Tuesday, December 24, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਪੰਜਾਬ ਸਰਕਾਰ ਦਾ ਇੱਕ ਹੋਰ ਉਪਰਾਲਾ, ਮੌਹਾਲੀ ਤੇ ਰਾਜਪੁਰਾ ’ਚ ਨਿਵੇਸ਼ ਕਰਨਗੀਆਂ...

ਪੰਜਾਬ ਸਰਕਾਰ ਦਾ ਇੱਕ ਹੋਰ ਉਪਰਾਲਾ, ਮੌਹਾਲੀ ਤੇ ਰਾਜਪੁਰਾ ’ਚ ਨਿਵੇਸ਼ ਕਰਨਗੀਆਂ ਨਾਮੀ ਕੰਪਨੀਆਂ

 

ਪੰਜਾਬ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਸੀਐਮ ਭਗਵੰਤ ਮਾਨ ਬੁੱਧਵਾਰ ਨੂੰ ਮੁੰਬਈ ਵਿੱਚ ਸਨ। ਇਸ ਦੌਰਾਨ ਉਨ੍ਹਾਂ ਨੇ ਉਥੇ ਕਈ ਉਦਯੋਗਪਤੀਆਂ ਨਾਲ ਮੀਟਿੰਗ ਕੀਤੀ। ਹੁਣ ਕਈ ਨਾਮੀ ਕੰਪਨੀਆਂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਦੀ ਇੱਛਾ ਪ੍ਰਗਟਾਈ ਹੈ। ਜਾਣਕਾਰੀ ਮੁਤਾਬਕ ‘ਸਨ ਫਾਰਮਾ’ ਨੇ ਆਪਣੇ ਮੌਜੂਦਾ Taisa ਪ੍ਰੋਜੈਕਟ ਦਾ ਵਿਸਤਾਰ ਕਰਨ ਦੀ ਇੱਛਾ ਪ੍ਰਗਟਾਈ ਹੈ। ਇਸ ਦੇ ਨਾਲ ਹੀ, ਸਿਫੀ ਟੈਕਨਾਲੋਜੀ ਨੇ ਮੋਹਾਲੀ ਵਿੱਚ ਏਆਈ ਅਧਾਰਤ ਹਰੀਜੋਂਟਲ ਡੇਟਾ ਸੈਂਟਰ ਵਿੱਚ 1500 ਕਰੋੜ ਰੁਪਏ ਦਾ ਨਿਵੇਸ਼ ਕਰਨ ਦਾ ਫੈਸਲਾ ਕੀਤਾ ਹੈ। ਜਦੋਂ ਕਿ JSW ਸਟੀਲ 1600 ਕਰੋੜ ਰੁਪਏ ਦੀ ਲਾਗਤ ਨਾਲ 28 ਏਕੜ ਵਿੱਚ ਇੱਕ ਨਵੀਂ ਯੂਨਿਟ ਸਥਾਪਤ ਕਰੇਗੀ। ਆਰਪੀਜੀ ਗਰੁੱਪ ਨੇ ਵੀ ਪੰਜਾਬ ਵਿੱਚ ਦਿਲਚਸਪੀ ਦਿਖਾਈ ਹੈ।

ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਨੇ ਸਭ ਤੋਂ ਪਹਿਲਾਂ ‘ਸਨ ਫਾਰਮਾਸਿਊਟੀਕਲ ਇੰਡਸਟਰੀਜ਼ ਲਿਮਟਿਡ’ ਦੇ ਸੀਈਓ ਦਾਮੋਦਰਨ ਸਤਗੋਪਨ ਨਾਲ ਮੁਲਾਕਾਤ ਕੀਤੀ। ਇਸ ਵਿੱਚ ਕੰਪਨੀ ਨੇ ਮੌਜੂਦਾ ਟੋਂਸਾ ਪ੍ਰੋਜੈਕਟ ਦਾ ਵਿਸਤਾਰ ਕਰਨ ਵਿੱਚ ਦਿਲਚਸਪੀ ਦਿਖਾਈ, ਦਾਮੋਦਰਨ ਸਤਗੋਪਨ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਫਾਰਮਾ ਕੰਪਨੀ ਦਾ ਸਲਾਨਾ ਟਰਨਓਵਰ 48,496 ਕਰੋੜ ਰੁਪਏ ਹੈ ਅਤੇ ਵਰਤਮਾਨ ਵਿੱਚ ਟੌਂਸਾ ਬਲਾਚੌਰ (ਐਸਬੀਐਸ ਨਗਰ) ਅਤੇ ਮੋਹਾਲੀ ਵਿੱਚ ਪ੍ਰੋਜੈਕਟ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਸਨ ਫਾਰਮਾ ਇਨ-ਲਾਇਸੈਂਸਿੰਗ, ਐਮ.ਐਂਡ.ਏ ਅਤੇ ਆਊਟ-ਲਾਇਸੈਂਸਿੰਗ ਗਤੀਵਿਧੀਆਂ ਰਾਹੀਂ ਆਪਣੇ ਕਾਰੋਬਾਰ ਨੂੰ ਵਧਾਉਣ ਵਿੱਚ ਦਿਲਚਸਪੀ ਰੱਖਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ‘ਸਨ ਫਾਰਮਾ’ ਵਿਸ਼ਵ ਪ੍ਰਸਿੱਧ ਅਕਾਦਮੀਆਂ ਅਤੇ ਸੰਸਥਾਵਾਂ ਨਾਲ ਸਾਂਝੇ ਉੱਦਮ ਅਤੇ ਖੋਜ ਭਾਈਵਾਲੀ ਸਥਾਪਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।