Friday, December 27, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਪੰਜਾਬ ਸਰਕਾਰ ਦਾ ਇੱਕ ਹੋਰ ਉਪਰਾਲਾ, ਸ਼ਹੀਦ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ...

ਪੰਜਾਬ ਸਰਕਾਰ ਦਾ ਇੱਕ ਹੋਰ ਉਪਰਾਲਾ, ਸ਼ਹੀਦ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ ਸੌਂਪਿਆ ਇੱਕ ਕਰੋੜ ਦਾ ਚੈੱਕ

 

ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਜਿੱਥੇ ਸੂਬੇ ’ਚ ਲੋਕ ਭਲਾਈ ਦੇ ਕੰਮ ਕਰ ਰਹੀ ਹੈ ਤਾਂ ਉੱਥੇ ਹੀ ਦੂਜੇ ਪਾਸੇ ਸ਼ਹੀਦਾਂ ਦੇ ਪਰਿਵਾਰਾਂ ਦੇ ਬਿਹਤਰ ਭਵਿੱਖ ਲਈ ਵੀ ਉੱਚਿਤ ਉਪਰਾਲੇ ਕਰ ਰਹੀ ਹੈ। ਇਸ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਇੱਕ ਕਰੋੜ ਰੁਪਏ ਦਾ ਬੀਮਾ ਸੁਰੱਖਿਆ ਚੈੱਕ ਸੌਂਪਿਆ।

ਇਸ ਮੌਕੇ ਪਰਿਵਾਰ ਪ੍ਰਤੀ ਇਕਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸ਼ਹੀਦ ਦਾ ਪੁੱਤਰ ਪਹਿਲਾਂ ਹੀ ਪੁਲਿਸ ਬਲ ਵਿੱਚ ਸਿਪਾਹੀ ਵਜੋਂ ਭਰਤੀ ਹੋ ਚੁੱਕਾ ਹੈ। ਜਸਪਾਲ ਸਿੰਘ ਦੀ ਸੁਲਤਾਨਪੁਰ ਲੋਧੀ ’ਚ ਡਿਊਟੀ ਨਿਭਾਉਂਦੇ ਹੋਏ ਮੌਤ ਹੋ ਗਈ ਸੀ। ਸੂਬਾ ਸਰਕਾਰ ਵੱਲੋਂ ਅੱਜ ਐੱਚ.ਡੀ.ਐੱਫ.ਸੀ. ਬੈਂਕ ਰਾਹੀਂ ਇਕ ਕਰੋੜ ਰੁਪਏ ਦੇ ਬੀਮੇ ਦੀ ਅਦਾਇਗੀ ਕੀਤੀ ਗਈ, ਜਦੋਕਿ ਇਸ ਤੋਂ ਪਹਿਲਾਂ ਵੀ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਜਸਪਾਲ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਸੂਬਾ ਸਰਕਾਰ ਦੀ ਸੈਨਿਕਾਂ (ਹਥਿਆਰਬੰਦ ਬਲਾਂ, ਅਰਧ ਸੈਨਿਕ ਬਲਾਂ ਅਤੇ ਪੁਲਿਸ ਤੋਂ) ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਾਂਭ-ਸੰਭਾਲ ਯਕੀਨੀ ਬਣਾਉਣ ਦੀ ਵਚਨਬੱਧਤਾ ਅਨੁਸਾਰ ਹੈ। ਇਸ ਤੋਂ ਇਲਾਵਾ ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਵੱਲੋਂ ਕੀਤਾ ਗਿਆ ਇਹ ਨਿਮਾਣਾ ਜਿਹਾ ਉਪਰਾਲਾ ਇਕ ਪਾਸੇ ਪੀੜਤ ਪਰਿਵਾਰ ਦੀ ਮਦਦ ਕਰੇਗਾ ਅਤੇ ਦੂਜੇ ਪਾਸੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਕਰੇਗਾ।