ਡਿਬਰੂਗੜ੍ਹ ਜੇਲ੍ਹ ‘ਚ ਐੱਨਐੱਸਏ ਤਹਿਤ ਜ਼ੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਭਾਵੇਂ ਖਡੂਰ ਸਾਹਿਬ ਤੋਂ ਲੋਕ ਸਭਾ ਸੰਸਦ ਮੈਂਬਰ ਚੁਣੇ ਗਏ ਹਨ ਪਰ ਉਨ੍ਹਾਂ ਵੱਲੋਂ ਸੰਸਦ ਮੈਂਬਰ ਵੱਜੋਂ ਸਹੁੰ ਚੁੱਕਣੀ ਅਜੇ ਬਾਕੀ ਹੈ। ਪਰ ਹੁਣ ਇਸ ਵਿਚਾਲੇ ਡਿਬਰੂਗੜ੍ਹ ਜ਼ੇਲ੍ਹ ’ਚ ਹੀ ਬੰਦ ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਵੱਲੋਂ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ ਹੈ। ਦਰਅਸਲ ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਸਿੰਘ ਕਲਸੀ ਨੇ ਸੁਖਜਿੰਦਰ ਰੰਧਾਵਾ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਖ਼ਾਲੀ ਹੋਈ ਡੇਰੇ ਬਾਬਾ ਨਾਨਕ ਸੀਟ ਤੋਂ ਚੋਣ ਲੜਨ ਦੀ ਘੌਸ਼ਣਾ ਕੀਤੀ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਕੁਲਵੰਤ ਸਿੰਘ ਰਾਊਕੇ ਨੇ ਵੀ ਸਾਬਕਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਖ਼ਾਲੀ ਹੋਈ ਬਰਨਾਲਾ ਸੀਟ ਤੋਂ ਚੋਣ ਲੜਨ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਇਕ ਹੋਰ ਸਾਥੀ ਪ੍ਰਧਾਨ ਮੰਤਰੀ ਉਰਫ਼ ਬਾਜੇਕੇ ਵਲੋਂ ਗਿੱਦੜਬਾਹਾ ਸੀਟ ਤੋਂ ਆਜ਼ਾਦ ਜ਼ਿਮਨੀ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ।