ ਜ਼ਿਆਦਾ ਵਰਤੋਂ ਵਾਲੇ ਬਲਾਕ) ਵਜੋਂ ਸ਼੍ਰੇਣੀਬੱਧ ਕੀਤੇ ਗਏ ਖੇਤਰਾਂ ਵਿੱਚ, ਇਹ ਪੰਪ ਉਨ੍ਹਾਂ ਕਿਸਾਨਾਂ ਨੂੰ ਅਲਾਟ ਕੀਤੇ ਜਾਣਗੇ ਜਿਨ੍ਹਾਂ ਦੀਆਂ ਮੋਟਰਾਂ ‘ਤੇ ਪਹਿਲਾਂ ਤੋਂ ਹੀ ਮਾਈਕਰੋ (ਤੁਪਕਾ/ਫੁਹਾਰਾ) ਸਿੰਜਾਈ ਸਿਸਟਮ ਲੱਗਾ ਹੋਇਆ ਹੈ। ਇਸ ਤੋਂ ਇਲਾਵਾ ਪਿੰਡਾਂ ਦੇ ਛੱਪੜਾਂ, ਖੇਤਾਂ ਦੇ ਤਲਾਬਾਂ, ਜਾਂ ਨਹਿਰੀ ਪਾਣੀ ਵਾਲੀਆਂ ਡਿੱਗੀਆਂ ‘ਚੋਂ ਪਾਣੀ ਕੱਢਣ ਲਈ ਡੀਜ਼ਲ ਪੰਪਾਂ ਦੀ ਵਰਤੋਂ ਕਰਨ ਵਾਲੇ ਕਿਸਾਨ ਅਤੇ ਪੰਚਾਇਤਾਂ ਵੀ ਇਸ ਸਕੀਮ ਅਧੀਨ ਅਪਲਾਈ ਕਰਨ ਦੇ ਯੋਗ ਹਨ। ਇਸ ਦੇ ਨਾਲ ਹੀ ਅਮਨ ਅਰੋੜਾ ਨੇ ਸਪੱਸ਼ਟ ਕੀਤਾ ਕਿ ਜਿਹੜੇ ਕਿਸਾਨਾਂ ਕੋਲ ਪੀ.ਐੱਸ.ਪੀ.ਸੀ.ਐੱਲ. ਦੇ ਇਲੈਕਟ੍ਰਿਕ ਮੋਟਰ ਕੁਨੈਕਸ਼ਨ ਹਨ ਜਾਂ ਜਿਨ੍ਹਾਂ ਨੇ ਆਪਣੇ ਨਾਂ ‘ਤੇ ਜਾਂ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ ‘ਤੇ ਸਿੰਜਾਈ ਲਈ ਸੋਲਰ ਪੰਪ ਲਗਾਏ ਹੋਏ ਹਨ, ਉਹ ਇਸ ਸਕੀਮ ਅਧੀਨ ਅਪਲਾਈ ਕਰਨ ਦੇ ਯੋਗ ਨਹੀਂ ਹਨ। ਉਨ੍ਹਾਂ ਦੱਸਿਆ ਕਿ ਇਛੁੱਕ ਕਿਸਾਨ www.pmkusum.peda.gov.in ’ਤੇ ਜਾ ਕੇ ਇਸ ਸਕੀਮ ਬਾਰੇ ਹੋਰ ਜਾਣਕਾਰੀ ਲੈਣ ਤੋਂ ਇਲਾਵਾ ਬਰੋਸ਼ਰ ਡਾਊਨਲੋਡ ਕਰ ਸਕਦੇ ਹਨ।