Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਕੇਂਦਰ ਦਾ ਪੰਜਾਬ ਨੂੰ ਇਕ ਹੋਰ ਤੋਹਫ਼ਾ, ਕੇਂਦਰੀ ਮੰਤਰੀ ਨੇ ਕੀਤਾ ਐਲਾਨ

ਕੇਂਦਰ ਦਾ ਪੰਜਾਬ ਨੂੰ ਇਕ ਹੋਰ ਤੋਹਫ਼ਾ, ਕੇਂਦਰੀ ਮੰਤਰੀ ਨੇ ਕੀਤਾ ਐਲਾਨ

 

 

ਚੰਡੀਗੜ੍ਹ : ਕੇਂਦਰ ਸਰਕਾਰ ਨੇ ਪੰਜਾਬ ਦੇ ਲੋਕਾਂ ਲਈ ਇਕ ਹੋਰ ਅਹਿਮ ਫ਼ੈਸਲਾ ਲਿਆ ਹੈ।  ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਨੂੰ ਜਾਣ ਵਾਲੀ ਵੰਦੇ ਭਾਰਤ ਐਕਸਪ੍ਰੈੱਸ ਦਾ ਗੁਰਦਾਸਪੁਰ ਵਿਖੇ ਵੀ ਸਟਾਪੇਜ ਦੇ ਦਿੱਤਾ ਗਿਆ ਹੈ। ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇਸ ਦਾ ਐਲਾਨ ਕੀਤਾ ਹੈ।

ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਦਾ ਇਹ ਫ਼ੈਸਲਾ ਸਰਕਾਰ ਦੇ ਸਰਹੱਦੀ ਜ਼ਿਲ੍ਹਿਆਂ ਨੂੰ ਮਜ਼ਬੂਤ ਕਰਨ ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਸਪਸ਼ਟ ਦ੍ਰਿਸ਼ਟੀਕੋਣ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਵੰਦੇ ਭਾਰਤ ਐਕਸਪ੍ਰੈਸ (26405/26406 ਸ੍ਰੀ ਅੰਮ੍ਰਿਤਸਰ ਸਹਿਬ – ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ) ਹੁਣ ਗੁਰਦਾਸਪੁਰ ਵਿਖੇ ਵੀ ਰੁਕੇਗੀ, ਜਿਸ ਨਾਲ ਲੋਕਾਂ ਲਈ ਸੰਪਰਕ ਅਤੇ ਸਹੂਲਤ ਵਿਚ ਹੋਰ ਵਾਧਾ ਹੋਵੇਗਾ। ਉਨ੍ਹਾਂ ਨੇ ਇਸ ਲਈ ਗੁਰਦਾਸਪੁਰ ਦੇ ਲੋਕਾਂ ਨੂੰ ਇਸ ਪ੍ਰਾਪਤੀ ‘ਤੇ ਵਧਾਈਆਂ ਤੇ ਸ਼ੁੱਭਕਾਮਨਾਵਾਂ ਵੀ ਦਿੱਤੀਆਂ।

ਰਵਨੀਤ ਸਿੰਘ ਬਿੱਟੂ ਨੇ ਟਵੀਟ ਕੀਤਾ, “ਅੱਜ ਬਹੁਤ ਹੀ ਮਾਣ ਅਤੇ ਖੁਸ਼ੀ ਦੇ ਨਾਲ, ਮੈਂ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਅਤੇ ਕੇਂਦਰੀ ਮੰਤਰੀ ਸ਼੍ਰੀ ਅਸ਼ਵਨੀ ਵੈਸ਼ਨਵ ਜੀ ਦੇ ਫੈਸਲੇ ਦਾ ਸਵਾਗਤ ਕਰਦਾ ਹਾਂ, ਜੋ ਇਕ ਵਾਰ ਫਿਰ ਸਰਹੱਦੀ ਜ਼ਿਲ੍ਹਿਆਂ ਨੂੰ ਸਸ਼ਕਤ ਬਣਾਉਣ ਅਤੇ ਸਰਹੱਦੀ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਸਰਕਾਰ ਦੇ ਸਪੱਸ਼ਟ ਦ੍ਰਿਸ਼ਟੀਕੋਣ ਨੂੰ ਦਰਸਾਉਂਦਾ ਹੈ। ਇਹ ਬੜੀ ਮਾਨ ਵਾਲੀ ਗੱਲ ਹੈ ਕਿ ਵੰਦੇ ਭਾਰਤ ਐਕਸਪ੍ਰੈਸ (26405/26406 ਸ੍ਰੀ ਅੰਮ੍ਰਿਤਸਰ ਸਹਿਬ -ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ) ਹੁਣ ਗੁਰਦਾਸਪੁਰ ਵਿਖੇ ਵੀ ਰੁਕੇਗੀ, ਜਿਸ ਨਾਲ ਲੋਕਾਂ ਲਈ ਸੰਪਰਕ ਅਤੇ ਸਹੂਲਤ ਵਿੱਚ ਹੋਰ ਵਾਧਾ ਹੋਵੇਗਾ। ਗੁਰਦਾਸਪੁਰ ਦੇ ਲੋਕਾਂ ਨੂੰ ਇਸ ਅਹਿਮ ਪ੍ਰਾਪਤੀ ‘ਤੇ ਤਹਿ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ।”