Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਨੌਕਰੀ ਦਿਵਾਉਣ ਬਦਲੇ ਮੰਗੀ ਰਿਸ਼ਵਤ ! ACB ਨੇ ਲੈਬ ਟੈਕਨੀਸ਼ੀਅਨ ਨੂੰ ਰੰਗੇ...

ਨੌਕਰੀ ਦਿਵਾਉਣ ਬਦਲੇ ਮੰਗੀ ਰਿਸ਼ਵਤ ! ACB ਨੇ ਲੈਬ ਟੈਕਨੀਸ਼ੀਅਨ ਨੂੰ ਰੰਗੇ ਹੱਥੀਂ ਕੀਤਾ ਕਾਬੂ

 

ਨੈਸ਼ਨਲ – ਰਾਜਸਥਾਨ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਨੇ ਭਰਤਪੁਰ ਦੇ ਸਰਕਾਰੀ ਜਨਾਨਾ ਹਸਪਤਾਲ ਵਿੱਚ ਤਾਇਨਾਤ ਇੱਕ ਲੈਬ ਟੈਕਨੀਸ਼ੀਅਨ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰਾਮ ਕੁਵਾਰ ਵਜੋਂ ਹੋਈ ਹੈ, ਜੋ ਹਸਪਤਾਲ ਦੀ ਬਲੱਡ ਸਟੋਰੇਜ ਯੂਨਿਟ ਵਿੱਚ ਪਲੇਸਮੈਂਟ ਕਰਮਚਾਰੀ ਵਜੋਂ ਕੰਮ ਕਰ ਰਿਹਾ ਸੀ।

ਸ਼ਿਕਾਇਤਕਰਤਾ ਅਨੁਸਾਰ, ਮੁਲਜ਼ਮ ਉਸ ਨੂੰ ਹਸਪਤਾਲ ਵਿੱਚ ਠੇਕੇ ‘ਤੇ ‘ਵਾਰਡ ਬੁਆਏ’ ਵਜੋਂ ਨਿਯੁਕਤੀ ਦਿਵਾਉਣ ਦੇ ਬਦਲੇ 30,000 ਰੁਪਏ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤ ਮਿਲਣ ਤੋਂ ਬਾਅਦ ACB ਦੀ ਕਰੌਲੀ ਯੂਨਿਟ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਏ.ਸੀ.ਬੀ. ਦੇ ਡਾਇਰੈਕਟਰ ਜਨਰਲ ਗੋਵਿੰਦ ਗੁਪਤਾ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।