Friday, July 18, 2025

Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਮਾਨ ਸਰਕਾਰ ਦਾ ਇਕ ਹੋਰ ਵੱਡਾ ਐਕਸ਼ਨ, ਸਸਪੈਂਡ ਕੀਤੀ ਮਹਿਲਾ ਰਜਿਸਟਰੀ ਕਲਰਕ

ਮਾਨ ਸਰਕਾਰ ਦਾ ਇਕ ਹੋਰ ਵੱਡਾ ਐਕਸ਼ਨ, ਸਸਪੈਂਡ ਕੀਤੀ ਮਹਿਲਾ ਰਜਿਸਟਰੀ ਕਲਰਕ

ਫਤਿਹਗੜ ਚੂੜੀਆਂ- ਫਤਿਹਗੜ੍ਹ ਚੂੜੀਆਂ ਵਿਖੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਅਤੇ ਲੋਕ ਸਭਾ ਹਲਕਾ ਇੰਚਾਰਜ ਰਾਜੀਵ ਸ਼ਰਮਾ ਵੱਲੋਂ ਫਤਿਹਗੜ੍ਹ ਚੂੜੀਆਂ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਬੀਤੇ ਦਿਨੀਂ ਫਤਿਹਗੜ੍ਹ ਚੂੜੀਆਂ ਤਹਿਸੀਲ ’ਚ ਭ੍ਰਿਸ਼ਟਾਚਾਰ ਅਤੇ ਐੱਨ. ਓ. ਸੀ. ਨੂੰ ਲੈ ਕੇ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ ਅਤੇ ਇਹ ਸਾਰਾ ਮਾਮਲਾ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਧਿਆਨ ਵਿਚ ਲਿਆਂਦਾ ਸੀ, ਜਿਨ੍ਹਾਂ ਨੇ ਕਾਰਵਾਈ ਕਰਦਿਆਂ ਫਤਿਹਗੜ੍ਹ ਚੂੜੀਆਂ ਤਹਿਸੀਲ ਦੀ ਮਹਿਲਾ ਕਲਰਕ ਨੂੰ ਤੁਰੰਤ ਸਸਪੈਂਡ ਕਰ ਦਿੱਤਾ।
ਇਸ ਮੌਕੇ ਜੋਬਨ ਰੰਧਾਵਾ ਨੇ ਕਿਹਾ ਪੰਜਾਬ ’ਚ ਭਗਵੰਤ ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁਧ ਛੇੜੀ ਮੁਹਿੰਮ ਤਹਿਤ ਸਖਤ ਕਾਰਵਾਈ ਕਰਦਿਆਂ ਫਤਿਹਗੜ੍ਹ ਚੂੜੀਆਂ ਤਹਿਸੀਲ ਦੀ ਮਹਿਲਾ ਰਜਿਸਟਰੀ ਕਲਰਕ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਭ੍ਰਿਸ਼ਟ ਅਫਸਰਾਂ, ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਸੁਧਰ ਜਾਣ ਨਹੀਂ ਤੇ ਉਨਾਂ ਵਿਰੁਧ ਵੀ ਕਾਰਵਾਈ ਹੋਵੇਗੀ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਰਾਜੀਵ ਸ਼ਰਮਾ, ਲਖਵਿੰਦਰ ਸਿੰਘ ਬੱਲ, ਬਾਬਾ ਸਵੀਟਸ ਡੇਰਾ ਰੋਡ, ਕਿਸ਼ਨ ਕੁਮਾਰ ਗਾਮਾ, ਦੀਪ ਬੱਬੂ, ਸਤਨਾਮ ਸਿੰਘ ਅਕਾਸ਼ ਸਿੰਘ ਆਦਿ ਹਾਜ਼ਰ ਸਨ।