Sunday, December 29, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਪੰਜਾਬ ਸਰਕਾਰ ਦਾ ਇੱਕ ਹੋਰ ਉਪਰਾਲਾ, 77 ਬਾਲ ਭਿਖਾਰੀਆਂ ਦਾ ਮੁੜ ਕੀਤਾ...

ਪੰਜਾਬ ਸਰਕਾਰ ਦਾ ਇੱਕ ਹੋਰ ਉਪਰਾਲਾ, 77 ਬਾਲ ਭਿਖਾਰੀਆਂ ਦਾ ਮੁੜ ਕੀਤਾ ਵਸੇਬਾ

 

ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਜਿੱਥੇ ਇੱਕ ਪਾਸੇ ਲੋਕ ਭਲਾਈ ਦੇ ਕੰਮ ਕਰ ਰਹੀ ਤਾਂ ਉੱਥੇ ਹੀ ਦੂਜੇ ਪਾਸੇ ਭਿਖਾਰੀਆਂ ’ਚ ਸ਼ਾਮਲ ਬੱਚਿਆਂ ਦੀ ਸੁਰੱਖਿਆ ਲਈ ਵੀ ਮੁਹਿੰਮ ਚਲਾਈ ਜਾ ਰਹੀ ਹੈ। ਦਰਅਸਲ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਾਲ ਭਿੱਖਿਆ ਮੁਕਤ ਮੁਹਿੰਮ ਤਹਿਤ 77 ਬਾਲ ਭਿਖਾਰੀਆਂ ਦਾ ਮੁੜ ਵਸੇਬਾ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਦਿੱਤੀ ਗਈ।

ਇਸ ਸੰਬੰਧੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ’ਚ ਬਾਲ ਭਿਖਿਆ ਵਿੱਚ ਸ਼ਾਮਲ ਬੱਚਿਆਂ ਦੇ ਬਚਪਨ ਨੂੰ ਸੁਰੱਖਿਅਤ ਕਰਨ ਲਈ ਵਿਭਾਗ ਵੱਲੋਂ ਮੁਹਿੰਮ ਚਲਾਈ ਗਈ ਹੈ, ਜਿਸ ਦੇ ਤਹਿਤ 77 ਬੱਚਿਆਂ ਨੂੰ ਬਚਾਇਆ ਗਿਆ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਉਪਰਾਲੇ ਕੀਤੇ ਗਏ ਹਨ। ਸੂਬੇ ਵਿੱਚ ਬਾਲ ਭਿੱਖਿਆ ਦੇ ਖਾਤਮੇ ਲਈ ਇਹ ਮੁਹਿੰਮ ਮਹੀਨੇ ਦੇ ਹਰ ਦੂਜੇ ਹਫਤੇ ਲਗਾਤਾਰ ਚਲਾਈ ਜਾਵੇਗੀ।

 

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਰਾਜ ਵਿੱਚ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੁਣ ਤੱਕ ਕੁੱਲ 77 ਬੱਚੇ ਬਚਾਏ ਗਏ ਹਨ, ਜਿਨ੍ਹਾਂ ਵਿੱਚੋਂ 20 ਬੱਚਿਆਂ ਦਾ ਕੋਈ ਆਸਰਾ ਨਾ ਹੋਣ ਕਰਕੇ ਸੂਬੇ ਵਿੱਚ ਚਲਾਏ ਜਾ ਰਹੇ ਬਾਲ ਘਰਾਂ ਵਿੱਚ ਭੇਜਿਆ ਗਿਆ ਹੈ। ਬਾਕੀ ਬੱਚਿਆਂ ਨੂੰ ਬਾਲ ਭਲਾਈ ਕਮੇਟੀ ਰਾਹੀਂ ਓਨ੍ਹਾਂ ਦੇ ਮਾਪਿਆਂ ਨੂੰ ਸਪੁਰਦ ਕਰ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ 8 ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਦਾ ਲਾਭ, 13 ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾਇਆ ਜਾ ਰਿਹਾ ਹੈ ਅਤੇ ਇੱਕ ਬੱਚੇ ਨੂੰ ਆਂਗਨਵਾੜੀ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਮਾਜ ’ਚ ਭਿਖਿਆ ’ਚ ਸ਼ਾਮਲ ਬੱਚਿਆਂ ਦੀ ਸੁਰੱਖਿਆ ਸਬੰਧੀ ਸੂਚਨਾ ਆਪਣੇ ਜ਼ਿਲ੍ਹੇ ਦੀ ਜ਼ਿਲ੍ਹਾ ਬਾਲ ਸੁਰੱਖਿਆ ਯੁਨਿਟ ਜਾਂ ਬਾਲ ਭਲਾਈ ਕਮੇਟੀ ’ਚ ਦਿੱਤੀ ਜਾਵੇ। ਸੂਬਾ ਸਰਕਾਰ ਮਿਸ਼ਨ ਵਾਤਸੱਲਿਆ ਸਕੀਮ ਅਧੀਨ ਬੇਸਹਾਰਾ ਅਤੇ ਲੋੜਬੰਦ ਬੱਚਿਆ ਦੀ ਸੁਰੱਖਿਆ ਲਈ ਵਚਨਬੱਧ ਹੈ ਤਾਂ ਜੋ ਬੱਚਿਆ ਨੂੰ ਰਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇੰਨ੍ਹਾਂ ਯੋਜਨਾਵਾਂ ਸਬੰਧੀ ਸੂਚਨਾ ਵਿਭਾਗ ਦੀ ਵੈਬਸਾਇਟ sswcd@punjab.gov.in ’ਤੇ ਉਪਲੱਬਧ ਹੈ।