ਲੁਧਿਆਣਾ ਜਗਰਾਓਂ ਦੇ ਪਿੰਡ ਕਮਾਲਪੁਰ ਵਿਚ ਕੁਝ ਨਿਹੰਗ ਸਿੰਘਾਂ ਨੇ ਪੁਲਸ ‘ਤੇ ਹਮਲਾ ਕਰ ਦਿੱਤਾ। ਹਮਲੇ ਵਿਚ ਥਾਣਾ ਸਦਰ ਦੇ SHO ਹਰਸ਼ਵੀਰ ਸਿੰਘ, ਚੌਕੀ ਮਰਾਡੋ ਦੇ ਇੰਚਾਰਜ ਸਮੇਤ 4 ਮੁਲਾਜ਼ਮ ਜ਼ਖ਼ਮੀ ਹੋ ਗਏ। ਉਨ੍ਹਾਂ ਨੇ ਦੇਰ ਰਾਤ ਸਿਵਲ ਹਸਪਤਾਲ ਤੋਂ ਆਪਣਾ ਮੈਡੀਕਲ ਕਰਵਾਇਆ। ਉੱਥੇ ਹੀ ਪੁਲਸ ਨੇ ਇਕ ਹਮਲਾਵਰ ਨੂੰ ਕਾਬੂ ਕਰ ਲਿਆ, ਜਦਕਿ ਖ਼ਬਰ ਲਿਖੇ ਜਾਣ ਤਕ ਹੋਰ ਸਾਥੀ ਫ਼ਰਾਰ ਦੱਸੇ ਜਾ ਰਹੇ ਸਨ। ਤਕਰੀਬਨ 4 ਦਿਨ ਪਹਿਲਾਂ ਪਿੰਡ ਸੰਗੋਵਾਲ ਵਿਚ ਗੰਨ ਪੁਆਇੰਟ ‘ਤੇ ਲੁੱਟੀ ਗਈ ਆਲਟੋ ਕਾਰ ਦੀ ਜਾਂਚ ਕਰਦਿਆਂ ਪੁਲਸ ਵੀਰਵਾਰ ਰਾਤ ਨੂੰ ਉਕਤ ਬਦਮਾਸ਼ਾਂ ਤਕ ਪਹੁੰਚੀ ਸੀ। ਉਨ੍ਹਾਂ ਨੇ ਵਾਰਦਾਤ ਵੇਲੇ ਵੀ ਨਿਹੰਗਾਂ ਦਾ ਬਾਣਾ ਪਾਇਆ ਹੋਇਆ ਸੀ। ਉਨ੍ਹਾਂ ਨੇ ਪੁਲਸ ‘ਤੇ ਹਮਲਾ ਕਰ ਦਿੱਤਾ। ਹਮਲੇ ਵਿਚ SHO ਦੀ ਅੱਖ ਨੇੜੇ ਛੋਟੀ ਤਲਵਾਰ ਲੱਗੀ, ਜਦਕਿ ਚੌਕੀ ਇੰਚਾਰਜ ਦੇ ਹੱਥ ਦੀਆਂ ਉਂਗਲੀਆਂ ‘ਤੇ ਸੱਟ ਲੱਗੀ। SHO ਆਪਣਾ ਇਲਾਜ ਪ੍ਰਾਈਵੇਟ ਹਸਪਤਾਲ ਤੋਂ ਕਰਵਾ ਰਹੇ ਹਨ। ਉਨ੍ਹਾਂ ਦੇ ਚੇਹਰੇ ‘ਤੇ ਤੇਜ਼ਧਾਰ ਹਥਿਆਰ ਨਾਲ ਕੀਤੇ ਗਏ ਵਾਰ ਦਾ ਕੱਟ ਹੈ।
ਨਿਹੰਗ ਸਿੰਘਾਂ ਵੱਲੋਂ ਪੁਲਸ ‘ਤੇ ਹਮਲਾ! SHO ਦੀ ਅੱਖ ਨੇੜੇ ਲੱਗੀ ਤਲਵਾਰ, 4 ਮੁਲਾਜ਼ਮ ਜ਼ਖ਼ਮੀ
Latest Articel
ਮੁੱਖ ਮੰਤਰੀ ਭਗਵੰਤ ਮਾਨ ਨੇ ਤਿਲਕ ਨਗਰ ‘ਚ ‘ਆਪ’ ਉਮੀਦਵਾਰ ਜਰਨੈਲ ਸਿੰਘ ਲਈ ਕੀਤਾ...
ਚੰਡੀਗੜ੍ਹ, 17 ਜਨਵਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਤਿਲਕ ਨਗਰ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਰਨੈਲ ਸਿੰਘ ਲਈ...
ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼...
ਚੰਡੀਗੜ੍ਹ, 17 ਜਨਵਰੀ:ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ੁੱਕਰਵਾਰ ਦੇਰ ਸ਼ਾਮ ਤੱਕ ਇਨਵੈਸਟ ਪੰਜਾਬ ਨਾਲ ਸਬੰਧਤ ਵੱਖ-ਵੱਖ...
ਪੰਜਾਬ ਪੁਲਿਸ ਨੇ ਭਾਰਤੀ ਸੰਵਿਧਾਨ ਦੀ ਧਾਰਾ 21 ’ਤੇ ਸਿਖਲਾਈ ਵਰਕਸ਼ਾਪ ਕਰਵਾਈ
ਚੰਡੀਗੜ੍ਹ, 17 ਜਨਵਰੀ:
ਪੰਜਾਬ ਪੁਲਿਸ ਨੇ ਸੋਮਵਾਰ ਨੂੰ ਭਾਰਤੀ ਸੰਵਿਧਾਨ ਦੀ ਧਾਰਾ 21 ਦੇ ਉਪਬੰਧਾਂ ਦੀਆਂ ਬਾਰੀਕੀਆਂ ’ਤੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ, ਜੋ ਵੱਖ-ਵੱਖ ਮਾਣਯੋਗ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਤੀ ਨਗਰ ‘ਚ ‘ਆਪ’ ਉਮੀਦਵਾਰ ਸ਼ਿਵ ਚਰਨ...
ਮੋਤੀ ਨਗਰ/ਚੰਡੀਗੜ੍ਹ, 17 ਜਨਵਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸ਼ਿਵ ਚਰਨ ਗੋਇਲ ਦੇ ਸਮਰਥਨ ਵਿੱਚ ਮੋਤੀ ਨਗਰ...
ਪੰਜਾਬ ‘ਚ ਸ਼ਰਮਸਾਰ ਘਟਨਾ, ਪਿਓ ਡੇਢ ਸਾਲ ਤੋਂ ਧੀ ਦੀ ਰੋਲਦਾ ਰਿਹਾ ਪੱਤ
ਜਲੰਧਰ –ਥਾਣਾ ਬਸਤੀ ਬਾਵਾ ਖੇਲ ਵਿਚ ਪੈਂਦੇ ਇਲਾਕੇ ਵਿਚ ਇਕ ਵਿਅਕਤੀ ਪਿਛਲੇ ਡੇਢ ਸਾਲ ਤੋਂ ਆਪਣੀ ਸਕੀ ਨਾਬਾਲਗ ਧੀ ਨਾਲ ਕੁੱਟਮਾਰ ਕਰਦੇ ਹੋਏ ਉਸ...