ਨੈਸ਼ਨਲ – ਭਾਰਤ ਤੇ ਪਾਕਿਸਤਾਨ ਵਿਚਾਲੇ ਵਿਵਾਦ ਦਰਮਿਆਨ ਗੁਜਰਾਤ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਗੁਜਰਾਤ ਦੀ ਐਂਟੀ ਟੈਰਾਰਿਜ਼ਮ ਸਕੁਆਡ ਨੇ ਸਰਹੱਦੀ ਇਲਾਕੇ ਤੋਂ ਇਕ ਜਾਸੂਸ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਜਾਸੂਸ ਭਾਰਤ ਦੀਆਂ ਕਈ ਖ਼ੁਫ਼ੀਆ ਜਾਣਕਾਰੀਆਂ ਪਾਕਿਸਤਾਨ ਭੇਜ ਰਿਹਾ ਸੀ, ਜਿਸ ਕਾਰਨ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਫਿਲਹਾਲ ਉਸ ਦੀ ਪਛਾਣ ਜਨਤਕ ਨਹੀਂ ਕੀਤੀ ਗਈ।
ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ ਤੇ ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਆਈ.ਐੱਸ.ਆਈ. ਹੈਂਡਲਰ ਸੰਪਰਕ ‘ਚ ਸੀ। ਪੁਲਸ ਹੁਣ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਤੇ ਉਸ ਨਾਲ ਜੁੜੇ ਹੋਰ ਲੋਕਾਂ ਦੀ ਵੀ ਪਛਾਣ ਕਰਨ ‘ਚ ਜੁਟੀ ਹੋਈ ਹੈ। ਫਿਲਹਾਲ ਜਾਂਚ ਤੋਂ ਬਾਅਦ ਹੀ ਸਾਫ਼ ਹੋ ਸਕੇਗਾ ਕਿ ਆਖ਼ਿਰ ਉਸ ਨੇ ਕਿਸ ਤਰ੍ਹਾਂ ਦੀ ਜਾਣਕਾਰੀ ਪਾਕਿਸਤਾਨ ਭੇਜੀ ਹੈ।