Saturday, January 11, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਖੇਤਾਂ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਉਪਰਾਲਾ,  ਸੋਲਰ ਪੰਪ ਲਾਉਣ 'ਤੇ...

ਖੇਤਾਂ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਉਪਰਾਲਾ,  ਸੋਲਰ ਪੰਪ ਲਾਉਣ ‘ਤੇ ਕਿਸਾਨਾਂ ਨੂੰ ਮਿਲੇਗੀ ਸਬਸਿਡੀ

 

ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਨੇ ਖੇਤੀਬਾੜੀ ਵਾਸਤੇ ਅਨੁਸੂਚਿਤ ਜਾਤੀ (ਐਸ.ਸੀ.) ਦੇ ਕਿਸਾਨਾਂ ਅਤੇ ਗ੍ਰਾਮ ਪੰਚਾਇਤਾਂ ਲਈ 5000 ਸੋਲਰ ਪੰਪ ਰਾਖਵੇਂ ਕਰਨ ਦਾ ਫ਼ੈਸਲਾ ਕੀਤਾ ਹੈ। ਦਰਅਸਲ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ ਪ੍ਰਧਾਨ ਮੰਤਰੀ ਕੁਸੁਮ ਸਕੀਮ ਦੇ ਪਹਿਲੇ ਪੜਾਅ ਤਹਿਤ 20,000 ਸੋਲਰ ਪੰਪ (ਸਰਫੇਸ ਅਤੇ ਸਬਮਰਸੀਬਲ) ਲਗਾਉਣ ਸਬੰਧੀ ਸਕੀਮ ਦੀ ਸ਼ੁਰੂਆਤ ਲਈ ਪੂਰੀ ਤਰ੍ਹਾਂ ਤਿਆਰ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ 2000 ਸੋਲਰ ਪੰਪ ਸੈੱਟ ਰਾਖਵੇਂ ਰੱਖੇ ਗਏ ਹਨ, ਜਿਨ੍ਹਾਂ ਨੂੰ ਇਸ ਦੀ ਕੁੱਲ ਲਾਗਤ ‘ਤੇ 80 ਫ਼ੀਸਦੀ ਸਬਸਿਡੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਗ੍ਰਾਮ ਪੰਚਾਇਤਾਂ ਲਈ 3000 ਸੋਲਰ ਪੰਪ ਰਾਖਵੇਂ ਰੱਖੇ ਗਏ ਹਨ। ਜਨਰਲ ਸ਼੍ਰੇਣੀ ਦੇ ਕਿਸਾਨਾਂ ਨੂੰ ਸੋਲਰ ਪੰਪ ਦੀ ਲਾਗਤ ਉੱਤੇ 60 ਫੀਸਦ ਸਬਸਿਡੀ ਦਿੱਤੀ ਜਾਵੇਗੀ।  ਇਸ ਦੇ ਨਾਲ ਹੀ ਨਾਲ ਇਸ ਮੌਕੇ ਵਿਭਾਗ ਦੇ ਸਕੱਤਰ ਰਵੀ ਭਗਤ ਵੀ ਮੌਜੂਦ ਰਹੇ, ਜਿੰਨ੍ਹਾਂ ਨੇ ਸੋਲਰ ਪੰਪਾਂ ਵਾਸਤੇ ਆਨਲਾਈਨ ਅਪਲਾਈ ਕਰਨ ਅਤੇ ਇਨ੍ਹਾਂ ਦੀ ਅਲਾਟਮੈਂਟ ਲਈ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੀ ਸਹਾਇਤਾ ਨਾਲ ਪੇਡਾ ਵੱਲੋਂ ਤਿਆਰ ਕੀਤੇ ਗਏ ਪੋਰਟਲ ਦੀ ਸਮੀਖਿਆ ਵੀ ਕੀਤੀ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸੋਲਰ ਪੰਪਾਂ ਲਈ ਆਨਲਾਈਨ ਅਪਲਾਈ ਕਰਨ ਸਮੇਂ ਕਿਸਾਨਾਂ ਨੂੰ ਕੋਈ ਮੁਸ਼ਕਲ ਨਾ ਆਵੇ।