ਜਲੰਧਰ/ਚੰਡੀਗੜ੍ਹ – ਪੰਜਾਬ-ਹਰਿਆਣਾ ਵਿਚ ਭਾਖੜਾ ਨਹਿਰ ਦੇ ਪਾਣੀ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਅੱਜ ਪੰਜਾਬ ਵਿਧਾਨ ਸਭਾ ਵਿਚ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਗਈ। ਇਸ ਮੌਕੇ ਮੰਤਰੀ ਤਰੁਣਪੀਤ ਸਿੰਘ ਸੋਂਦ ਨੇ ਸੰਬੋਧਨ ਦੌਰਾਨ ਕੇਂਦਰ ਸਰਕਾਰ ਦੇ ਨਾਲ-ਨਾਲ ਕਾਂਗਰਸ ‘ਤੇ ਵੀ ਰਜ ਕੇ ਭੜਾਸ ਕੱਢੀ। ਤੁਰਣਪ੍ਰੀਤ ਸਿੰਘ ਸੋਂਦ ਵੱਲੋਂ ਕੇਂਦਰ ਸਰਕਾਰ ਅਤੇ ਕਾਂਗਰਸ ਵੱਲੋਂ ਕੀਤੇ ਗਏ ਸਮਝੌਤਿਆਂ ਨੂੰ ਲੈ ਕੇ ਕਈ ਅੰਕੜੇ ਪੇਸ਼ ਕੀਤੇ। ਤਰੁਣਪ੍ਰੀਤ ਸਿੰਘ ਸੋਂਦ ਨੇ ਕਿਹਾ ਕਿ ਪੰਜਾਬ ਦੇ ਪਾਣੀ ‘ਤੇ ਡਾਕਾ ਮਾਰਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦਾ ਪਾਣੀ ਲੁੱਟ ਕੇ ਪੰਜਾਬੀਆਂ ਨੂੰ ਆਜ਼ਾਦੀ ਦੀ ਲੜਾਈ ਲੜਨ ਦਾ ਸਿਲ੍ਹਾ ਦਿੱਤਾ ਗਿਆ। ਸੋਂਦ ਨੇ ਬੋਲਦਿਆਂ ਕਿਹਾ ਕਿ ਸਾਨੂੰ ਤਾਂ ਪੰਜਾਬੀਆਂ ਨੂੰ ਪਤਾ ਹੀ ਨਹੀਂ ਸੀ ਕਿ ਜਿਹੜੇ ਦੇਸ਼ ਦੀ ਆਜ਼ਾਦੀ ਲਈ ਅਸੀਂ ਲੜੇ ਹਾਂ, ਉਸ ਨਾਲ ਇੰਨਾ ਵੱਡਾ ਧੋਖਾ ਹੋਵੇਗਾ। ਜਿਸ ਦਿਨ ਸਾਨੂੰ ਦੇਸ਼ ਦੀ ਆਜ਼ਾਦੀ ਮਿਲੀ, ਭਾਜਪਾ ਦੀ ਅੱਖ ਵਿਚ ਸੂਰ ਦਾ ਵਾਲ ਆ ਗਿਆ ਅਤੇ ਉਸੇ ਦਿਨ ਕੀਤੇ ਗਏ ਸਮਝੌਤਿਆਂ ਤੋਂ ਮੁਕਰ ਗਏ।
ਉਨ੍ਹਾਂ ਕਿਹਾ ਕਿ ਖ਼ੁਦ ਨੂੰ ਪੰਜਾਬ ਦੇ ਪਾਣੀਆਂ ਦੇ ਰਖਵਾਲੇ ਦੱਸਣ ਵਾਲੇ ਅੱਜ ਲੁੱਟ ਕੇ ਪੰਜਾਬ ਦਾ ਸਾਰਾ ਪਾਣੀ ਖਾ ਗਏ ਹਨ। ਪੰਜਾਬ ਪਹਿਲਾਂ ਹੀ ਡਾਰਕ ਜ਼ੋਨ ਵਿਚ ਜਾ ਰਿਹਾ ਹੈ। ਨਾਸਾ ਦਾ ਜ਼ਿਕਰ ਕਰਦੇ ਹੋਏ ਸੋਂਦ ਨੇ ਕਿਹਾ ਕਿ ਨਾਸਾ ਨੇ ਵੀ ਕਹਿ ਦਿੱਤਾ ਹੈ ਕਿ 153 ਬਲਾਕਾਂ ਵਿਚੋਂ 117 ਬਲਾਕ ਡਾਰਕ ਜ਼ੋਨ ਵਿਚ ਜਾ ਚੁੱਕੇ ਹਨ।