ਅੰਮ੍ਰਿਤਸਰ- ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਅੰਮ੍ਰਿਤਸਰ ਪਹੁੰਚੇ ਹਨ। ਦੱਸ ਦੇਈਏ ਕਿ ਹੁਸ਼ਿਆਰਪੁਰ ‘ਚ 10 ਦਿਨ ਦੀ ਮੈਡੀਟੇਸ਼ਨ ਤੋਂ ਬਾਅਦ ਕੇਜਰੀਵਾਲ ਅੰਮ੍ਰਿਤਸਰ ਆਏ ਹਨ। ਜਾਣਕਾਰੀ ਮੁਤਾਬਕ ਕੇਜਰੀਵਾਲ ਇੱਥੇ 2 ਦਿਨ ਰਹਿਣਗੇ ਅਤੇ ਵਿਧਾਇਕਾਂ ਨਾਲ ਬੈਠਕ ਕਰਨਗੇ। ਜਿਸ ਤੋਂ ਬਾਅਦ ਸੋਮਵਾਰ ਨੂੰ ਉਹ ਲੁਧਿਆਣਾ ਜਾਣਗੇ।