ਦੀਨਾਨਗਰ— ਰਾਵੀ ਦਰਿਆ ਦੀ ਮਾਰ ਹੇਠਾਂ ਆਏ ਪਿੰਡਾਂ ਅੰਦਰ ਜਿੱਥੇ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ ਉਥੇ ਹੀ ਅੱਜ ਇਨ੍ਹਾਂ ਲੋਕਾਂ ਦੀ ਸਾਰ ਲੈਣ ਵਾਸਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਰਹੱਦੀ ਪਿੰਡ ਜੈਨਪੁਰ ਵਿਖੇ ਪਹੁੰਚੇ।
ਇਸ ਦੌਰਾਨ ਕੁਲਤਾਰ ਸਿੰਘ ਸੰਧਵਾਂ ਨੇ ਟੁੱਟੇ ਧੁੱਸੀ ਬੰਨ੍ਹ ਦਾ ਜਾਇਜ਼ਾ ਲਿਆ ਅਤੇ ਉੱਥੇ ਹੀ ਹੜ੍ਹ ਪੀੜਤ ਲੋਕਾਂ ਨਾਲ ਮੁਲਾਕਾਤ ਕੀਤੀ । ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀ ਰਾਹਤ ਸਮਗੱਰੀ ਬਾਰੇ ਅਧਿਕਾਰੀਆਂ ਕੋਲ ਜਾਣਕਾਰੀ ਪ੍ਰਾਪਤ ਕੀਤੀ ਗਈ। ਉਨ੍ਹਾਂ ਕਿਹਾ ਕਿ ਜੋ ਇਹ ਕੁਦਰਤੀ ਮਾਰ ਪਈ ਹੈ ਇਸ ਅੱਗੇ ਕਿਸੇ ਦਾ ਵੀ ਕੋਈ ਜ਼ੋਰ ਨਹੀਂ ਹੈ ਅਤੇ ਜਲਦ ਹੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਨਵੀਂ ਪਾਲਿਸੀ ਲੈ ਕੇ ਆ ਰਹੀ ਹੈ, ਜਿਸ ਕਾਰਨ ਜਿੰਨਾ ਕਿਸਾਨਾਂ ਦੇ ਖੇਤਾਂ ਵਿੱਚ ਰੇਤ ਚੜੀ ਹੋਈ ਹੈ ਉਹ ਕਿਸਾਨ ਹੀ ਇਸ ਰੇਤ ਨੂੰ ਵੇਚ ਸਕਣਗੇ।
ਇਸ ਨਾਲ ਕਿਸਾਨਾਂ ਨੂੰ ਆਰਥਿਕ ਪੱਖੋਂ ਕਾਫੀ ਲਾਭ ਮਿਲੇਗਾ, ਬਾਕੀ ਉਨ੍ਹਾਂ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਕਿ ਹੜ੍ਹ ਪ੍ਰਭਾਵਿਤ ਇਲਾਕੇ ਅੰਦਰ ਪਹੁੰਚ ਕੇ ਲੋਕਾਂ ਦੀ ਸਾਰ ਲਈ ਜਾਵੇ ਅਤੇ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹਈਆ ਕਰਵਾਈ ਜਾਵੇ।