Friday, December 27, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਵਿਜੀਲੈਂਸ ਬਿਊਰੋ ਦੀ ਇੱਕ ਹੋਰ ਕਾਰਵਾਈ, 25 ਹਜ਼ਾਰ ਦੀ ਰਿਸ਼ਵਤ ਲੈਂਦਾ ਪਟਵਾਰੀ...

ਵਿਜੀਲੈਂਸ ਬਿਊਰੋ ਦੀ ਇੱਕ ਹੋਰ ਕਾਰਵਾਈ, 25 ਹਜ਼ਾਰ ਦੀ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀ ਕੀਤਾ ਕਾਬੂ

 

ਭ੍ਰਿਸ਼ਟਾਚਾਰ ਖਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਲਗਾਤਾਰ ਕਾਰਵਾਈਆਂ ਕਰ ਰਿਹਾ ਐ। ਇਸੇ ਤਹਿਤ ਕਾਰਵਾਈ ਕਰਦੇ ਹੋਏ ਵਿਜੀਲੈਂਸ ਵਿਭਾਗ ਨੇ ਇੱਕ ਪਟਵਾਰੀ ਨੂੰ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ। ਦਰਅਸਲ ਵਿਜੀਲੈਂਸ ਵਿਭਾਗ ਨੇ ਇਹ ਕਾਰਵਾਈ ਮਿਲੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਐ। ਕਾਬੂ ਕੀਤੇ ਮੁਲਜ਼ਮ ਦੀ ਪਹਿਚਾਣ ਹਲਕੇ ਦੇ ਪਿੰਡ ਜੱਸੀਆਂ ’ਚ ਤੈਨਾਤ ਮਾਲ ਪਟਵਾਰੀ ਅਨਿਲ ਨਰੂਲਾ, ਜ਼ਿਲ੍ਹਾ ਲੁਧਿਆਣਾ ਵੱਜੋਂ ਹੋਈ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਮੇਜਰ ਸਿੰਘ ਵਾਸੀ ਲੁਧਿਆਣਾ ਨੇ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਨੇ ਉਸ ਦੀ ਜੱਦੀ ਜ਼ਮੀਨ ਦੇ ਇੰਤਕਾਲ ਦਾ 25 ਸਾਲਾਂ ਦਾ ਮਾਲ ਰਿਕਾਰਡ ਦੇਣ ਬਦਲੇ 25,000 ਰੁਪਏ ਦੀ ਮੰਗ ਕੀਤੀ ਸੀ। ਬੁਲਾਰੇ ਨੇ ਦੱਸਿਆ ਮਿਲੀ ਸ਼ਿਕਾਇਤ ਤੋਂ ਬਾਅਦ ਮੁੱਢਲੀ ਜਾਂਚ ਕੀਤੀ ਗਈ ਤੇ ਫਿਰ ਸ਼ਿਕਾਇਤ ਸਹੀ ਹੋਣ ’ਤੇ ਆਰਥਿਕ ਅਪਰਾਧ ਸ਼ਾਖਾ (ਈਓਡਬਲਿਊ) ਲੁਧਿਆਣਾ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ’ਚ ਸ਼ਿਕਾਇਤਕਰਤਾ ਤੋਂ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਫਿਲਹਾਲ ਇਸ ਸਬੰਧ ਵਿੱਚ ਉਕਤ ਦੋਸ਼ੀ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਈ.ਓ.ਡਬਲਿਊ. ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਹੁਣ ਮੁਲਜ਼ਮ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਰਿਮਾਂਡ ਲੈ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।