Monday, May 5, 2025

Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪਾਣੀਆਂ ਦੇ ਮੁੱਦੇ 'ਤੇ ਵਿਧਾਨ ਸਭਾ 'ਚ ਗਰਮਾਇਆ ਮਾਹੌਲ

ਪਾਣੀਆਂ ਦੇ ਮੁੱਦੇ ‘ਤੇ ਵਿਧਾਨ ਸਭਾ ‘ਚ ਗਰਮਾਇਆ ਮਾਹੌਲ

ਚੰਡੀਗੜ੍ਹ : ਪੰਜਾਬ-ਹਰਿਆਣਾ ਵਿਚਾਲੇ ਭਾਖੜਾ ਨਹਿਰ ਦੇ ਪਾਣੀ ਦੇ ਚੱਲ ਰਹੇ ਵਿਵਾਦ ਦਰਮਿਆਨ ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ। ਇਸ ਇਜਲਾਸ ਦੌਰਾਨ ਮਾਹੌਲ ਉਸ ਸਮੇਂ ਗਰਮਾ ਗਿਆ ਜਦੋਂ ਹਲਕਾ ਸਰਦੂਲਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੋਂ ਬੀਤੇ ਸਮੇਂ ਦੌਰਾਨ ਪੰਜਾਬ ਦੇ ਪਾਣੀਆਂ ਨੂੰ ਲੈ ਕੇ ਹੋਈਆਂ ਗ਼ਲਤੀਆਂ ‘ਤੇ ਮੁਆਫੀ ਮੰਗਣ ਦੀ ਮੰਗ ਕੀਤੀ।ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਵੀ 1980 ਦੇ ਦਹਾਕੇ ਵਿਚ ਹੋਈਆਂ ਗਲਤੀਆਂ ਲਈ ਮੁਆਫੀ ਮੰਗੀ ਹੈ, ਤੁਸੀਂ ਵੀ ਵੱਡਾ ਦਿਲ ਕਰਕੇ ਮੁਆਫੀ ਮੰਗੋ।

ਇਸ ‘ਤੇ ਬਾਜਵਾ ਨੇ ਕਿਹਾ ਕਿ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਆਪਣੀ ਉਸ ਗੱਲ ਲਈ ਮੁਆਫੀ ਮੰਗਣ ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਮੈਂ ਹਰਿਆਣਾ ਨੂੰ ਉਸ ਦਾ ਹੱਕ ਦਿਵਾ ਕੇ ਰਹਾਂਗਾ, ਜੇਕਰ ਉਹ ਆਪਣੀ ਗੱਲ ਲਈ ਮੁਆਫੀ ਮੰਗਦੇ ਹਨ ਤਾਂ ਅਸੀਂ ਵੀ ਮੁਆਫੀ ਮੰਗਾਂਗੇ।

ਇਸ ‘ਤੇ ਬਣਾਂਵਾਲੀ ਨੇ ਕਿਹਾ ਕਿ ਕੀ ਇਹ ਗੱਲ ਸੱਚ ਨਹੀਂ ਹੈ ਕਿ ਇੰਦਰਾ ਗਾਂਧੀ ਨੇ ਖੁਦ ਕਪੂਰੀ ਵਿਖੇ ਨਹਿਰ ਨੂੰ ਟੱਕ ਲਗਾਇਆ ਸੀ। ਕੀ ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦਾ ਐੱਮ. ਪੀ. ਹੁੰਦੇ ਹੋਏ ਉਨ੍ਹਾਂ ਦੇ ਨਾਲ ਨਹੀਂ ਸੀ। ਬਣਾਂਵਾਲੀ ਨੇ ਕਿਹਾ ਕਿ ਜੇ ਕਾਂਗਰਸ ਨੇ ਬੀਤੇ ਸਮੇਂ ਪੰਜਾਬ ਦੇ ਪਾਣੀਆਂ ਨੂੰ ਲੈ ਕੇ ਗਲਤੀਆਂ ਨਾ ਕੀਤੀਆਂ ਹੁੰਦੀਆਂ ਤਾਂ ਅੱਜ ਹਾਲਾਤ ਹੋਰ ਹੋਣੇ ਸਨ।