ਬਠਿੰਡਾ – ਬਠਿੰਡਾ ਦੀ ਕੇਂਦਰੀ ਜੇਲ੍ਹ ਇਕ ਵਾਰ ਸੁਰਖੀਆਂ ਵਿਚ ਹੈ। ਦਰਅਸਲ ਕੇਂਦਰੀ ਜੇਲ੍ਹ ਦੀ ਸੁਰੱਖਿਆ ਵਿੱਚ ਤਾਇਨਾਤ ਆਈ. ਆਰ. ਬੀ. ਦੇ ਏ. ਐੱਸ. ਆਈ. ਗੁਰਪ੍ਰੀਤ ਸਿੰਘ ਕੋਲੋਂ ਜੇਲ੍ਹ ਅਧਿਕਾਰੀਆਂ ਨੇ 41 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਚਿੱਟੇ ਦਾ ਇਹ ਨਸ਼ੀਲਾ ਪਦਾਰਥ ਸ਼ਿਫ਼ਟ ਤਬਦੀਲੀ ਵੇਲੇ ਤਲਾਸ਼ੀ ਦੌਰਾਨ ਹੋਇਆ। ਗ੍ਰਿਫ਼ਤਾਰ ਏ .ਐੱਸ. ਆਈ. ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ, ਜਿਸ ਕੋਲੋਂ 41 ਗ੍ਰਾਮ ਚਿੱਟਾ ਫੜਿਆ ਗਿਆ ਹੈ। ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ ‘ਤੇ ਪੁਲਸ ਵੱਲੋਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਹਾਈ ਸਕਿਓਰਿਟੀ ਵਾਲੀ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਕੈਟਾਗਿਰੀ ਏ ਅਤੇ ਕੈਟਾਗਿਰੀ ਬੀ ਦੇ ਨਾਮੀ ਗੈਂਗਸਟਰ ਬੰਦ ਹਨ।
ਜ਼ਿਕਰਯੋਗ ਹੈ ਕਿ ਇਸ ਦੇ ਪਹਿਲਾਂ ਬਠਿੰਡਾ ‘ਚ ਹੀ ਹੈਰੋਇਨ ਤਸਕਰੀ ਦੇ ਮਾਮਲੇ ਵਿੱਚ ‘ਇੰਸਟਾ ਕੁਈਨ’ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਸ ਨੇ ਉਸ ਨੂੰ 2 ਅਪ੍ਰੈਲ ਨੂੰ 17.71 ਗ੍ਰਾਮ ਹੈਰੋਇਨ ਨਾਲ ਗ੍ਰਿਫ਼ਤਾਰ ਕੀਤਾ ਸੀ
ਪੰਜਾਬ ਦੀ ਇਸ ਜੇਲ੍ਹ ‘ਚੋਂ ਚਿੱਟੇ ਨਾਲ ਫੜਿਆ ਗਿਆ ASI
Latest Articel
ਸਿੰਗਾਪੁਰ ਦੀਆਂ ਆਮ ਚੋਣਾਂ ‘ਚ PM ਵੋਂਗ ਅਤੇ PAP ਦੀ ਸ਼ਾਨਦਾਰ ਜਿੱਤ, ਪਾਰਟੀ ਨੂੰ...
ਸਿੰਗਾਪੁਰ : ਸਿੰਗਾਪੁਰ ਦੀਆਂ ਆਮ ਚੋਣਾਂ ਵਿੱਚ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਲਾਰੈਂਸ ਵੋਂਗ ਦੀ ਪੀਪਲਜ਼ ਐਕਸ਼ਨ ਪਾਰਟੀ (PAP) ਨੇ ਸ਼ਾਨਦਾਰ ਜਿੱਤ ਹਾਸਲ ਕੀਤੀ। ਉਸ...
ਅਮਰੀਕਾ ‘ਚ ਗੇਮਿੰਗ ਮਸ਼ੀਨਾਂ ਚਲਾਉਣ ਦੇ ਦੋਸ਼ ‘ਚ 5 ਗੁਜਰਾਤੀ-ਭਾਰਤੀ ਗ੍ਰਿਫ਼ਤਾਰ
ਨਿਊਯਾਰਕ - ਬੀਤੇ ਦਿਨ ਅਮਰੀਕਾ ਦੇ ਜਾਰਜੀਆ ਵਿੱਚ ਸਥਾਨਕ ਪੁਲਸ ਨੇ ਪੰਜ ਗੁਜਰਾਤੀ-ਭਾਰਤੀ ਲੋਕਾਂ ਨੂੰ ਕਥਿਤ ਤੌਰ 'ਤੇ ਗੈਰ-ਕਾਨੂੰਨੀ ਢੰਗ ਨਾਲ ਗੇਮਿੰਗ ਮਸ਼ੀਨਾਂ ਚਲਾਉਣ...
ਭਾਰਤ-ਪਾਕਿ ਸਰਹੱਦ ‘ਤੇ ਵਧਿਆ ਤਣਾਅ! ਫ਼ੌਜ ਨੇ ਦਿੱਤੀ Warning
ਜੰਮੂ : ਪਹਿਲਗਾਮ ਹਮਲੇ ਮਗਰੋਂ ਭਾਰਤ-ਪਾਕਿ ਸਰਹੱਦ 'ਤੇ ਤਣਾਅ ਵਧਦਾ ਜਾ ਰਿਹਾ ਹੈ। ਪਾਕਿਸਤਾਨੀ ਫ਼ੌਜ ਵੱਲੋਂ ਬਿਨਾ ਕਿਸੇ ਉਕਸਾਵੇ ਦੇ ਲਗਾਤਾਰ ਜੰਗਬੰਦੀ ਦੀ ਉਲੰਘਣਾ...
ਫ਼ੌਜ ਦਾ ਵਾਹਨ 700 ਫੁੱਟ ਡੂੰਘੀ ਖੱਡ ‘ਚ ਡਿੱਗਿਆ, 3 ਜਵਾਨ ਸ਼ਹੀਦ
ਰਾਮਬਨ- ਜੰਮੂ ਕਸ਼ਮੀਰ ਦੇ ਰਾਮਬਨ ਜ਼ਿਲ੍ਹੇ 'ਚ ਐਤਵਾਰ ਨੂੰ ਫ਼ੌਜ ਦਾ ਵਾਹਨ ਸੜਕ ਕੇ ਫਿਸਲ ਕੇ 700 ਫੁੱਟ ਡੂੰਘੀ ਖੱਡ 'ਚ ਡਿੱਗ ਗਿਆ। ਇਸ...
ਡੇਰਾ ਬਿਆਸ ਨਾਲ ਜੁੜੀ ਵੱਡੀ ਖ਼ਬਰ, ਹਜ਼ੂਰ ਜਸਦੀਪ ਸਿੰਘ ਗਿੱਲ ਨੇ ਕੀਤਾ ਪਹਿਲਾ ਸਤਿਸੰਗ
ਜਲੰਧਰ/ਬਾਬਾ ਬਕਾਲਾ ਸਾਹਿਬ -- ਰਾਧਾ ਸੁਆਮੀ ਡੇਰਾ ਬਿਆਸ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਰਾਧਾ ਸੁਆਮੀ ਡੇਰਾ ਬਿਆਸ ਵਿਚ ਅੱਜ ਮਈ ਮਹੀਨੇ...