Wednesday, January 8, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਅਰਵਿੰਦ ਕੇਜਰੀਵਾਲ ਨੇ ਲਿਆ ਕ੍ਰਾਂਤੀਕਾਰੀ ਫੈਸਲਾ, ਅਰਵਿੰਦ ਦੀ ਸੋਚ ਨੂੰ ਸਲਾਮ- ਸੀਐੱਮ...

ਅਰਵਿੰਦ ਕੇਜਰੀਵਾਲ ਨੇ ਲਿਆ ਕ੍ਰਾਂਤੀਕਾਰੀ ਫੈਸਲਾ, ਅਰਵਿੰਦ ਦੀ ਸੋਚ ਨੂੰ ਸਲਾਮ- ਸੀਐੱਮ ਮਾਨ

 

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫ਼ੇ ਦੇ ਐਲਾਨ ਨੂੰ ‘ਆਪ’ ਪੰਜਾਬ ਦੇ ਆਗੂਆਂ ਨੇ ਇੱਕ ਦਲੇਰਾਨਾ ਅਤੇ ਇਨਕਲਾਬੀ ਕਦਮ ਕਰਾਰ ਦਿੱਤਾ ਹੈ ਅਤੇ ਅਰਵਿੰਦ ਕੇਜਰੀਵਾਲ ਦੀ ਸ਼ਲਾਘਾ ਕੀਤੀ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਦੇ ਫੈਸਲੇ ਦੀ ਤਾਰੀਫ ਕਰਦਿਆਂ ਇਸ ਨੂੰ ਕ੍ਰਾਂਤੀਕਾਰੀ ਫੈਸਲਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਕੋਈ ਇਮਾਨਦਾਰ ਅਤੇ ਲੋਕ ਪੱਖੀ ਆਗੂ ਹੀ ਕਹਿ ਸਕਦਾ ਹੈ। ਅਰਵਿੰਦ ਜੀ ਦੀ ਸੋਚ ਨੂੰ ਸਲਾਮ।

ਇਸ ਦੇ ਨਾਲ ਹੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਆਖਿਆ ਕਿ ਅਰਵਿੰਦ ਕੇਜਰੀਵਾਲ ਨੇ ਇਹ ਵੱਡਾ ਫੈਸਲਾ ਲਿਆ ਹੈ। ਦੇਸ਼ ਜਾਣਦਾ ਹੈ ਕਿ ਭਾਰਤੀ ਜਨਤਾ ਪਾਰਟੀ ਨੇ ਉਨ੍ਹਾਂ ‘ਤੇ ਝੂਠਾ ਕੇਸ ਬਣਾਇਆ ਸੀ। ਹੁਣ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਅਰਵਿੰਦ ਕੇਜਰੀਵਾਲ ‘ਤੇ ਲਗਾਏ ਗਏ ਦੋਸ਼ ਪੂਰੀ ਤਰ੍ਹਾਂ ਨਾਲ ਝੂਠੇ ਸਨ। ਸਾਨੂੰ ਭਰੋਸਾ ਹੈ ਕਿ ਜਦੋਂ ਅਰਵਿੰਦ ਕੇਜਰੀਵਾਲ ਘਰੋਂ ਬਾਹਰ ਆਉਣਗੇ ਤਾਂ ਲੱਖਾਂ ਲੋਕ ਉਨ੍ਹਾਂ ਦੇ ਸਮਰਥਨ ਲਈ ਬਾਹਰ ਆਉਣਗੇ। ਦਿੱਲੀ ਦੇ ਲੋਕ ਉਨ੍ਹਾਂ ਨੂੰ ਮੁੜ ਮੁੱਖ ਮੰਤਰੀ ਬਣਾਉਣਗੇ। ਇਹ ਕੁਰਬਾਨੀ ਦੀ ਭਾਵਨਾ ਹੈ।

ਦੂਜੇ ਪਾਸੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਦੇਸ਼ ਵਿੱਚ ਇੱਕ ਨਵੀਂ ਅਤੇ ਇਮਾਨਦਾਰ ਰਾਜਨੀਤੀ ਦੀ ਸ਼ੁਰੂਆਤ ਕੀਤੀ ਹੈ, ਅੱਜ ਉਹਨਾਂ ਨੇ ਅਸਤੀਫਾ ਦੇ ਕੇ ਇੱਕ ਵਾਰ ਫਿਰ ਆਪਣੀ ਇਮਾਨਦਾਰੀ ਦਾ ਸਬੂਤ ਦਿੱਤਾ ਹੈ। ਆਮ ਆਦਮੀ ਪਾਰਟੀ ਦਿੱਲੀ ਵਿੱਚ ਫਿਰ ਤੋਂ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ।

