Become a member

Get the best offers and updates relating to Liberty Case News.

― Advertisement ―

spot_img
spot_img
HomeBig Newsਸਾਧੂ ਸਿੰਘ ਧਰਮਸੋਤ ਖ਼ਿਲਾਫ਼ ਕੇਸ ਚਲਾਉਣ ਨੂੰ ਮਨਜ਼ੂਰੀ, ਪੜ੍ਹੋ ਪੰਜਾਬ ਕੈਬਨਿਟ ਦੇ...

ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਕੇਸ ਚਲਾਉਣ ਨੂੰ ਮਨਜ਼ੂਰੀ, ਪੜ੍ਹੋ ਪੰਜਾਬ ਕੈਬਨਿਟ ਦੇ ਵੱਡੇ ਫ਼ੈਸਲੇ 

 

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਦੌਰਾਨ ਵੱਡੇ ਫ਼ੈਸਲੇ ਲਏ ਗਏ। ਇਨ੍ਹਾਂ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕੈਬਨਿਟ ਮੀਟਿੰਗ ਦੌਰਾਨ ਕਈ ਪੰਜਾਬ ਪੱਖੀ ਫ਼ੈਸਲੇ ਲਏ ਗਏ। ਕੈਬਨਿਟ ਮੀਟਿੰਗ ਦੌਰਾਨ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ‘ਤੇ ਭ੍ਰਿਸ਼ਟਾਚਾਰ ਦਾ ਕੇਸ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ।
ਕੈਬਨਿਟ ਵਲੋਂ ਰਾਜਪਾਲ ਨੂੰ ਮੁਕੱਦਮਾ ਚਲਾਉਣ ਲਈ ਸਿਫ਼ਾਰਿਸ਼ ਭੇਜੀ ਗਈ ਹੈ, ਜਿਸ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਕੇਸ ਚਲਾਇਆ ਜਾਵੇਗਾ। ਮੰਤਰੀ ਚੀਮਾ ਨੇ ਦੱਸਿਆ ਕਿ ਜੀ. ਐੱਸ. ਟੀ.-2 ਦੇ ਸਬੰਧ ‘ਚ ਵੀ ਇਕ ਫ਼ੈਸਲਾ ਲਿਆ ਗਿਆ ਹੈ ਅਤੇ ਇਸ ਫ਼ੈਸਲੇ ਨੂੰ ਵਿਧਾਨ ਸਭਾ ‘ਚ ਪ੍ਰਵਾਨਗੀ ਲਈ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੈਬਨਿਟ ਅੰਦਰ ਅਹਿਮ ਫ਼ੈਸਲਾ ਲੈਂਦਿਆਂ ਐੱਨ. ਆਈ. ਏ. ਤਹਿਤ ਵੱਖ-ਵੱਖ ਅਦਾਲਤਾਂ ‘ਚ ਚੱਲਦੇ ਵੱਖ-ਵੱਖ ਕੇਸਾਂ ਲਈ ਨਿਪਟਾਰੇ ਲਈ ਮੋਹਾਲੀ ਅੰਦਰ ਇਕ ਵਿਸ਼ੇਸ਼ ਅਦਾਲਤ ਸਥਾਪਿਤ ਕੀਤੀ ਜਾਵੇਗੀ।

ਇਸ ‘ਚ ਇਕ ਵਧੀਕ ਸੈਸ਼ਨ ਜੱਜ ਤਾਇਨਾਤ ਕੀਤਾ ਜਾਵੇਗਾ ਅਤੇ ਐੱਨ. ਆਈ. ਏ. ਪੰਜਾਬ ਦੇ ਕੇਸ ਮੋਹਾਲੀ ਅਦਾਲਤ ਅੰਦਰ ਚੱਲਣਗੇ। ਹਰਪਾਲ ਚੀਮਾ ਨੇ ਦੱਸਿਆ ਕਿ ਇਕ ਹੋਰ ਓ. ਟੀ. ਐੱਸ. ਪੰਜਾਬ ਸਰਕਾਰ ਲੈ ਕੇ ਆਈ ਹੈ, ਜੋ ਕਿ ਪ੍ਰੀ-ਜੀ. ਐੱਸ. ਟੀ. ਏਰੀਅਰ ਨਾਲ ਸਬੰਧਿਤ ਹੋਵੇਗੀ।