ਇਸ ਦੇ ਨਾਲ ਹੀ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਹੁਣ ਜਨਤਾ ਤੈਅ ਕਰੇਗੀ ਕਿ ਅਰਵਿੰਦ ਕੇਜਰੀਵਾਲ ਗੁਨਾਹਗਾਰ ਹਨ ਜਾਂ ਇਮਾਨਦਾਰ। ਇਹ ਵੱਡਾ ਫੈਸਲਾ ਹੈ। ਉਹ ਜਾਣਦੇ ਹਨ ਕਿ ਉਨ੍ਹਾਂ ਨੇ 10 ਸਾਲਾਂ ‘ਚ ਦਿੱਲੀ ਦਾ ਚਿਹਰਾ ਬਦਲ ਦਿੱਤਾ ਹੈ। ਉਨ੍ਹਾਂ ਨੇ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਕੀਤਾ। ਔਰਤਾਂ ਲਈ ਪਾਣੀ, ਬਿਜਲੀ ਅਤੇ ਬੱਸ ਦਾ ਸਫ਼ਰ ਮੁਫ਼ਤ ਕੀਤਾ।  ਇਸ ਤੋਂ ਇਲਾਵਾ ਸਰਕਾਰੀ ਕੰਮਾਂ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾ ਕੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਕੇ ਪੈਸੇ ਦੀ ਬਚਤ ਕੀਤੀ। ਉਨ੍ਹਾਂ ਦੇ ਅਸਤੀਫ਼ੇ ਦਾ ਕਾਰਨ ਇਹ ਹੈ ਕਿ ਉਨ੍ਹਾਂ ਨੂੰ ਦਿੱਲੀ ਦੇ ਲੋਕਾਂ ’ਤੇ ਭਰੋਸਾ ਹੈ ਕਿ ਉਹ ਉਨ੍ਹਾਂ ਨੂੰ ਚੁਣਨਗੇ।

ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਇੱਕ ਦਿਨ ਲਈ ਵੀ ਕੁਰਸੀ ਛੱਡਣਾ ਇੱਕ ਨੇਤਾ ਲਈ ਬਹੁਤ ਔਖਾ ਕੰਮ ਹੈ, ਅਜਿਹਾ ਕੰਮ ਕੋਈ ਇਮਾਨਦਾਰ ਵਿਅਕਤੀ ਹੀ ਕਰ ਸਕਦਾ ਹੈ। ਕੋਈ ਵੀ ਨੇਤਾ ਜੇਲ ਤੋਂ ਬਾਹਰ ਆਉਣ ਤੋਂ ਬਾਅਦ ਜਦੋਂ ਸੁਪਰੀਮ ਕੋਰਟ ਦਾ ਫੈਸਲਾ ਉਸ ਦੇ ਹੱਕ ‘ਚ ਆਇਆ ਹੋਵੇ ਤਾਂ ਉਹ ਅਸਤੀਫਾ ਨਹੀਂ ਦਿੰਦਾ, ਅਰਵਿੰਦ ਕੇਜਰੀਵਾਲ ਜੀ ਨੇ ਦਲੇਰੀ ਭਰਿਆ ਫੈਸਲਾ ਲਿਆ।

ਇਸ ਤੋਂ ਇਲਾਵਾ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਦਿੱਲੀ ਦੇ ਲੋਕ ਜਾਣਦੇ ਹਨ ਕਿ ਅਰਵਿੰਦ ਕੇਜਰੀਵਾਲ ਇਮਾਨਦਾਰ ਅਤੇ ਲੋਕਾਂ ਲਈ ਕੰਮ ਕਰਨ ਵਾਲੇ ਨੇਤਾ ਹਨ।  ਹੁਣ ਉਹ ਦਿੱਲੀ ਦੀ ਹਰ ਗਲੀ ਵਿੱਚ ਜਾ ਕੇ ਲੋਕਾਂ ਦੇ ਸਾਹਮਣੇ ਆਪਣਾ ਪੱਖ ਰੱਖਣਗੇ ਅਤੇ ਲੋਕਾਂ ਦੇ ਆਸ਼ੀਰਵਾਦ ਨਾਲ ਮੁੜ ਤੋਂ ਭਾਰੀ ਬਹੁਮਤ ਨਾਲ ਸਰਕਾਰ ਬਣਾਉਣਗੇ।